ਪਰਵਿੰਦਰ ਸਿੰਘ ਝੋਟਾ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦੇਣ ਲਈ ਵਿਸ਼ੇਸ਼ ਅਦਾਲਤ ਗਠਿਤ ਕਰੇ ਪੰਜਾਬ ਸਰਕਾਰ –ਭਾਈ ਬਲਦੇਵ ਸਿੰਘ ਵਡਾਲਾ
ਸੁਲਤਾਨਵਿੰਡ, 18 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਸਿੱਖ ਸਦਭਾਵਨਾ ਦਲ ਦੀ ਇਕ ਵਿਸ਼ੇਸ਼ ਇਕੱਤਰਤਾ ਮੁੱਖ ਦਫ਼ਤਰ ਪੱਤੀ ਬੈਹਣੀਵਾਲ ਪਿੰਡ ਸੁਲਤਾਨਵਿੰਡ ਵਿਖੇ ਭਾਈ ਬਲਦੇਵ ਸਿੰਘ ਵਡਾਲਾ (ਬਾਨੀ ਸੇਵਾਦਾਰ) ਦੀ ਸਰਪ੍ਰਸਤੀ, ਡਾ. ਪਰਮਜੀਤ ਸਿੰਘ ਐਡਵੋਕੇਟ ਅਤੇ ਭਾਈ ਗੁਰਵਤਨ ਸਿੰਘ ਦੀ ਅਗਵਾਈ ਹੇਠ ਹੋਈ।
ਸੁਲਤਾਨਵਿੰਡ, 18 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਸਿੱਖ ਸਦਭਾਵਨਾ ਦਲ ਦੀ ਇਕ ਵਿਸ਼ੇਸ਼ ਇਕੱਤਰਤਾ ਮੁੱਖ ਦਫ਼ਤਰ ਪੱਤੀ ਬੈਹਣੀਵਾਲ ਪਿੰਡ ਸੁਲਤਾਨਵਿੰਡ ਵਿਖੇ ਭਾਈ ਬਲਦੇਵ ਸਿੰਘ ਵਡਾਲਾ (ਬਾਨੀ ਸੇਵਾਦਾਰ) ਦੀ ਸਰਪ੍ਰਸਤੀ, ਡਾ. ਪਰਮਜੀਤ ਸਿੰਘ ਐਡਵੋਕੇਟ ਅਤੇ ਭਾਈ ਗੁਰਵਤਨ ਸਿੰਘ ਦੀ ਅਗਵਾਈ ਹੇਠ ਹੋਈ। ਇਸ ਮੌਕੇ ਭਾਈ ਵਡਾਲਾ ਨੇ ਭਾਈ ਪਰਵਿੰਦਰ ਸਿੰਘ ਝੋਟੇ ਦੇ ਕਤਲ ਨੂੰ ਸੰਵਿਧਾਨ ਅਤੇ ਜਮਹੂਰੀਅਤ ਦਾ ਘਾਣ ਕਰਾਰ ਦਿੰਦਿਆਂ ਕਿਹਾ ਕਿ ਇਸ ਘਟਨਾ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਨਾਂ ਦੀ ਕੋਈ ਚੀਜ਼ ਨਹੀਂ ਰਹੀ, ਜਿੱਥੇ ਨਸ਼ਾ ਤਸਕਰਾਂ ਵਿਰੁੱਧ ਆਵਾਜ਼ ਚੁੱਕਣ ਵਾਲਿਆਂ ਨੂੰ ਸ਼ਰੇਆਮ ਮਾਰ ਦਿੱਤਾ ਜਾਂਦਾ ਹੈ। ਸਰਕਾਰ ਤੁਰੰਤ ਵਿਸ਼ੇਸ਼ ਅਦਾਲਤ ਸਥਾਪਤ ਕਰਕੇ ਸਮਾਂ-ਬੱਧ ਨਿਆਂ ਕਰੇ ਅਤੇ ਕਾਤਲਾਂ ਨੂੰ ਮਿਸਾਲੀ ਸਜ਼ਾਵਾਂ ਦੇਵੇ। ਕਾਤਲ ਨੂੰ ਦਵਾਈਆਂ ਦੀ ਆੜ ਵਿਚ ਨਸ਼ਾ ਵੇਚਣ ਦੀ ਇਜਾਜ਼ਤ ਕਿਸ ਨੇ ਦਿੱਤੀ ਅਤੇ ਅਪਰਾਧਿਕ ਪਿਛੋਕੜ ਹੋਣ ਦੇ ਬਾਵਜੂਦ ਉਸ ਨੂੰ ਅਸਲਾ ਲਾਇਸੈਂਸ ਕਿਵੇਂ ਮਿਲਿਆ ਇਸ ਪਿੱਛੇ ਸਾਜ਼ਿਸ਼ ਰਚਣ ਵਾਲੇ ਚਿਹਰੇ ਬੇਨਕਾਬ ਕੀਤੇ ਜਾਣ । ਮੁੱਖ ਮੰਤਰੀ ਵਲੋਂ ਜ਼ਹਿਰੀਲੀ ਸ਼ਰਾਬ ਕਾਂਡ ਵਾਂਗ ਇਸ ਘਟਨਾ ਦਾ ਨੋਟਿਸ ਨਾ ਲੈਣ ਅਤੇ ਪ੍ਰਸ਼ਾਸਨਿਕ ਢਿੱਲਮਠ ’ਤੇ ਸਵਾਲ ਖੜ੍ਹੇ ਕਰਦਿਆਂ ਲਾਪਰਵਾਹ ਅਧਿਕਾਰੀਆਂ ਨੂੰ ਤੁਰੰਤ ਬਰਖ਼ਾਸਤ ਕਰਕੇ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ। ਦਲ ਨੇ ਨੌਜਵਾਨਾਂ ਨੂੰ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਮਸਲੇ ਨੂੰ ਧਰਮ ਨਾਲ ਜੋੜ ਕੇ ਹਿੰਦੂ-ਸਿੱਖ ਲੜਾਈ ਨਾ ਬਣਾਇਆ ਜਾਵੇ । ਮੀਟਿੰਗ ਵਿਚ ਕੈਪਟਨ ਨਿਰਮਲ ਸਿੰਘ, ਮਾਤਾ ਕਵਲਜੀਤ ਕੌਰ, ਬੀਬੀ ਭੁਪਿੰਦਰ ਕੌਰ, ਭਾਈ ਅਵਤਾਰ ਸਿੰਘ ਖਾਲਸਾ, ਗੁਰਮੀਤ ਸਿੰਘ ਥੂਹੀ, ਸੁਖਵੰਤ ਸਿੰਘ ਕੋਟ ਖਾਲਸਾ ਸਮੇਤ ਵੱਡੀ ਗਿਣਤੀ ਵਿਚ ਆਗੂ ਹਾਜ਼ਾ ਸਨ।