20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਪਰਮਿੰਦਰ ਸਿੰਘ ਝੋਟਾ ਦੇ ਹੱਕ ’ਚ ਜਥੇਬੰਦੀਆਂ ਅਤੇ ਸਿਆਸਤਦਾਨਾਂ ਵਲੋਂ ਵਿਧਾਇਕਾਂ ਦੇ ਘਰਾਂ ਦਾ ਘਿਰਾਓ

ਅੰਮ੍ਰਿਤਸਰ, 19 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਬੀਤੇ ਦਿਨੀ ਮਾਨਸਾ ਵਿਖੇ ਕਤਲ ਕੀਤੇ ਗਏ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਹੱਕ ਚ ਅੱਜ ਜਥੇਬੰਦੀਆ ਅਤੇ ਸਿਆਸੀ ਆਗੂਆ ਵਲੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ’ਚ ਕਿਸਾਨ, ਮਜ਼ਦੂਰ ਅਤੇ ਜਨਤਕ ਜਥੇਬੰਦੀਆਂ ਤੋਂ ਇਲਾਵਾ ਸ਼ੋ੍ਮਣੀ ਅਕਾਲੀ ਦਲ (ਬਾਦਲ), ਸ਼ੋ੍ਮਣੀ ਅਕਾਲੀ ਦਲ (ਅੰਮ੍ਰਿਤਸਰ), ਅਕਾਲੀ ਦਲ ਵਾਰਸ ਪੰਜਾਬ ਦੇ ਆਦਿ ਸਿਆਸੀ ਧਿਰਾਂ ਵਲੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਡਾ.

Ad Position 21
No active advertisement
ਅਜੀਤ ਡੈਸਕ 20-10-2026
ਅੰਮ੍ਰਿਤਸਰ, 19 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਬੀਤੇ ਦਿਨੀ ਮਾਨਸਾ ਵਿਖੇ ਕਤਲ ਕੀਤੇ ਗਏ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਹੱਕ ਚ ਅੱਜ ਜਥੇਬੰਦੀਆ ਅਤੇ ਸਿਆਸੀ ਆਗੂਆ ਵਲੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ’ਚ ਕਿਸਾਨ, ਮਜ਼ਦੂਰ ਅਤੇ ਜਨਤਕ ਜਥੇਬੰਦੀਆਂ ਤੋਂ ਇਲਾਵਾ ਸ਼ੋ੍ਮਣੀ ਅਕਾਲੀ ਦਲ (ਬਾਦਲ), ਸ਼ੋ੍ਮਣੀ ਅਕਾਲੀ ਦਲ (ਅੰਮ੍ਰਿਤਸਰ), ਅਕਾਲੀ ਦਲ ਵਾਰਸ ਪੰਜਾਬ ਦੇ ਆਦਿ ਸਿਆਸੀ ਧਿਰਾਂ ਵਲੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਡਾ. ਅਜੇ ਗੁਪਤਾ, ਜੀਵਨਜੋਤ ਕੌਰ, ਹਰਭਜਨ ਸਿੰਘ ਈ. ਟੀ. ਓ. ਆਦਿ ਦੀ ਰਿਹਾਇਸ਼ ਦਾ ਘਿਰਾਓ ਕਰਕੇ ਨਾਅਰੇਬਾਜੀ ਕੀਤੀ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਨੰਗਲੀ, ਸ਼ੋ੍ਮਣੀ ਅਕਾਲੀ ਦਲ (ਬ) ਦੇ ਹਲਕਾ ਕੇਂਦਰੀ ਦੇ ਇੰਚਾਰਜ ਨਰਿੰਦਰ ਬਹਿਲ, ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਦੱਖਣੀ ਤੋਂ ਆਗੂ ਬਲਜੀਤ ਸਿੰਘ ਚਾਟੀਵਿੰਡ, ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੇ ਆਗੂ ਪਲਵਿੰਦਰ ਸਿੰਘ ਮਾਹਲ ਆਦਿ ਨੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਪੁਰਜ਼ੋਰ ਨਿੰਦਾ ਕਰਦਿਆਂ ਇਸ ਘਟਨਾ ਵਿਚ ਸ਼ਾਮਲ ਸਮੂਹ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿਵਾਉਣ ਦੀ ਮੰਗ ਕੀਤੀ। ਉਨ੍ਹਾਂ ਸੂਬਾ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਾਰੇ ਦੋਸ਼ੀਆਂ ਖ਼ਿਲਾਫ਼ ਤੁਰੰਤ ਮਿਸਾਲੀ ਕਾਰਵਾਈ ਨਾ ਹੋਈ ਤਾਂ ਆਉਣ ਵਾਲੇ ਦਿਨਾਂ ਵਿਚ ਇਹ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਬਲਰਾਮ ਸਿੰਘ ਝੰਜੋਟੀ ਜਨਰਲ ਸਕੱਤਰ, ਬਚਿੱਤਰ ਸਿੰਘ ਕੋਟਲਾ ਮੀਤ ਪ੍ਰਧਾਨ, ਦਲਜੀਤ ਸਿੰਘ ਖਾਲਸਾ ਜੰਡਿਆਲਾ ਗੁਰੂ, ਰਵਿੰਦਰਬੀਰ ਸਿੰਘ ਵੱਲ੍ਹਾ, ਮਗਵਿੰਦਰ ਸਿੰਘ, ਬਾਬੂ ਗੁਰਦਿਆਲ ਸਿੰਘ ਮੁਰਾਦਪੁਰਾ, ਗੁਰਤੇਜ ਬੀਰ ਸਿੰਘ ਮੁਰਾਦਪੁਰਾ, ਬਿਕਰਮਜੀਤ ਸਿੰਘ ਨੰਗਲੀ, ਹਰਪ੍ਰੀਤ ਸਿੰਘ ਆਦਿ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਡੀ. ਏ ਵੀ. ਇੰਟਰਨੈਸ਼ਨਲ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਅਮਿਤ ਸ਼ਾਹ ਗੁਜਰਾਤ ਦੀ ਬੰਦਰਗਾਹ ਅਤੇ ਮੁੰਬਈ ਦੀ ਕਾਨੂੰਨ ਵਿਵਸਥਾ ਵੱਲ ਧਿਆਨ ਦੇਣ-ਕੁਲਦੀਪ ਸਿੰਘ ਧਾਲੀਵਾਲ
Ad Position 24