18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਪਿੰਡ ਸੁਲਤਾਨਵਿੰਡ ਦੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮ 20 ਨੂੰ

ਸੁਲਤਾਨਵਿੰਡ, 18 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਪਿੰਡ ਸੁਲਤਾਨਵਿੰਡ ਦੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮ 20 ਅਕਤੂਬਰ ਦਿਨ ਮੰਗਲਵਾਰ ਨੂੰ ਗੁਰਦੁਆਰਾ ਅਟਾਰੀ ਸਾਹਿਬ ਪਿੰਡ ਸੁਲਤਾਨਵਿੰਡ ਵਿਖੇ ਕਰਵਾਇਆ ਜਾਵੇਗਾ । ਇਸ ਮੌਕੇ ਗੱਲਬਾਤ ਕਰਦਿਆ ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ ਅਤੇ ਕੋਆਪ੍ਰੇਟਿਵ ਬੈਂਕ ਦੇ ਸਾਬਕਾ ਡਾਇਰੈਕਟਰ ਮਿਲਾਪ ਸਿੰਘ ਖਜਾਨੇਵਾਲੀਆ ਨੇ ਦੱਸਿਆ ਕਰਵਾਏ ਜਾ ਰਹੇ ਸ਼ਹੀਦੀ ਸਮਾਗਮ ਦੌਰਾਨ ਅੱਜ ਗੁਰਦੁਆਰਾ ਅਟਾਰੀ ਸਾਹਿਬ ਪਿੰਡ ਸੁਲਤਾਨਵਿੰਡ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ ਜਿਨ੍ਹਾਂ ਦੇ ਭੋਗ 20 ਅਕਤੂਬਰ ਦਿਨ ਮੰਗਲਵਾਰ ਨੂੰ ਪੈਣਗੇ।

Ad Position 21
No active advertisement
ਅਜੀਤ ਡੈਸਕ 19-10-2026
ਸੁਲਤਾਨਵਿੰਡ, 18 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਪਿੰਡ ਸੁਲਤਾਨਵਿੰਡ ਦੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮ 20 ਅਕਤੂਬਰ ਦਿਨ ਮੰਗਲਵਾਰ ਨੂੰ ਗੁਰਦੁਆਰਾ ਅਟਾਰੀ ਸਾਹਿਬ ਪਿੰਡ ਸੁਲਤਾਨਵਿੰਡ ਵਿਖੇ ਕਰਵਾਇਆ ਜਾਵੇਗਾ । ਇਸ ਮੌਕੇ ਗੱਲਬਾਤ ਕਰਦਿਆ ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ ਅਤੇ ਕੋਆਪ੍ਰੇਟਿਵ ਬੈਂਕ ਦੇ ਸਾਬਕਾ ਡਾਇਰੈਕਟਰ ਮਿਲਾਪ ਸਿੰਘ ਖਜਾਨੇਵਾਲੀਆ ਨੇ ਦੱਸਿਆ ਕਰਵਾਏ ਜਾ ਰਹੇ ਸ਼ਹੀਦੀ ਸਮਾਗਮ ਦੌਰਾਨ ਅੱਜ ਗੁਰਦੁਆਰਾ ਅਟਾਰੀ ਸਾਹਿਬ ਪਿੰਡ ਸੁਲਤਾਨਵਿੰਡ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ ਜਿਨ੍ਹਾਂ ਦੇ ਭੋਗ 20 ਅਕਤੂਬਰ ਦਿਨ ਮੰਗਲਵਾਰ ਨੂੰ ਪੈਣਗੇ। ਇਸ ਸ਼ਹੀਦੀ ਸਮਾਗਮ ਵਿਚ ਪਹੁੰਚ ਰਹੇ ਰਾਗੀ, ਢਾਡੀ ਅਤੇ ਕਵੀਸ਼ਰੀ ਜਥੇ ਸ਼ਹੀਦ ਸਿੰਘਾਂ ਦੀਆਂ ਵਾਰਾਂ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਬਾਅਦ ਦੁਪਹਿਰ ਨੂੰ ਪਿੰਡ ਸੁਲਤਾਨਵਿੰਡ ਸ਼ਹੀਦ ਹੋਏ ਸੁਲਤਾਨਵਿੰਡ ਦੇ ਸਮੂਹ ਸ਼ਹੀਦ ਸਿੰਘਾਂ ਦੇ ਪਰਿਵਾਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ ਅਤੇ ਗੁਰੂ ਘਰ ਦੇ ਅਤੁੱਟ ਲੰਗਰ ਵੀ ਵਰਤਾਏ ਜਾਣਗੇ। ਇਸ ਮੌਕੇ ਜਥੇਦਾਰ ਹਰਜਾਪ ਸਿੰਘ ਸੁਲਤਾਨਵਿੰਡ, ਮਿਲਾਪ ਸਿੰਘ ਖਜਾਨੇਵਾਲੀਆ, ਜਸਕੀਰਤ ਸਿੰਘ ਸੁਲਤਾਨਵਿੰਡ, ਹੈੱਡ ਗ੍ਰੰਥੀ ਵਿਜੇਪਾਲ ਸਿੰਘ, ਜਰਮਨਜੀਤ ਸਿੰਘ ਸੁਲਤਾਨਵਿੰਡ, ਮਨਮੋਹਨ ਸਿੰਘ, ਗੁਰਦੇਵ ਸਿੰਘ, ਰਣਧੀਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਵਿੱਦਿਆ ਭਵਨ ਐੱਸ.ਐੱਲ. ਪਬਲਿਕ ਸਕੂਲ-2 ਇਸਲਾਮਾਬਾਦ ਨੇ ਨਰਾਤਿਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਗੁ: ਸੰਤ ਐਵੀਨਿਊ ਵਿਖੇ ਸਜਾਇਆ
Ad Position 24