ਨਿਹੰਗ ਸਿੰਘ ਜਥੇਬੰਦੀਆਂ ਵਲੋਂ 21 ਨੂੰ ਖ਼ਾਲਸਾਈ ਜਾਹੋ ਜਲਾਲ ਨਾਲ ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਸਜਾਇਆ ਜਾਵੇਗਾ ਮਹੱਲਾ : ਬੁੱਢਾ ਦਲ
ਅੰਮ੍ਰਿਤਸਰ, 17 ਅਕਤੂਬਰ (ਜਸਵੰਤ ਸਿੰਘ ਜੱਸ)- ਦੁਸਹਿਰੇ ਮੌਕੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਿਲ ਨਗਰ ਸਾਹਿਬ ਨਾਂਦੇੜ ਵਿਖੇ ਇਤਿਹਾਸਕ ਨਿਸ਼ਾਨ ਨਿਗਾਰਿਆਂ ਦੀ ਛਤਰ ਛਾਇਆ ਹੇਠ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿਚ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ 21 ਅਕਤੂਬਰ ਨੂੰ ਦੁਸਹਿਰਾ ਮਹੱਲਾ ਸਜਾਇਆ ਜਾਵੇਗਾ। ਬੁੱਢਾ ਦਲ ਦੀ ਸਥਾਨਕ ਛਾਉਣੀ ਨਿਹੰਗ ਸਿੰਘਾਂ ਦੇ ਮੈਨੈਜਰ ਪਰਮਜੀਤ ਸਿੰਘ ਬਾਜਵਾ ਤੋਂ ਪ੍ਰਾਪਤ ਸੂਚਨਾ ਅਨੁਸਾਰ ਗੁ: ਭਜਨਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ, ਸ੍ਰੀ ਗੁਰੂ ਦਸਮ ਗ੍ਰੰਥ ਸਾਹਿਬ ਦੇ ਭੋਗ ਨਿਹੰਗ ਸਿੰਘਾਂ ਦੀ ਚਲੀ ਆਉਦੀ ਮਰਿਯਾਦਾ ਅਨੁਸਾਰ ਪਾਏ ਜਾਣਗੇ ਤੇ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਮਹੱਲਾ ਕੱਢਿਆ ਜਾਵੇਗਾ।
ਜ
ਜਥੇਦਾਰ ਬਲਬੀਰ ਸਿੰਘ ਅਕਾਲੀ 96 ਕਰੋੜੀ
18-10-2026
ਅੰਮ੍ਰਿਤਸਰ, 17 ਅਕਤੂਬਰ (ਜਸਵੰਤ ਸਿੰਘ ਜੱਸ)- ਦੁਸਹਿਰੇ ਮੌਕੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਿਲ ਨਗਰ ਸਾਹਿਬ ਨਾਂਦੇੜ ਵਿਖੇ ਇਤਿਹਾਸਕ ਨਿਸ਼ਾਨ ਨਿਗਾਰਿਆਂ ਦੀ ਛਤਰ ਛਾਇਆ ਹੇਠ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿਚ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ 21 ਅਕਤੂਬਰ ਨੂੰ ਦੁਸਹਿਰਾ ਮਹੱਲਾ ਸਜਾਇਆ ਜਾਵੇਗਾ। ਬੁੱਢਾ ਦਲ ਦੀ ਸਥਾਨਕ ਛਾਉਣੀ ਨਿਹੰਗ ਸਿੰਘਾਂ ਦੇ ਮੈਨੈਜਰ ਪਰਮਜੀਤ ਸਿੰਘ ਬਾਜਵਾ ਤੋਂ ਪ੍ਰਾਪਤ ਸੂਚਨਾ ਅਨੁਸਾਰ ਗੁ: ਭਜਨਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ, ਸ੍ਰੀ ਗੁਰੂ ਦਸਮ ਗ੍ਰੰਥ ਸਾਹਿਬ ਦੇ ਭੋਗ ਨਿਹੰਗ ਸਿੰਘਾਂ ਦੀ ਚਲੀ ਆਉਦੀ ਮਰਿਯਾਦਾ ਅਨੁਸਾਰ ਪਾਏ ਜਾਣਗੇ ਤੇ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਮਹੱਲਾ ਕੱਢਿਆ ਜਾਵੇਗਾ। ਨਿਹੰਗ ਸਿੰਘਾਂ ਦਾ ਮਹੱਲਾ ਗੁਰਦੁਆਰਾ ਭਜਨਗੜ੍ਹ ਸਾਹਿਬ ਤੋਂ ਅਰੰਭ ਹੋ ਕੇ ਵੱਖ-ਵੱਖ ਬਜ਼ਾਰਾਂ ਤੋਂ ਹੁੰਦਾ ਹੋਇਆ ਖੁੱਲ੍ਹੀ ਗਰਾਊਂਡ ਵਿੱਚ ਪੁਜੇਗਾ, ਜਿਥੇ ਨਿਹੰਗ ਸਿੰਘ ਘੋੜਿਆਂ ਦੀਆਂ ਦੌੜਾਂ ਕਰਵਾਉਣਗੇ। ਮਹੱਲੇ ਵਿਚ ਨਿਹੰਗ ਸਿੰਘ ਦਲਾਂ ਦੇ ਮੁਖੀਆਂ ਤੇ ਵੱਡੀ ਗਿਣਤੀ ਵਿੱਚ ਨਿਹੰਗ ਸਿੰਘਾਂ ਦੀ ਫੌਜ ਸ਼ਸਤਰਧਾਰੀ ਹੋ ਕੇ ਸ਼ਮੂਲੀਅਤ ਕਰਨਗੇ। ਉਪਰੰਤ ਨਿਹੰਗ ਸਿੰਘਾਂ ਨੇ ਗਤਕਾ, ਘੌੜ ਦੌੜ, ਨੇਜੇ ਨਾਲਕਿਲ੍ਹੇ ਪੁੱਟਣਗੇ ਅਤੇ ਇੱਕ ਤੋਂ ਦੋ, ਦੋ ਤੋਂ ਚਾਰ ਘੋੜਿਆਂ ਦੀ ਸਵਾਰੀ ਕਰਕੇ ਜੰਗੀ ਕਰਤੱਬ ਦਿਖਾਉਣਗੇ ਅਤੇ ਵੱਧ ਤੋਂ ਵੱਧ ਕਿੱਲ੍ਹੇ ਪੁੱਟਣ ਤੇ ਇਨਾਮ ਪ੍ਰਾਪਤਕਰਨਗੇ।