18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਧਰਮ ਪ੍ਰਚਾਰ ਕਮੇਟੀ (ਚੀਫ਼ ਖ਼ਾਲਸਾ ਦੀਵਾਨ) ਵਲੋਂ ਜ਼ੋਨ ਪੱਧਰੀ ‘ਅੰਤਰ ਸੀ.ਕੇ.ਡੀ. ਸਕੂਲ’ ਸ਼ਬਦ ਗਾਇਣ ਮੁਕਾਬਲੇ ਕਰਵਾਏ

ਅੰਮ੍ਰਿਤਸਰ, 18 ਅਕਤੂਬਰ (ਜੱਸ)-ਧਰਮ ਪ੍ਰਚਾਰ ਕਮੇਟੀ (ਚੀਫ਼ ਖ਼ਾਲਸਾ ਦੀਵਾਨ) ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਵਿਦਿਆਰਥੀਆਂ ਨੂੰ ਗੁਰਬਾਣੀ ਨਾਲ ਜੋੜਨ, ਉਨ੍ਹਾਂ ਵਿਚ ਸੰਗੀਤਕ ਕਲਾ ਨੂੰ ਉਤਸ਼ਾਹਿਤ ਕਰਨ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਆਪਣੀ ਜ਼ਿੰਦਗੀ ’ਚ ਅਪਣਾਉਣ ਲਈ ਪ੍ਰੇਰਿਤ ਕਰਨਾ ਜ਼ੋਨ ਪੱਧਰ ’ਤੇ ਅੰਤਰ-ਸੀ. ਕੇ.

Ad Position 21
No active advertisement
ਅਜੀਤ ਡੈਸਕ 19-10-2026
ਅੰਮ੍ਰਿਤਸਰ, 18 ਅਕਤੂਬਰ (ਜੱਸ)-ਧਰਮ ਪ੍ਰਚਾਰ ਕਮੇਟੀ (ਚੀਫ਼ ਖ਼ਾਲਸਾ ਦੀਵਾਨ) ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਵਿਦਿਆਰਥੀਆਂ ਨੂੰ ਗੁਰਬਾਣੀ ਨਾਲ ਜੋੜਨ, ਉਨ੍ਹਾਂ ਵਿਚ ਸੰਗੀਤਕ ਕਲਾ ਨੂੰ ਉਤਸ਼ਾਹਿਤ ਕਰਨ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਆਪਣੀ ਜ਼ਿੰਦਗੀ ’ਚ ਅਪਣਾਉਣ ਲਈ ਪ੍ਰੇਰਿਤ ਕਰਨਾ ਜ਼ੋਨ ਪੱਧਰ ’ਤੇ ਅੰਤਰ-ਸੀ.ਕੇ.ਡੀ ਸਕੂਲਜ਼ ਧਾਰਮਿਕ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਸ ਤਹਿਤ ਸ੍ਰੀ ਸੀ.ਕੇ.ਡੀ ਸਕੂਲ ਆਫ਼ ਐਕਸੀਲੈਂਸ ਸ਼ੁੱਭਮ ਏਨਕਲੇਵ ਵਿਖੇ ਜ਼ੋਨਲ ਪੱਧਰ ’ਤੇ ਕਰਵਾਏ ਗਏ ਅੰਤਰ ਸੀ.ਕੇ.ਡੀ ਸਕੂਲਜ਼ ਸ਼ਬਦ ਗਾਇਣ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਰਸਭਿੰਨੇ ਸ਼ਬਦ ਕੀਰਤਨ ਰਾਹੀਂ ਵਿਦਿਆਰਥੀਆਂ ਤੇ ਸਟਾਫ ਨੂੰ ਨਿਹਾਲ ਕੀਤਾ। ਮੁੱਖ ਦਫ਼ਤਰ ਤੋਂ ਜਾਰੀ ਸੂਚਨਾ ਅਨੁਸਾਰ ਇਸ ਸਮਾਗਮ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਆਨਰੇਰੀ ਸਕੱਤਰ ਰਮਣੀਕ ਸਿੰਘ ਫ੍ਰੀਡਮ ਅਤੇ ਵਧੀਕ ਆਨਰੇਰੀ ਸਕੱਤਰ ਐਜੂਕੇਸ਼ਨਲ ਕਮੇਟੀ/ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਕੁਲਜੀਤ ਸਿੰਘ ‘ਸਿੰਘ ਬ੍ਰਦਰਜ਼’ ਵੀ ਹਾਜਰ ਸਨ। ਸਕੂਲ ਦੇ ਮੈਂਬਰ ਇੰਚਾਰਜ ਸਰਜੋਤ ਸਿੰਘ ਸਾਹਨੀ, ਹਰਜੀਤ ਸਿੰਘ ਸਚਦੇਵਾ, ਪ੍ਰਿਤਪਾਲ ਸਿੰਘ ਨਰੂਲਾ ਅਤੇ ਹੰਸਬੀਰ ਸਿੰਘ ਵਲੋਂ ਆਈਆਂ ਸ਼ਖ਼ਸੀਅਤਾਂ ਦਾ ਨਿੱਘਾ ਸੁਆਗਤ ਕੀਤਾ ਗਿਆ। ਆਨਰੇਰੀ ਸਕੱਤਰ ਰਮਣੀਕ ਸਿੰਘ ਫ੍ਰੀਡਮ ਨੇ ਧਰਮ ਪ੍ਰਚਾਰ ਕਮੇਟੀ ਵਲੋਂ ਬੱਚਿਆਂ ਨੂੰ ਗੁਰਬਾਣੀ ਨਾਲ ਜ਼ੋੜਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਮੁਕਾਬਲੇ ਦੇ ਨਤੀਜਿਆਂ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬਸੰਤ ਐਵੀਨਿਊ ਦੀ ਟੀਮ ਨੇ ਪਹਿਲਾ, ਜੀ.ਟੀ.ਰੋਡ ਸਕੂਲ ਦੀ ਟੀਮ ਨੇ ਦੂਸਰਾ ਅਤੇ ਇੰਟਰਨੈਸ਼ਨਲ ਸਕੂਲ ਰਣਜੀਤ ਐਵਨਿਊ ਦੀ ਟੀਮ ਨੇ ਤੀਸਰਾ ਸਥਾਨ ਹਾਸਿਲ ਕੀਤਾ। ਇਸ ਤੋਂ ਇਲਾਵਾ ਮਜੀਠਾ ਬਾਈਪਾਸ ਰੋਡ ਦੀ ਟੀਮ ਨੂੰ ਹੌਸਲਾ ਅਫ਼ਜ਼ਾਈ ਇਨਾਮ ਨਾਲ ਸਨਮਾਨਿਤ ਕੀਤਾ ਗਿਆ। ਧਰਮ ਪ੍ਰਚਾਰ ਕਮੇਟੀ ਵੱਲੋਂ ਜੇਤੂ ਟੀਮਾਂ ਨੂੰ ਇਨਾਮ ਅਤੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਹਰਮਨਜੀਤ ਸਿੰਘ ਨੇ ਦੱਸਿਆ ਕਿ ਜ਼ੋਨ ਪੱਧਰ ‘ਤੇ ਜੇਤੂ ਟੀਮਾਂ ਦੇ ਫਾਈਨਲ ਮੁਕਾਬਲੇ 2 ਨਵੰਬਰ ਨੂੰ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ, ਚੀਫ਼ ਖ਼ਾਲਸਾ ਦੀਵਾਨ, ਜੀ.ਟੀ.ਰੋਡ ਵਿਖੇ ਕਰਵਾਏ ਜਾਣਗੇ ਅਤੇ ਉਹਨਾਂ ਵਿਚ ਪਹਿਲੇ ਸਥਾਨ ਤੇ ਆਉਣ ਵਾਲੀ ਟੀਮ ਨੂੰ ਭਾਈ ਮਰਦਾਨਾ ਜੀ ਰਨਿੰਗ ਟਰਾਫੀ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਜੱਜ ਸਾਹਿਬਾਨ ਦੀ ਭੂਮਿਕਾ ਅਸ਼ੋਕ ਕੁਮਾਰ ਤਬਲਾ ਨਿਵਾਜ, ਭਾਈ ਇਕਬਾਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਗੁਰਪ੍ਰੀਤ ਸਿੰਘ ਤੰਤੀ ਸਾਜ ਵਾਦਕ ਵੱਲੋਂ ਨਿਭਾਈ ਗਈ। ਸਕੂਲ ਦੇ ਪ੍ਰਿੰਸੀਪਲ ਹਰਕਮਲਪ੍ਰੀਤ ਕੌਰ ਕਾਲਰਾ ਨੇ ਆਏ ਮਹਿਮਾਨਾਂ, ਜੱਜ ਸਾਹਿਬਾਨ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਤਰਲੋਚਨ ਸਿੰਘ, ਗੁਰਭੇਜ ਸਿੰਘ, ਡਾ.ਜਸਵਿੰਦਰ ਕੌਰ ਮਾਹਲ ਅਤੇ ਬੀਬੀ ਪ੍ਰਭਜੋਤ ਕੌਰ ਆਦਿ ਸ਼ਖ਼ਸੀਅਤਾਂ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕਟੜਾ ਦੁੱਲੋ ਤੋਂ ਕੱਢੀ ਵਿਸ਼ਾਲ ਸ਼ੋਭਾ ਯਾਤਰਾ ਅਗਲੀ ਖ਼ਬਰ ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਵਿਖੇ ਦਾਦਾ-ਦਾਦੀ ਦਿਵਸ ਮਨਾਇਆ
Ad Position 24