20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਲਾਹੌਰ ਦੇ ਕ੍ਰਿਸ਼ਨਾ ਮੰਦਰ ਵਿਖੇ ਧੂਮਧਾਮ ਨਾਲ ਮਨਾਇਆ ਦੁਸਹਿਰੇ ਦਾ ਤਿਉਹਾਰ

ਅੰਮ੍ਰਿਤਸਰ, 20 ਅਕਤੂਬਰ (ਸੁਰਿੰਦਰ ਕੋਛੜ)-ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ਈ. ਟੀ.

Ad Position 21
No active advertisement
ਅਜੀਤ ਡੈਸਕ 21-10-2026
ਅੰਮ੍ਰਿਤਸਰ, 20 ਅਕਤੂਬਰ (ਸੁਰਿੰਦਰ ਕੋਛੜ)-ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ਈ. ਟੀ. ਪੀ. ਬੀ.) ਦੇ ਪ੍ਰਬੰਧ ਹੇਠ ਲਾਹੌਰ ਦੇ ਰਾਵੀ ਰੋਡ ਸਥਿਤ ਸ਼੍ਰੀ ਕ੍ਰਿਸ਼ਨਾ ਮੰਦਰ ਵਿਖੇ ਦੁਸਹਿਰਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ‘ਤੇ ਮੌਜੂਦ ਹਿੰਦੂ ਪੁਜਾਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੁਸਹਿਰਾ ਬਦੀ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਸਮਾਗਮ ਦੌਰਾਨ ਡਿਪਟੀ ਸਕੱਤਰ (ਸ਼ਰਾਈਨਜ਼) ਉਸਮਾਨ ਖਾਨ ਅਤੇ ਡਿਪਟੀ ਸਕੱਤਰ (ਜਨਰਲ) ਸਆਦਤ ਸ਼ਹਿਬਾਜ਼ ਖਾਨ ਕਹੂਟ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ ਅਤੇ ਹਿੰਦੂ ਭਾਈਚਾਰੇ ਨੂੰ ਦੁਸਹਿਰੇ ਦੀ ਵਧਾਈ ਦਿੱਤੀ। ਇਸ ਮੌਕੇ ਹਿੰਦੂ ਭਾਈਚਾਰੇ ਦੇ ਨੁਮਾਇੰਦਿਆਂ ਨੇ ਮੰਦਰਾਂ ਦੀ ਦੇਖਭਾਲ, ਸੁੰਦਰੀਕਰਨ ਅਤੇ ਤਿਉਹਾਰਾਂ ਦੇ ਆਯੋਜਨ ਲਈ ਬਿਹਤਰ ਸਹੂਲਤਾਂ ਦੇਣ ਬਦਲੇ ਵਕਫ਼ ਬੋਰਡ ਦੇ ਚੇਅਰਮੈਨ ਕ਼ਮਰ-ਉਜ਼-ਜ਼ਮਾਨ ਅਤੇ ਸਕੱਤਰ ਨਾਸਿਰ ਮੁਸ਼ਤਾਕ ਦਾ ਉਚੇਚਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮੁੱਦਾ ਮਾਰਕੀਟ ਨੂੰ ਕੱਟ (ਰਾਹ) ਨਾ ਦੇਣ ਦਾ ਸ੍ਰੀ ਗੁਰੂ ਤੇਗ਼ ਬਹਾਦਰ ਅਸਟੇਟ, ਮਹਿਤਾ ਰੋਡ, ਵੱਲ੍ਹਾ ਵਲੋਂ ਨੈਸ਼ਨਲ ਹਾਈਵੇ... ਅਗਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸਾਰਾ ਅਲੀ ਖ਼ਾਨ ਤੇ ਆਯੁਸ਼ਮਾਨ ਖੁਰਾਣਾ
Ad Position 24