17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਕੱਤਕ ਦੀ ਸੰਗਰਾਂਦ ਦੇ ਪਾਵਨ ਦਿਹਾੜੇ ’ਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਾਇਆ

ਅੰਮ੍ਰਿਤਸਰ, 17 ਅਕਤੂਬਰ (ਜਸਵੰਤ ਸਿੰਘ ਜੱਸ)- ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੈਜਰ ਮੇਜਰ ਸਿੰਘ ਦੇ ਸਹਿਯੋਗ ਨਾਲ ਅੱਜ ਕੱਤਕ ਦੀ ਸੰਗਰਾਂਦ ਦੇ ਪਾਵਨ ਦਿਹਾੜੇ ‘ਤੇ ਇਤਿਹਾਸਕ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਸ੍ਰੀ ਰਹਿਰਾਸ ਦੇ ਪਾਠ ਉਪਰੰਤ ਭਾਈ ਜਵਾਹਰ ਲਾਲ ਸਿੰਘ, ਬੀਬੀ ਪੁਖਰਾਜ ਕੌਰ ਤੇ ਭਾਈ ਲਖਬੀਰ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜਥਿਆਂ ਤੋਂ ਇਲਾਵਾ ਭਾਈ ਜਸਬੀਰ ਸਿੰਘ ਪੰਜਾਬ ਐਂਡ ਸਿੰਧ ਬੈਂਕ ਵਾਲਿਆਂ ਨੇ ਕਥਾ ਕੀਰਤਨ ਦੀ ਛਹਿਬਰ ਲਗਾ ਕੇ ਅਤੇ ਭਾਈ ਅੰਮ੍ਰਿਤ ਪਾਲ ਸਿੰਘ ਜੰਡਿਆਲਾ ਨੇ ਗੁਮਰਤਿ ਵਿਚਾਰਾਂ ਸਰਵਨ ਕਰਾ ਕੇ ਸੰਗਤਾਂ ਨੂੰ ਨਾਮ ਬਾਣੀ ਦੇ ਰੰਗ ਵਿਚ ਰੰਗਿਆ।

Ad Position 21
No active advertisement
ਅਜੀਤ ਡੈਸਕ 18-10-2026
ਅੰਮ੍ਰਿਤਸਰ, 17 ਅਕਤੂਬਰ (ਜਸਵੰਤ ਸਿੰਘ ਜੱਸ)- ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੈਜਰ ਮੇਜਰ ਸਿੰਘ ਦੇ ਸਹਿਯੋਗ ਨਾਲ ਅੱਜ ਕੱਤਕ ਦੀ ਸੰਗਰਾਂਦ ਦੇ ਪਾਵਨ ਦਿਹਾੜੇ ‘ਤੇ ਇਤਿਹਾਸਕ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਸ੍ਰੀ ਰਹਿਰਾਸ ਦੇ ਪਾਠ ਉਪਰੰਤ ਭਾਈ ਜਵਾਹਰ ਲਾਲ ਸਿੰਘ, ਬੀਬੀ ਪੁਖਰਾਜ ਕੌਰ ਤੇ ਭਾਈ ਲਖਬੀਰ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜਥਿਆਂ ਤੋਂ ਇਲਾਵਾ ਭਾਈ ਜਸਬੀਰ ਸਿੰਘ ਪੰਜਾਬ ਐਂਡ ਸਿੰਧ ਬੈਂਕ ਵਾਲਿਆਂ ਨੇ ਕਥਾ ਕੀਰਤਨ ਦੀ ਛਹਿਬਰ ਲਗਾ ਕੇ ਅਤੇ ਭਾਈ ਅੰਮ੍ਰਿਤ ਪਾਲ ਸਿੰਘ ਜੰਡਿਆਲਾ ਨੇ ਗੁਮਰਤਿ ਵਿਚਾਰਾਂ ਸਰਵਨ ਕਰਾ ਕੇ ਸੰਗਤਾਂ ਨੂੰ ਨਾਮ ਬਾਣੀ ਦੇ ਰੰਗ ਵਿਚ ਰੰਗਿਆ। ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਲੋਂ ਰਾਗੀ ਜਥਿਆਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਦੌਰਾਨ ਸ਼ਰਨਜੀਤ ਸਿੰਘ ਪੱਖਿਆਂ ਵਾਲੇ, ਗੁਰਬਖਸ਼ ਸਿੰਘ ਬੱਗਾ, ਜਸਬੀਰ ਸਿੰਘ ਅਰੋੜਾ, ਦਲਜੀਤ ਸਿੰਘ, ਜਗਜੀਤ ਸਿੰਘ, ਅਵਤਾਰ ਸਿੰਘ ਖਾਲਸਾ , ਨਿਰਮਲ ਸਿੰਘ, ਉਦੇ ਸਿੰਘ ਸਮੇਤ ਹੋਰ ਸੰਗਤਾਂ ਹਾਜ਼ਰ ਸਨ। ਸਮਾਗਮ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ: ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਸਜਾਇਆ ਅਗਲੀ ਖ਼ਬਰ ‘ ਇੰਨਲਿਸਟਮੈਟ-ਆਉਟਸੋਰਸ ਤਾਲਮੇਲ ਕਮੇਟੀ ਵਲੋਂ ਅਰਥੀ ਫੂਕ ਮੁਜਾਹਰੇ 20 ਨੂੰ
Ad Position 24