19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਸ੍ਰੀ ਦੁਰਗਿਆਣਾ ਕਮੇਟੀ ਦੇ ਦੁਸਹਿਰਾ ਸਮਾਗਮ ਦੀਆਂ ਤਿਆਰੀਆਂ ਦਾ ਕੌਂਸਲਰ ਵਿਕਾਸ ਸੋਨੀ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 18 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)- ਸ੍ਰੀ ਦੁਰਗਿਆਣਾ ਕਮੇਟੀ ਵਲੋਂ 20 ਅਕਤੂਬਰ ਨੂੰ ਦੁਸਹਿਰਾ ਗਰਾਊਂਡ ਅੰਮ੍ਰਿਤਸਰ ਵਿਖੇ ਦੁਸਹਿਰੇ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਮਾਗਮ ’ਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

Ad Position 21
No active advertisement
ਦੁਸਹਿਰਾ ਗਰਾਊਂਡ ਵਿਖੇ ਹੋਣ ਵਾਲੇ ਸਮਾਗਮ ਦਾ ਜਾਇਜ਼ ਲੈਂਦੇ ਹੋਏ ਕੌਂਸਲਰ ਵਿਕਾਸ ਸੋਨੀ, ਨਾਲ ਡਾ. ਰਾਕੇਸ਼ ਸ਼ਰਮਾ, ਪਿੰਕਰਾਜ ਤੇ ਹੋਰ। ਤਸਵੀਰ : ਨਿਰਮਲ ਸਟੂਡੀਓ 19-10-2026
ਅੰਮ੍ਰਿਤਸਰ, 18 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)- ਸ੍ਰੀ ਦੁਰਗਿਆਣਾ ਕਮੇਟੀ ਵਲੋਂ 20 ਅਕਤੂਬਰ ਨੂੰ ਦੁਸਹਿਰਾ ਗਰਾਊਂਡ ਅੰਮ੍ਰਿਤਸਰ ਵਿਖੇ ਦੁਸਹਿਰੇ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਮਾਗਮ ’ਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਕੌਂਸਲਰ ਵਿਕਾਸ ਸੋਨੀ ਦੁਸਹਿਰਾ ਗਰਾਊਂਡ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਪ੍ਰਬੰਧਕਾਂ ਨਾਲ ਗੱਲਬਾਤ ਕਰਦਿਆਂ ਸਮਾਗਮ ਦੇ ਪ੍ਰਬੰਧਾਂ ਸੰਬੰਧੀ ਜਾਣਕਾਰੀ ਹਾਸਿਲ ਕੀਤੀ ਅਤੇ ਤਿਆਰੀਆਂ ਦਾ ਨਿਰੀਖਣ ਕੀਤਾ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦੁਸਹਿਰੇ ਦੇ ਤਿਉਹਾਰ ਨੂੰ ਲੈ ਕੇ ਸ਼ਹਿਰ ਵਾਸੀਆਂ ’ਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਮੌਕੇ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ ਦਾ ਦਹਿਨ ਕੀਤਾ ਜਾਵੇਗਾ ਅਤੇ ਵੱਡੀ ਗਿਣਤੀ ’ਚ ਸ਼ਰਧਾਲੂਆਂ ਤੇ ਸ਼ਹਿਰ ਵਾਸੀਆਂ ਦੇ ਸ਼ਾਮਿਲ ਹੋਣ ਦੀ ਉਮੀਦ ਹੈ। ਵਿਕਾਸ ਸੋਨੀ ਨੇ ਕਿਹਾ ਕਿ ਦੁਸਹਿਰਾ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ। ਇਹ ਤਿਉਹਾਰ ਸਾਨੂੰ ਸੱਚਾਈ, ਨੇਕੀ ਅਤੇ ਧਰਮ ਦੇ ਰਾਹ ’ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ। ਅਜਿਹੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਸਾਡੀ ਅਮੀਰ ਵਿਰਾਸਤ ਨੂੰ ਸੰਭਾਲਣ ਦੇ ਨਾਲ-ਨਾਲ ਸਮਾਜ ’ਚ ਆਪਸੀ ਪਿਆਰ, ਭਾਈਚਾਰਕ ਸਾਂਝ ਅਤੇ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਇਸ ਮੌਕੇ ਡਾ. ਰਾਕੇਸ਼ ਸ਼ਰਮਾ, ਰਵੀ ਸ਼ਰਮਾ, ਅਮਨ ਵੇਰਕਾ ਅਤੇ ਹੋਰ ਪਤਵੰਤੇ ਸੱਜਣ ਮੌਜੂਦ ਸਨ। ਅਖ਼ੀਰ ’ਚ ਕੌਂਸਲਰ ਵਿਕਾਸ ਸੋਨੀ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਦੁਸਹਿਰੇ ਦੇ ਪਵਿੱਤਰ ਤਿਉਹਾਰ ਦੀਆਂ ਅਗਾਊਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਮਾਗਮ ’ਚ ਵੱਧ-ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਵਿਜੀਲੈਂਸ ਦੀ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪਿੰਡ ਜੋਧੇ ’ਚ ਦਸਤਕ ਮਾਮਲਾ ਪਾਣੀ ਵਾਲੀ ਟੈਂਕੀ ਪਿੰਡ ਜੋਧੇ ਵਿਖੇ ਵਿਖੇ... ਅਗਲੀ ਖ਼ਬਰ ਵਿਧਾਇਕ ਡਾ. ਗੁਪਤਾ ਵਲੋਂ ਵਾਰਡ ਨੰਬਰ 60 ’ਚ ਸਟਰੀਟ ਲਾਈਟਾਂ ਲਗਾਉਣ ਲਈ ਵਿਕਾਸ ਕਾਰਜਾਂ ਦਾ ਉਦਘਾਟਨ
Ad Position 24