20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

‘ ਡੇਂਗੂ ਉੱਤੇ ਵਾਰ’ ਮੁਹਿੰਮ ਤਹਿਤ ਸੁਲਤਾਨਵਿੰਡ ਦੇ ਸਕੂਲਾਂ ’ਚ ਬੱਚਿਆਂ ਤੇ ਸਟਾਫ਼ ਨੂੰ ਕੀਤਾ ਜਾਗਰੂਕ

ਸੁਲਤਾਨਵਿੰਡ, 19 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਵਲ ਸਰਜਨ ਅੰਮ੍ਰਿਤਸਰ ਤੇ ਐੱਸ.

Ad Position 21
No active advertisement
ਅਜੀਤ ਡੈਸਕ 20-10-2026
ਸੁਲਤਾਨਵਿੰਡ, 19 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਵਲ ਸਰਜਨ ਅੰਮ੍ਰਿਤਸਰ ਤੇ ਐੱਸ.ਐੱਮ.ਓ. ਡਾ. ਰਾਜ ਕੁਮਾਰ ਵੇਰਕਾ ਦੀ ਯੋਗ ਅਗਵਾਈ ਹੇਠ ਆਯੂਸ਼ਮਾਨ ਅਰੋਗਿਆ ਕੇਂਦਰ ਸੁਲਤਾਨਵਿੰਡ ਦੇ ਅਧੀਨ ‘ਡਰਾਈ ਡੇਅ ਫ੍ਰਾਈਡੇਅ’ ਮੁਹਿੰਮ ਚਲਾਈ ਗਈ। ਜਿੱਥੇ ਹੈਲਥ ਸੁਪਰਵਾਈਜ਼ ਰ ਕੁਲਦੀਪ ਸਿੰਘ ਦੀ ਦੇਖ-ਰੇਖ ਹੇਠ ਸਿਹਤ ਟੀਮ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ (ਜਿਸ ਵਿਚ ਯਾਦਵਿੰਦਰਾ ਪਬਲਿਕ ਹਾਈ ਸਕੂਲ ਵੀ ਸ਼ਾਮਿਲ ਹੈ) ਵਿਚ ਜਾ ਕੇ ਬੱਚਿਆਂ ਅਤੇ ਅਧਿਆਪਕਾਂ ਨੂੰ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਤੋਂ ਬਚਾਅ ਦੇ ਉਪਾਅ ਦੱਸੇ। ਉਨ੍ਹਾਂ ਨੇ ਅਪੀਲ ਕੀਤੀ ਕਿ ਬੁਖ਼ਾਰ ਹੋਣ ਦੀ ਸੂਰਤ ਵਿਚ ਸਰਕਾਰੀ ਹਸਪਤਾਲ ਤੋਂ ਮੁਫ਼ਤ ਟੈਸਟ ਕਰਵਾ ਕੇ ਹੀ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਵਾਇਆ ਜਾਵੇ। ਇਸ ਮੌਕੇ ਸਿਹਤ ਟੀਮ ਦੇ ਮੈਂਬਰ ਸਤਨਾਮ ਸਿੰਘ, ਵਰਿੰਦਰ ਸਿੰਘ ਅਤੇ ਯਾਦਵਿੰਦਰਾ ਸਕੂਲ ਪ੍ਰਿੰ: ਯਾਦਵਿੰਦਰ ਸਿੰਘ ਸਮੇਤ ਸਮੂਹ ਸਟਾਫ਼ ਵੀ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਟੇਟ ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਅਗਲੀ ਖ਼ਬਰ ਡੀ. ਏ ਵੀ. ਇੰਟਰਨੈਸ਼ਨਲ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ
Ad Position 24