16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਭਾਜਪਾ ਵਪਾਰ ਸੈੱਲ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ ਮਰਵਾਹਾ ਦਾ ਅੰਮ੍ਰਿਤਸਰ ਵਿਖੇ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 16 ਅਕਤੂਬਰ (ਸੁਰਿੰਦਰ ਕੋਛੜ)- ਭਾਰਤੀ ਜਨਤਾ ਪਾਰਟੀ ਦੇ ਵਪਾਰ ਸੈੱਲ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ ਰਜਿੰਦਰ ਸਿੰਘ ਮਰਵਾਹਾ ਦੇ ਸਨਮਾਨ ‘ਚ ਅੱਜ ਇਕ ਸਥਾਨਕ ਹੋਟਲ ‘ਚ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਸਮਾਗਮ ‘ਚ ਸ਼ਹਿਰ ਦੇ ਪ੍ਰਮੁੱਖ ਵਪਾਰੀ ਵਰਗ ਦੇ ਨਾਲ-ਨਾਲ ਭਾਜਪਾ ਜ਼ਿਲ੍ਹਾ ਸੰਗਠਨ ਦੇ ਸੀਨੀਅਰ ਆਗੂਆਂ ਨੇ ਵੱਡੀ ਗਿਣਤੀ ‘ਚ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 17-10-2026
ਅੰਮ੍ਰਿਤਸਰ, 16 ਅਕਤੂਬਰ (ਸੁਰਿੰਦਰ ਕੋਛੜ)- ਭਾਰਤੀ ਜਨਤਾ ਪਾਰਟੀ ਦੇ ਵਪਾਰ ਸੈੱਲ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ ਰਜਿੰਦਰ ਸਿੰਘ ਮਰਵਾਹਾ ਦੇ ਸਨਮਾਨ ‘ਚ ਅੱਜ ਇਕ ਸਥਾਨਕ ਹੋਟਲ ‘ਚ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਸਮਾਗਮ ‘ਚ ਸ਼ਹਿਰ ਦੇ ਪ੍ਰਮੁੱਖ ਵਪਾਰੀ ਵਰਗ ਦੇ ਨਾਲ-ਨਾਲ ਭਾਜਪਾ ਜ਼ਿਲ੍ਹਾ ਸੰਗਠਨ ਦੇ ਸੀਨੀਅਰ ਆਗੂਆਂ ਨੇ ਵੱਡੀ ਗਿਣਤੀ ‘ਚ ਸ਼ਮੂਲੀਅਤ ਕੀਤੀ। ਸਮਾਗਮ ਦੀ ਪ੍ਰਧਾਨਗੀ ਭਾਜਪਾ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਨੇ ਕੀਤੀ। ਹਾਜ਼ਰ ਸਮੂਹ ਆਗੂਆਂ ਅਤੇ ਵਪਾਰੀਆਂ ਵਲੋਂ ਮਰਵਾਹਾ ਨੂੰ ਹਾਰ ਪਾ ਕੇ, ਦੁਸ਼ਾਲਾ ਭੇਟ ਕਰਕੇ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸ਼ਾਨਦਾਰ ਸਵਾਗਤ ਅਤੇ ਸਨਮਾਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਰਜਿੰਦਰ ਸਿੰਘ ਮਰਵਾਹਾ ਵਰਗੇ ਤਜਰਬੇਕਾਰ, ਮਿਹਨਤੀ ਅਤੇ ਜੁਝਾਰੂ ਆਗੂ ਨੂੰ ਵਪਾਰ ਸੈੱਲ ਦੀ ਵਾਗਡੋਰ ਮਿਲਣਾ ਪਾਰਟੀ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਦੇ ਆਉਣ ਨਾਲ ਭਾਜਪਾ ਅਤੇ ਵਪਾਰੀ ਵਰਗ ਦਰਮਿਆਨ ਸਾਂਝ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਪੂਰੀ ਜ਼ਿਲ੍ਹਾ ਭਾਜਪਾ ਟੀਮ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਮਰਵਾਹਾ ਨੇ ਭਾਜਪਾ ਹਾਈਕਮਾਂਡ ਅਤੇ ਜ਼ਿਲ੍ਹਾ ਪ੍ਰਧਾਨ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਵਪਾਰੀ ਵਰਗ ਦੇ ਹਿਤਾਂ ਦੀ ਰਾਖੀ ਕਰਨਾ ਅਤੇ ਉਨ੍ਹਾਂ ਦੀ ਹਰ ਸਮੱਸਿਆ ਦਾ ਹੱਲ ਕੱਢਣਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ। ਇਸ ਦੇ ਨਾਲ ਹੀ ਵਪਾਰ ਸੈੱਲ ਦੇ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕੀਤਾ ਜਾਵੇਗਾ। ਸਨਮਾਨ ਸਮਾਰੋਹ ਦੌਰਾਨ ਗੁਰਪ੍ਰਤਾਪ ਸਿੰਘ ਟਿੱਕਾ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਤੇ ਬੀ. ਐੱਸ. ਐਫ. ਵਲੋਂ ਸਾਂਝੇ ਅਪ੍ਰੇਸ਼ਨ ਦੌਰਾਨ 2 ਕਿੱਲੋ ਹੈਰੋਇਨ ਤੇ 5 ਕਿੱਲੋ ਤੋਂ ਵਧੇਰੇ ਅਫ਼ੀਮ ਸਮੇਤ ਇਕ ਨਸ਼ਾ... ਅਗਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਵਲੋਂ ਮਠਿਆਈਆਂ ਦੀਆਂ ਦੁਕਾਨਾਂ ਦੀ ਮੁੜ ਚੈਕਿੰਗ : 8 ਨਮੂਨੇ ਭਰੇ
Ad Position 24