13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਖ਼ਾਲਸਾ ਕਾਲਜ ਵਿਖੇ ‘ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਗਣਿਤਕ ਹੁਨਰ’ ਵਿਸ਼ੇ ’ਤੇ ਦੋ ਦਿਨਾ ਵਰਕਸ਼ਾਪ

ਅੰਮ੍ਰਿਤਸਰ, 13 ਅਕਤੂਬਰ (ਜੱਸ)-ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵਲੋਂ ‘ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਗਣਿਤਕ ਹੁਨਰ’ ਵਿਸ਼ੇ ’ਤੇ ਦੋ ਦਿਨਾ ਵਰਕਸ਼ਾਪ ਕਰਵਾਈ ਗਈ। ਕਾਲਜ ਪ੍ਰਿੰਸੀਪਲ ਡਾ.

Ad Position 21
No active advertisement
ਅਜੀਤ ਡੈਸਕ 14-10-2026
ਅੰਮ੍ਰਿਤਸਰ, 13 ਅਕਤੂਬਰ (ਜੱਸ)-ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵਲੋਂ ‘ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਗਣਿਤਕ ਹੁਨਰ’ ਵਿਸ਼ੇ ’ਤੇ ਦੋ ਦਿਨਾ ਵਰਕਸ਼ਾਪ ਕਰਵਾਈ ਗਈ। ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੀ ਅਗਵਾਈ ਵਿਚ ਕਰਵਾਈ ਇਸ ਵਰਕਸ਼ਾਪ ਦੌਰਾਨ ਆਈ. ਬੀ. ਟੀ. ਤੋਂ ਪਹੁੰਚੇ ਸਰੋਤ ਬੁਲਾਰਿਆਂ ਜਤਿੰਦਰ ਸਿੰਘ, ਧੀਰਜ ਸਿੰਘ, ਸੰਤੋਸ਼ ਗੁਪਤਾ ਅਤੇ ਆਸ਼ਿਮਾ ਅਰੋੜਾ ਨੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਵੱਖ-ਵੱਖ ਪ੍ਰੀਖਿਆਵਾਂ ’ਚ ਸਫਲਤਾ ਹਾਸਿਲ ਕਰਨ ਲਈ ਜ਼ਰੂਰੀ ਗਣਿਤਕ ਤਕਨੀਕਾਂ, ਸਵਾਲਾਂ ਨੂੰ ਹੱਲ ਕਰਨ ਦੇ ਆਸਾਨ ਤਰੀਕਿਆਂ ਅਤੇ ਵਿਸ਼ਲੇਸ਼ਣਾਤਮਕ ਸੋਚ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਪ੍ਰਿੰ: ਡਾ. ਰੰਧਾਵਾ ਨੇ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਸਹੀ ਦਿਸ਼ਾ ਪ੍ਰਦਾਨ ਕਰਦੀਆਂ ਹਨ ਅਤੇ ਉਨ੍ਹਾਂ ਦੇ ਆਤਮ-ਵਿਸ਼ਵਾਸ ‘ਚ ਵਾਧਾ ਕਰਦੀਆਂ ਹਨ। ਇਸ ਮੌਕੇ ਡਾ. ਤਮਿੰਦਰ ਸਿੰਘ, ਡਾ. ਅਮਿਤ ਆਨੰਦ ਅਤੇ ਡਾ. ਦਲਜੀਤ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਵਿਭਾਗ ਮੁਖੀ ਡਾ. ਰਜਿੰਦਰ ਪਾਲ ਕੌਰ ਨੇ ਆਏ ਮਹਿਮਾਨਾਂ, ਸਰੋਤ ਬੁਲਾਰਿਆਂ, ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਸਵਾਗਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਦੇ ਬਾਵਜੂਦ ਦੁਬਾਰਾ ਜਾਰੀ ਨਹੀਂ ਹੋਈਆਂ ਲੈਪਸ ਗ੍ਰਾਂਟਾਂ ਅਗਲੀ ਖ਼ਬਰ ਆਈ. ਐੱਮ. ਐੱਫ. ਵਲੋਂ ਪਾਕਿ ਦੀ ਸੁਸਤ ਆਰਥਿਕ ਵਿਕਾਸ ਦਰ ਅਤੇ ਵਧਦੀ ਮਹਿੰਗਾਈ ਬਾਰੇ ਚਿਤਾਵਨੀ
Ad Position 24