ਕੇਂਦਰੀ ਜੇਲ੍ਹ ਫਤਾਹੁਪਰ ਦਾ ਕਰਮਚਾਰੀ ਨਸ਼ੀਲੇ ਪਦਾਰਥ ਸਮੇਤ ਕਾਬੂ
ਅੰਮ੍ਰਿਤਸਰ, 13 ਅਕਤੂਬਰ (ਰੇਸ਼ਮ ਸਿੰਘ)-ਕੇਂਦਰੀ ਜੇਲ੍ਹ ਫਤਾਹਪੁਰ ਦਾ ਮੁਲਾਜ਼ਮ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਗਿਆ ਹੈ ਜਿਸ ਨੂੰ ਪੁਲਿਸ ਵਲੋਂ ਗ੍ਰਿਫਤਾਰ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ। ਗ੍ਰਿਫਤਾਰ ਕੀਤਾ ਮੁਲਜ਼ਮ ਪੈਸਕੋ ਦਾ ਕਰਮਚਾਰੀ ਹੈ ਜਿਸ ਦੀ ਸ਼ਨਾਖਤ ਗੁਰਜੀਤ ਸਿੰਘ ਵਾਸੀ ਪਿੰਡ ਛਿੱਡਣ ਲੋਪੋਕੇ ਅਜਨਾਲਾ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ।
ਅੰਮ੍ਰਿਤਸਰ, 13 ਅਕਤੂਬਰ (ਰੇਸ਼ਮ ਸਿੰਘ)-ਕੇਂਦਰੀ ਜੇਲ੍ਹ ਫਤਾਹਪੁਰ ਦਾ ਮੁਲਾਜ਼ਮ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਗਿਆ ਹੈ ਜਿਸ ਨੂੰ ਪੁਲਿਸ ਵਲੋਂ ਗ੍ਰਿਫਤਾਰ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ। ਗ੍ਰਿਫਤਾਰ ਕੀਤਾ ਮੁਲਜ਼ਮ ਪੈਸਕੋ ਦਾ ਕਰਮਚਾਰੀ ਹੈ ਜਿਸ ਦੀ ਸ਼ਨਾਖਤ ਗੁਰਜੀਤ ਸਿੰਘ ਵਾਸੀ ਪਿੰਡ ਛਿੱਡਣ ਲੋਪੋਕੇ ਅਜਨਾਲਾ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਸਾਹਿਬ ਸਿੰਘ ਸਹਾਇਕ ਸੁਪਰਡੈਂਟ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਫਤਾਹਪੁਰ ਦੇ ਉਕਤ ਕਰਮਚਾਰੀ ਪਾਸੋਂ ਨਸ਼ੀਲਾ ਪਦਾਰਥ 46 ਗ੍ਰਾਮ ਸਮੇਤ ਕਾਲਾ ਮੋਮੀ ਲਿਫ਼ਾਫ਼ਾ ਬਰਾਮਦ ਹੋਇਆ। ਪੁਲਿਸ ਵਲੋਂ ਥਾਣਾ ਸਿਵਲ ਲਾਈਨ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।