21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਅਮਿਤ ਸ਼ਾਹ ਦੀ ਪੰਜਾਬ ਫੇਰੀ ਦੌਰਾਨ ਅੰਮ੍ਰਿਤਸਰ ਹਵਾਈ ਅੱਡੇ ’ਤੇ ਪਹੁੰਚੇ ਰਾਣਾ ਸੋਢੀ, ਇਕਬਾਲ ਸਿੰਘ ਲਾਲਪੁਰਾ ਅਤੇ ਸ਼ਵੇਤ ਮਲਿਕ ਨੇ ‘ਆਪ’ ਸਰਕਾਰ ’ਤੇ ਸਾਧੇ ਨਿਸ਼ਾਨੇ

ਰਾਜਾਸਾਂਸੀ, 20 ਅਕਤੂਬਰ (ਹਰਦੀਪ ਸਿੰਘ ਖੀਵਾ)-ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ’ਤੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਨਸ਼ੇ ਦਾ ਪੰਜਾਬ ਵਿਚ ਅਹਿਮ ਤੇ ਭਖਦਾ ਮੁੱਦਾ ਹੈ ਜਿਸ ਕਰਕੇ ਸਾਡੇ ਦੇਸ਼ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸੂਬੇ ਵਿਚ ਕੋਈ ਦਿਨ ਖਾਲੀ ਨਹੀਂ ਗਿਆ, ਜਿਸ ਵਿਚ ਗੈਂਗਸਟਰਾਂ ਵਲੋਂ ਕੋਈ ਕਾਰਨਾਮਾ ਨਾ ਕੀਤਾ ਗਿਆ ਹੋਵੇ ਸਗੋਂ ਗੈਂਗਸਟਰਵਾਦ ਦਾ ਦਿਨੋ-ਦਿਨ ਹੋਰ ਵਾਧਾ ਹੋ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 21-10-2026
ਰਾਜਾਸਾਂਸੀ, 20 ਅਕਤੂਬਰ (ਹਰਦੀਪ ਸਿੰਘ ਖੀਵਾ)-ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ’ਤੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਨਸ਼ੇ ਦਾ ਪੰਜਾਬ ਵਿਚ ਅਹਿਮ ਤੇ ਭਖਦਾ ਮੁੱਦਾ ਹੈ ਜਿਸ ਕਰਕੇ ਸਾਡੇ ਦੇਸ਼ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸੂਬੇ ਵਿਚ ਕੋਈ ਦਿਨ ਖਾਲੀ ਨਹੀਂ ਗਿਆ, ਜਿਸ ਵਿਚ ਗੈਂਗਸਟਰਾਂ ਵਲੋਂ ਕੋਈ ਕਾਰਨਾਮਾ ਨਾ ਕੀਤਾ ਗਿਆ ਹੋਵੇ ਸਗੋਂ ਗੈਂਗਸਟਰਵਾਦ ਦਾ ਦਿਨੋ-ਦਿਨ ਹੋਰ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਦੀ ਪੰਜਾਬ ਫੇਰੀ ਦੌਰਾਨ ਤੇ ਪੰਜਾਬ ਦੇ ਲੋਕਾਂ ਦੇ ਵਿਚ ਵਿਸ਼ਵਾਸ ਤੇ ਉਤਸ਼ਾਹ ਵਧੇਗਾ। ਇਸ ਦੌਰਾਨ ਭਾਜਪਾ ਆਗੂ ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਮਾਨ ਸਰਕਾਰ ਦੀ ਅਗਵਾਈ ਵਾਲੇ ਪੰਜਾਬ ਸੂਬੇ ਵਿਚ ਨਸ਼ੇ ਅਤੇ ਨਸ਼ੇ ਨੂੰ ਰੋਕਣ ਵਾਲਿਆਂ ਦੇ ਕਤਲ ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ। ਭਾਜਪਾ ਆਗੂ ਸ਼ਵੇਤ ਮਲਿਕ ਨੇ ਮਾਨ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਜੋ ਨਸ਼ਿਆਂ ਵਿਰੁੱਧ ਅਵਾਜ਼ ਬੁਲੰਦ ਕਰ ਰਹੇ ਹਨ ਉਨ੍ਹਾਂ ਦੇ ਕਤਲ ਹੋ ਰਹੇ ਹਨ, ਇਸ ਲਈ ਭਗਵੰਤ ਮਾਨ ਸਰਕਾਰ ਬੇਵੱਸ ਤੇ ਫੇਲ੍ਹ ਸਾਬਤ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ: ਗੁਰਦੁਆਰਾ ਤਪੁ ਅਸਥਾਨ ਨਿਰਮਣੇ ਤਪੋਬਣ ਸੰਤ ਬਾਬਾ ਭੂਰੀ ਵਾਲੇ ਵਿਖੇ ਹੋਈ... ਅਗਲੀ ਖ਼ਬਰ ਪੰਜਾਬ ਵਿਚ ਨਸ਼ਿਆਂ ਦੇ ਖਾਤਮੇ ਲਈ 2029 ਤੱਕ ਦੀ ਉਡੀਕ ਕਿਉਂ? 1997 ਤੋਂ ਹੁਣ ਤੱਕ ਦੇ ਸਾਰੇ ਡਰੱਗ ਮਾਮਲਿਆਂ ਦੀ ਸੀ.ਬੀ.ਆ...
Ad Position 24