17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਵੇਰਕਾ ਵਿਖੇ ਗ਼ੈਰ-ਅਧਿਕਾਰਤ ਕਬਜ਼ਾਧਾਰੀਆਂ ਦਾ ਬੋਲਬਾਲਾ ਨਗਰ ਨਿਗਮ ਅਧਿਕਾਰੀਆਂ ਦੀ ਕਾਰਗੁਜ਼ਾਰੀ ’ਤੇ ਉੱਠੇ ਰਹੇ ਸਵਾਲ

ਵੇਰਕਾ, 17 ਅਕਤੂਬਰ (ਲਖਵਿੰਦਰ ਸਿੰਘ)- ਨਗਰ ਨਿਗਮ ਦੀ ਹਦੂਦ ਅੰਦਰ ਆਉਂਦੇ ਇਤਿਹਾਸਕ ਕਸਬਾ ਵੇਰਕਾ ਵਿਖੇ ਸੜਕਾਂ ’ਤੇ ਦਿਨ-ਬ-ਦਿਨ ਵਧ ਰਹੇ ਗ਼ੈਰ-ਅਧਿਕਾਰਤ ਕਬਜ਼ਿਆਂ ਕਾਰਨ ਜਨਤਕ ਆਵਾਜਾਈ ਬੁਰੇ ਤਰੀਕੇ ਨਾਲ ਪ੍ਰਭਾਵਿਤ ਹੋ ਰਹੀ ਹੈ। ਸਥਾਨਕ ਨਿਵਾਸੀਆਂ ਅਤੇ ਲੰਘਣ ਵਾਲੇ ਵਾਹਨ ਚਾਲਕਾਂ ਨੂੰ ਰੋਜ਼ਾਨਾ ਭਾਰੀ ਟ੍ਰੈਫਿਕ ਸਮੱਸਿਆਵਾਂ ਤੇ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 18-10-2026
ਵੇਰਕਾ, 17 ਅਕਤੂਬਰ (ਲਖਵਿੰਦਰ ਸਿੰਘ)- ਨਗਰ ਨਿਗਮ ਦੀ ਹਦੂਦ ਅੰਦਰ ਆਉਂਦੇ ਇਤਿਹਾਸਕ ਕਸਬਾ ਵੇਰਕਾ ਵਿਖੇ ਸੜਕਾਂ ’ਤੇ ਦਿਨ-ਬ-ਦਿਨ ਵਧ ਰਹੇ ਗ਼ੈਰ-ਅਧਿਕਾਰਤ ਕਬਜ਼ਿਆਂ ਕਾਰਨ ਜਨਤਕ ਆਵਾਜਾਈ ਬੁਰੇ ਤਰੀਕੇ ਨਾਲ ਪ੍ਰਭਾਵਿਤ ਹੋ ਰਹੀ ਹੈ। ਸਥਾਨਕ ਨਿਵਾਸੀਆਂ ਅਤੇ ਲੰਘਣ ਵਾਲੇ ਵਾਹਨ ਚਾਲਕਾਂ ਨੂੰ ਰੋਜ਼ਾਨਾ ਭਾਰੀ ਟ੍ਰੈਫਿਕ ਸਮੱਸਿਆਵਾਂ ਤੇ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਥਾਣੇ ਦੇ ਬਿਲਕੁਲ ਸਾਹਮਣੇ ਰੇਲਵੇ ਲਾਈਨ ਉਪਰ ਬਣੇ ਪੁਲ ਹੇਠਾਂ ਸ਼ਰੇਆਮ ਕਬਜ਼ੇ ਦੇਖਣ ਨੂੰ ਮਿਲਦੇ ਹਨ। ਇੱਥੇ ਰੇਹੜੀਆਂ ਵਾਲਿਆਂ, ਪੈਂਚਰ ਲਗਾਉਣ ਵਾਲਿਆਂ ਅਤੇ ਲੱਕੜ ਦਾ ਕਾਰੋਬਾਰ ਕਰਨ ਵਾਲੇ ਨੇੜਲੇ ਦੁਕਾਨਦਾਰਾਂ ਨੇ ਲੱਕੜਾਂ ਦੇ ਢੇਰ ਲਗਾ ਕੇ ਸੜਕੀ ਜਗ੍ਹਾ ’ਤੇ ਕਬਜ਼ਾ ਕੀਤਾ ਹੋਇਆ ਹੈ। ਇਹ ਸਭ ਕੁਝ ਨਗਰ ਨਿਗਮ ਅਧਿਕਾਰੀਆਂ ਦੀ ਕਾਰਗੁਜ਼ਾਰੀ ਉੱਪਰ ਵੱਡਾ ਸਵਾਲੀਆ ਚਿੰਨ੍ਹ ਲਗਾਉਂਦਾ ਹੈ। ਸੂਤਰਾਂ ਅਨੁਸਾਰ ਨਗਰ ਨਿਗਮ ਦੇ ਜ਼ਿੰਮੇਵਾਰ ਅਧਿਕਾਰੀ ਇਲਾਕੇ ਵਿਚ ਗੇੜੇ ਤਾਂ ਮਾਰਦੇ ਰਹਿੰਦੇ ਹਨ, ਪਰ ਇਨ੍ਹਾਂ ਨਜਾਇਜ਼ ਕਬਜ਼ਾਧਾਰੀਆਂ ਖ਼ਿਲਾਫ਼ ਕੋਈ ਵੀ ਠੋਸ ਕਾਰਵਾਈ ਨਹੀਂ ਕਰਦੇ। ਇਸ ਗੰਭੀਰ ਮਾਮਲੇ ਸਬੰਧੀ ਗੱਲਬਾਤ ਕਰਦਿਆਂ ਸੀ.ਪੀ.ਆਈ. ਦੇ ਜ਼ਿਲ੍ਹਾ ਆਗੂ ਕਾਮਰੇਡ ਬਲਕਾਰ ਦੁਧਾਲਾ ਨੇ ਕਿਹਾ ਕਿ ਨਗਰ ਨਿਗਮ ਦੀ ਅਣਗਹਿਲੀ ਕਾਰਨ ਆਮ ਜਨਤਾ ਨੂੰ ਰੋਜ਼ਾਨਾ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਦੀ ਚੁੱਪੀ ਕਈ ਤਰ੍ਹਾਂ ਦੇ ਸੰਦੇਹ ਪੈਦਾ ਕਰਦੀ ਹੈ। ਉਨ੍ਹਾਂ ਮੰਗ ਕੀਤੀ ਕਿ ਨਗਰ ਨਿਗਮ ਅੰਮ੍ਰਿਤਸਰ ਤੁਰੰਤ ਹਰਕਤ ਵਿਚ ਆਵੇ ਅਤੇ ਇਨ੍ਹਾਂ ਗ਼ੈਰ-ਅਧਿਕਾਰਤ ਕਬਜ਼ਿਆਂ ਨੂੰ ਪਹਿਲ ਦੇ ਆਧਾਰ ’ਤੇ ਹਟਾ ਕੇ ਸੜਕਾਂ ਨੂੰ ਆਵਾਜਾਈ ਲਈ ਸੁਚਾਰੂ ਬਣਾਵੇ, ਤਾਂ ਜੋ ਆਮ ਲੋਕਾਂ ਨੂੰ ਰਾਹਤ ਮਿਲ ਸਕੇ। ਇਸ ਸਬੰਧੀ ਅਸਟੇਟ ਅਫ਼ਸਰ ਸੁਸ਼ਾਂਤ ਭਾਟੀਆ ਨੇ ਕਿਹਾ ਕਿ ਮਾਮਲਾ ਮੇਰੇ ਧਿਆਨ ਵਿਚ ਨਹੀਂ ਸੀ, ਤਸਵੀਰਾਂ ਭੇਜੋ ਕਾਰਵਾਈ ਕਰਾਂਗੇ।
Ad Position 22
No active advertisement
ਪਿਛਲੀ ਖ਼ਬਰ ਭਾਈ ਗੁਰਇਕਬਾਲ ਸਿੰਘ ਦੀ 10ਵੀਂ ਧਾਰਮਿਕ ਪੁਸਤਕ ‘13 ਪ੍ਰਕਾਰ ਦੀ ਦਇਆ’ ਸੰਗਤ ਅਰਪਣ ਅਗਲੀ ਖ਼ਬਰ ਕੁੜੀਆਂ ਪ੍ਰਤੀ ਸਮਾਜ ਦੀ ਪੁਰਾਣੀ ਅਤੇ ਨਵੀਂ ਸੋਚ ਦੇ ਟਕਰਾਅ ਦੀ ਕਹਾਣੀ ਹੈ ਫ਼ਿਲਮ ‘ਥਾਪੀ’ ਸੁਪਨੇ ਪੂਰੇ ਕਰਨ ਲਈ ਲਗਾਤਾਰ...
Ad Position 24