ਖ਼ਾਲਸਾ ਯੂਨੀਵਰਸਿਟੀ ਵਿਖੇ 100 ਮੀਟਰ ਦੌੜ ’ਚ ਨਵਾਂ ਰਿਕਾਰਡ ਬਣਾਉਣ ਵਾਲੇ ਨੌਜਵਾਨ ਗੁਰਿੰਦਰਵੀਰ ਸਿੰਘ ਦਾ ਨਕਦ ਰਾਸ਼ੀ ਨਾਲ ਸਨਮਾਨ
ਅੰਮ੍ਰਿਤਸਰ, 17 ਅਕਤੂਬਰ (ਜਸਵੰਤ ਸਿੰਘ ਜੱਸ)-‘ਖ਼ਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ ਸਿੰਘ ਨੂੰ 100 ਮੀਟਰ ਦੌੜ ’ਚ ਨਵਾਂ ਰਿਕਾਰਡ ਬਣਾਉਣ ਦੀ ਪ੍ਰਾਪਤੀ ’ਤੇ ‘ਮੈਂਬਰਜ਼ ਮਿਸ਼ਨਰੀਜ਼ ਖਿਦਮਤਗਾਰਾਂ, ਪੋਲੂਸ਼ਨ ਕੰਟਰੋਲ ਕਮੇਟੀ, ਸ੍ਰੀ ਗੀਤਾ ਸੇਵਾ ਸਮਿਤੀ ਤੇ ਸ੍ਰੀ ਸੁਖਮਨੀ ਸੇਵਾ ਸੁਸਾਇਟੀ’ ਵੱਲੋਂ ਸਾਂਝੇ ਸਹਿਯੋਗ ਨਾਲ ਕਰਵਾਏ ਗਏ ਸਨਮਾਨ ਸਮਾਰੋਹ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ। ਇਸ ਮੌਕੇ ‘ਵਰਸਿਟੀ ਦੇ ਉਪ ਕੁਲਪਤੀ ਡਾ.
ਅੰਮ੍ਰਿਤਸਰ, 17 ਅਕਤੂਬਰ (ਜਸਵੰਤ ਸਿੰਘ ਜੱਸ)-‘ਖ਼ਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ ਸਿੰਘ ਨੂੰ 100 ਮੀਟਰ ਦੌੜ ’ਚ ਨਵਾਂ ਰਿਕਾਰਡ ਬਣਾਉਣ ਦੀ ਪ੍ਰਾਪਤੀ ’ਤੇ ‘ਮੈਂਬਰਜ਼ ਮਿਸ਼ਨਰੀਜ਼ ਖਿਦਮਤਗਾਰਾਂ, ਪੋਲੂਸ਼ਨ ਕੰਟਰੋਲ ਕਮੇਟੀ, ਸ੍ਰੀ ਗੀਤਾ ਸੇਵਾ ਸਮਿਤੀ ਤੇ ਸ੍ਰੀ ਸੁਖਮਨੀ ਸੇਵਾ ਸੁਸਾਇਟੀ’ ਵੱਲੋਂ ਸਾਂਝੇ ਸਹਿਯੋਗ ਨਾਲ ਕਰਵਾਏ ਗਏ ਸਨਮਾਨ ਸਮਾਰੋਹ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ। ਇਸ ਮੌਕੇ ‘ਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਨੇ ‘ਮਿਸ਼ਨਰੀਜ਼ ਆਫ਼ ਖੁਦਾਈ ਖਿਦਮਤਗਾਰ’ ਸੰਸਥਾ ਤੋਂ ਕਾਰਜਸ਼ੀਲ ਸੇਵਾਮੁਕਤ ਬ੍ਰਿਗੇਡੀਅਰ ਪ੍ਰਕਾਸ਼ ਸਿੰਘ ਭੱਟੀ, ਦੀ ਮੌਜ਼ੂਦਗੀ ’ਚ ਰਾਸ਼ਟਰੀ ਦੌੜਾਕ ਗੁਰਿੰਦਰਵੀਰ ਸਿੰਘ ਨੂੰ 1 ਲੱਖ 25 ਹਜ਼ਾਰ ਦੀ ਨਕਦ ਰਾਸ਼ੀ ਭੇਂਟ ਕੀਤੀ। ਡਾ. ਮਹਿਲ ਸਿੰਘ ਨੇ ਬ੍ਰਿਗੇ: ਭੱਟੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਇਕ ਉੱਘੇ ਵਾਤਾਵਰਣ ਪ੍ਰੇਮੀ ਹਨ, ਜਿਨ੍ਹਾਂ ਨੇ ਪੰਜਾਬ ਦੇ ਹਰਿਆਵਲ ਭਰੇ ਵਾਤਾਵਰਣ ਨੂੰ ਸੰਵਾਰਨ ‘ਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਗੁਰਿੰਦਰਵੀਰ ਸਿੰਘ ਦੀ ਪ੍ਰਾਪਤੀ ਪੰਜਾਬ ਦੇ ਨੌਜਵਾਨਾਂ ਲਈ ਮਾਣ ਵਾਲੀ ਗੱਲ ਹੈ। ’ਵਰਸਿਟੀ ਦੇ ਧਰਮ ਅਧਿਐਨ ਵਿਭਾਗ ਦੇ ਮੁੱਖੀ ਤੇ ਡੀਨ ਡਾ. ਇੰਦਰਜੀਤ ਸਿੰਘ ਗੋਗੋਆਣੀ ਅਤੇ ਐਗਜਾਮੀਨੇਸ਼ਨ ਕੰਟਰੋਲਰ ਡੀਨ ਡਾ. ਕੰਵਲਜੀਤ ਸਿੰਘ ਨੇ ਕਿਹਾ ਕਿ ਗੁਰਿੰਦਰਵੀਰ ਸਿੰਘ ਦੀ ਪ੍ਰਾਪਤੀ ਸਾਨੂੰ ਇਹ ਸਿੱਖਿਆ ਦਿੰਦੀ ਹੈ ਕਿ ਜ਼ਿੰਦਗੀ ’ਚ ਕਾਮਯਾਬੀ ਹਾਸਲ ਕਰਨ ਲਈ ਹੌਸਲਾ, ਸਬਰ ਅਤੇ ਨਿਰੰਤਰ ਯਤਨ ਬਹੁਤ ਜ਼ਰੂਰੀ ਹਨ। ਨੌਜਵਾਨ ਗੁਰਿੰਦਰਵੀਰ ਸਿੰਘ ਨੇ ਕਿਹਾ ਕਿ ਜ਼ਿੰਦਗੀ ’ਚ ਕਾਮਯਾਬ ਹੋਣ ਲਈ ਸਭ ਤੋਂ ਜ਼ਰੂਰੀ ਗੱਲ ਇਹ ਹੈ ਕਿ ਇਨਸਾਨ ਕਦੇ ਹਾਰ ਨਾ ਮੰਨੇ । ਪੀ. ਐਸ. ਭੱਟੀ ਨੇ ਕਿਹਾ ਕਿ ਇਹ ਸਨਮਾਨ ਸਮਾਰੋਹ ਵੱਖ ਵੱਖ ਸੰਸਥਾਵਾਂ ਅਤੇ ਸਹਿਯੋਗੀਆਂ ਦੇ ਯਤਨਾਂ ਨਾਲ ਕਰਵਾਇਆ ਗਿਆ। ਉਨ੍ਹਾਂ ਹਾਜ਼ਰ ਵਿਦਿਆਰਥੀਆਂ ਨੂੰ ਗੁਰਿੰਦਰਵੀਰ ਸਿੰਘ ਤੇ ਹੋਰਨਾਂ ਨਾਮਵਰ ਖਿਡਾਰੀਆਂ ਤੋਂ ਸੇਧ ਲੈਂਦਿਆਂ ਜੀਵਨ ’ਚ ਸਫਲਤਾ ਅਤੇ ਸੁਪਨਿਆਂ ਨੂੰ ਸਾਕਾਰ ਕਰਕੇ ਦੇਸ਼ ਅਤੇ ਸਮਾਜ ਪ੍ਰਤੀ ਆਪਣੀ ਅਹਿਮ ਜ਼ਿੰਮੇਵਾਰੀ ਨਿਭਾਉਣ ਦੀ ਗੱਲ ਕਹੀ। ਇਸ ਸਮਾਰੋਹ ਵਿਚ ਪ੍ਰਿੰ: ਕੁਲਵੰਤ ਸਿੰਘ ਅਣਖੀ ਸਮੇਤ ਹੋਰ ਸ਼ਖਸੀਅਤਾਂ ਸ਼ਾਮਿਲ ਸਨ।