14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪੰਜਾਬ ਸਰਕਾਰ ਵਲੋਂ ਜ਼ਿਲ੍ਹੇ ’ਚ 36 ਨਵੇਂ ਆਮ ਆਦਮੀ ਕਲੀਨਿਕ ਲੋਕ ਅਰਪਣ

ਅੰਮ੍ਰਿਤਸਰ, 14 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿਚ ਅੰਮ੍ਰਿਤਸਰ ਜ਼ਿਲ੍ਹੇ ਵਿਚ 36 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ। ਸੂਬਾ ਪੱਧਰੀ ਸਮਾਗਮ ਤੋਂ ਬਾਅਦ ਕੈਬਨਿਟ ਮੰਤਰੀ ਹਰਭਜਨ ਸਿੰਘ ਈ.

Ad Position 21
No active advertisement
ਅਜੀਤ ਡੈਸਕ 15-10-2026
ਅੰਮ੍ਰਿਤਸਰ, 14 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿਚ ਅੰਮ੍ਰਿਤਸਰ ਜ਼ਿਲ੍ਹੇ ਵਿਚ 36 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ। ਸੂਬਾ ਪੱਧਰੀ ਸਮਾਗਮ ਤੋਂ ਬਾਅਦ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਜੀਵਨਜੋਤ ਕੌਰ, ਵਿਧਾਇਕ ਜਸਵਿੰਦਰ ਸਿੰਘ ਰਾਮਦਾਸ ਅਤੇ ਹਲਕਾ ਇੰਚਾਰਜ ਸੋਨੀਆ ਮਾਨ ਵਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ’ਤੇ ਨਵੇਂ ਕਲੀਨਿਕਾਂ ਦਾ ਉਦਘਾਟਨ ਕਰਕੇ ਉਨ੍ਹਾਂ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਨ੍ਹਾਂ ਵਿਚ ਮਾਨਾਂਵਾਲਾ ਵਿਖੇ 8, ਰਮਦਾਸ ਵਿਖੇ 12, ਤਰਸਿੱਕਾ ਵਿਖੇ 2, ਵੇਰਕਾ ਵਿਖੇ 5, ਲੋਪੋਕੇ ਵਿਖੇ 7, ਥਰੀਏਵਾਲ ਵਿਖੇ 1 ਅਤੇ ਬਾਬਾ ਬਕਾਲਾ ਵਿਖੇ 1 ਕਲੀਨਿਕ ਸ਼ਾਮਲ ਹੈ। ਇਸ ਸਬੰਧੀ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਹੁਣ ਤੱਕ ਮਰੀਜ਼ 6.5 ਕਰੋੜ ਤੋਂ ਵੱਧ ਵਾਰ ਮੁਫ਼ਤ ਦਵਾਈਆਂ ਅਤੇ ਜਾਂਚ ਸਹੂਲਤਾਂ ਦਾ ਲਾਭ ਲੈ ਚੁੱਕੇ ਹਨ। ਇਨ੍ਹਾਂ ਕਲੀਨਿਕਾਂ ਵਿਚ ਮੁਫ਼ਤ ਡਾਕਟਰੀ ਸਲਾਹ, ਦਵਾਈਆਂ ਅਤੇ ਵੱਖ-ਵੱਖ ਮੈਡੀਕਲ ਜਾਂਚਾਂ ਦੀ ਸਹੂਲਤ ਉਪਲਬਧ ਕਰਵਾਈ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਕਲੀਨਿਕ ਸਥਾਪਤ ਹੋਣ ਨਾਲ ਲੋਕਾਂ ਨੂੰ ਛੋਟੀਆਂ ਸਿਹਤ ਸਮੱਸਿਆਵਾਂ ਲਈ ਦੂਰ-ਦੁਰਾਡੇ ਹਸਪਤਾਲਾਂ ਵਿਚ ਜਾਣ ਦੀ ਲੋੜ ਘਟੇਗੀ, ਜਿਸ ਨਾਲ ਉਨ੍ਹਾਂ ਦੇ ਸਮੇਂ ਅਤੇ ਖ਼ਰਚੇ ਦੀ ਬਚਤ ਹੋਵੇਗੀ। ਇਨ੍ਹਾਂ ਕਲੀਨਿਕਾਂ ਦਾ ਉਦੇਸ਼ ਬਿਮਾਰੀਆਂ ਦੀ ਸਮੇਂ ਸਿਰ ਪਛਾਣ, ਰੋਕਥਾਮ ਅਤੇ ਸਿਹਤ ਸਬੰਧੀ ਜਾਗਰੂਕਤਾ ਨੂੰ ਉਤਸ਼ਾਹਿਤ ਕਰਨਾ ਵੀ ਹੈ।ਇਸ ਮੌਕੇ ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਸ਼ਮੀ ਵਿਜ, ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਨੀਲਮ ਭਗਤ, ਡੀ.ਡੀ.ਐੱਚ.ਓ. ਡਾ. ਜਗਨਜੋਤ ਕੌਰ, ਸਹਾਇਕ ਸਿਵਲ ਸਰਜਨ ਡਾ. ਸਤਨਾਮ ਸਿੰਘ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਮਨਜੀਤ ਸਿੰਘ ਰਟੋਲ, ਡਾ. ਜਸਪਾਲ ਸਿੰਘ, ਜਿਲ੍ਹਾ ਐੱਮ.ਈ.ਆਈ.ਓ. ਅਮਰਦੀਪ ਸਿੰਘ, ਡੀ.ਪੀ.ਐੱਮ. ਸੁਖਜਿੰਦਰ ਸਿੰਘ, ਆਮ ਆਦਮੀ ਪਾਰਟੀ ਦੇ ਅਹੁਦੇਦਾਰ ਅਤੇ ਸਿਹਤ ਵਿਭਾਗ ਦਾ ਸਮੁੱਚਾ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਨੇ ਨਹਿਰੂ ਸ਼ਾਪਿੰਗ ਕੰਪਲੈਕਸ ਵਿਖੇ ਹੀਰਾ ਪਨੀਰ ਅਤੇ 3 ਡੀ ਫੂਡਜ਼ ਨੇੜਿਓਂ ਨਾਜਾਇਜ਼ ਕਬਜ਼ੇ ਹਟਾਏ ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਅੰਮ੍ਰਿਤਸਰ ’ਚ ਕੱਢੀ ਵਿਸ਼ਾਲ ਸਾਈਕਲ ਰੈਲੀ
Ad Position 24