ਵਿਧਾਇਕ ਧਾਲੀਵਾਲ ਦੀ ਡੋਰ-ਟੂ-ਡੋਰ ਮੁਹਿੰਮ ਨੂੰ ਤਲਵੰਡੀ ਨਾਹਰ ਵਿਚ ਮਿਲਿਆ ਭਰਵਾਂ ਹੁੰਗਾਰਾ
ਜਗਦੇਵ ਕਲਾਂ/ ਚੇਤਨਪੁਰਾ, 20 ਅਕਤੂਬਰ (ਸ਼ਰਨਜੀਤ ਸਿੰਘ ਗਿੱਲ, ਮਹਾਂਬੀਰ ਸਿੰਘ ਗਿੱਲ)–ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਲੋਂ ਚਲਾਈ ਜਾ ਰਹੀ ਡੋਰ ਟੂ ਡੋਰ ਮੁਹਿੰਮ ਤਹਿਤ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਪਿੰਡ ਤਲਵੰਡੀ ਨਾਹਰ ਵਿਖੇ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ। ਮੁਹਿੰਮ ਦੌਰਾਨ ਪਿੰਡ ਵਾਸੀਆਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ।
ਜਗਦੇਵ ਕਲਾਂ/ ਚੇਤਨਪੁਰਾ, 20 ਅਕਤੂਬਰ (ਸ਼ਰਨਜੀਤ ਸਿੰਘ ਗਿੱਲ, ਮਹਾਂਬੀਰ ਸਿੰਘ ਗਿੱਲ)–ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਲੋਂ ਚਲਾਈ ਜਾ ਰਹੀ ਡੋਰ ਟੂ ਡੋਰ ਮੁਹਿੰਮ ਤਹਿਤ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਪਿੰਡ ਤਲਵੰਡੀ ਨਾਹਰ ਵਿਖੇ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ। ਮੁਹਿੰਮ ਦੌਰਾਨ ਪਿੰਡ ਵਾਸੀਆਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ। ਇਸ ਮੌਕੇ ਪਿੰਡ ਤਲਵੰਡੀ ਨਾਹਰ ਵਿਚ ਕਾਂਗਰਸ ਪਾਰਟੀ ਨਾਲ ਸੰਬੰਧਿਤ ਐੱਸ.ਸੀ. ਵਿੰਗ ਦੇ ਪ੍ਰਧਾਨ ਕੁਲਦੀਪ ਸਿੰਘ ਨੇ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਨੂੰ ਅਲਵਿਦਾ ਆਖਦਿਆਂ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ। ਜਿਨ੍ਹਾਂ ਨੂੰ ਵਿਧਾਇਕ ਧਾਲੀਵਾਲ ਨੇ ਸਨਮਾਨਿਤ ਕੀਤਾ। ਇਸ ਮੌਕੇ ਐੱਸ.ਟੀ. ਗੁਰਜੰਟ ਸਿੰਘ ਸੋਹੀ, ਸਰਪੰਚ ਮੋਨਿਕਾ ਦੇ ਪਤੀ ਲਵਰਾਜ ਸਿੰਘ, ਬਾਬਾ ਕੁਲਵੰਤ ਸਿੰਘ, ‘ਆਪ’ ਆਗੂ ਅਮਰ ਸੰਧੂ, ਸਰਪੰਚ ਜਗਰੂਪ ਸਿੰਘ, ਯੂਥ ਆਗੂ ਤਜਿੰਦਰ ਸਿੰਘ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।