21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਝੋਨੇ ਦੀ ਖਰੀਦ ਨਿਰਵਿਘਨ ਜਾਰੀ : ਹੁਣ ਤੱਕ 2, 86, 612 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਅੰਮ੍ਰਿਤਸਰ, 21 ਅਕਤੂਬਰ (ਰੇਸ਼ਮ ਸਿੰਘ)- ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ ਅਤੇ 19 ਅਕਤੂਬਰ ਦੀ ਸ਼ਾਮ ਤੱਕ 2,86, 718 ਮੀਟ੍ਰਿਕ ਟਨ ਝੋਨੇ ਦੀ ਆਮਦ ਦੇ ਮੁਕਾਬਲੇ 2, 86 , 612 ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਤਰ੍ਹਾਂ ਮੰਡੀਆਂ ਵਿਚ ਆਏ ਕੁਲ ਝੋਨੇ ਵਿਚੋਂ 99 .

Ad Position 21
No active advertisement
ਸਨਿਚਰਵਾਰ, 1 ਅਗਸਤ, 2026 22-10-2026
ਅੰਮ੍ਰਿਤਸਰ, 21 ਅਕਤੂਬਰ (ਰੇਸ਼ਮ ਸਿੰਘ)- ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ ਅਤੇ 19 ਅਕਤੂਬਰ ਦੀ ਸ਼ਾਮ ਤੱਕ 2,86, 718 ਮੀਟ੍ਰਿਕ ਟਨ ਝੋਨੇ ਦੀ ਆਮਦ ਦੇ ਮੁਕਾਬਲੇ 2, 86 , 612 ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਤਰ੍ਹਾਂ ਮੰਡੀਆਂ ਵਿਚ ਆਏ ਕੁਲ ਝੋਨੇ ਵਿਚੋਂ 99 .96 ਫ਼ੀਸਦੀ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਖਰੀਦ ਏਜੰਸੀਆਂ ਵਿਚੋਂ ਪਨਗ੍ਰੇਨ ਵਲੋਂ 1,41, 615 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 75 , 232 ਮੀਟ੍ਰਿਕ ਟਨ, ਪਨਸਪ ਵਲੋਂ 40 ,170 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 29 , 595 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਹੁਣ ਤੱਕ ਖਰੀਦੇ ਗਏ ਝੋਨੇ ਵਿਚੋਂ 1,90 , 720 ਮੀਟ੍ਰਿਕ ਟਨ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ, ਜਦਕਿ 95, 892 ਮੀਟ੍ਰਿਕ ਟਨ ਦੀ ਲਿਫ਼ਟਿੰਗ ਬਾਕੀ ਹੈ। 18 ਅਕਤੂਬਰ ਤੱਕ ਦੀ ਰਿਪੋਰਟ ਅਨੁਸਾਰ, 677 . 71 ਕਰੋੜ ਰੁਪਏ ਦੀ ਕੁੱਲ ਦੇਣਯੋਗ ਰਕਮ ਵਿਚੋਂ 591 .13 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜੋ ਕਿ 87.22 ਫ਼ੀਸਦੀ ਬਣਦੀ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਕਟਾਈ ਫ਼ਸਲ ਪੂਰੀ ਤਰ੍ਹਾਂ ਪੱਕਣ ਉਪਰੰਤ ਹੀ ਕੀਤੀ ਜਾਵੇ ਅਤੇ ਮੰਡੀਆਂ ਵਿਚ ਨਿਰਧਾਰਿਤ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵਲੋਂ ਝੋਨੇ ਦੀ ਖਰੀਦ ਲਈ ਨਮੀ ਦੀ ਵੱਧ ਤੋਂ ਵੱਧ ਹੱਦ 17 ਫ਼ੀਸਦੀ ਨਿਰਧਾਰਤ ਕੀਤੀ ਗਈ ਹੈ। ਇਸ ਤੋਂ ਵੱਧ ਨਮੀ ਵਾਲੇ ਝੋਨੇ ਦੀ ਖਰੀਦ ਸਮੇਂ ਕਿਸਾਨਾਂ ਨੂੰ ਮੁਸ਼ਕਿਲ ਪੇਸ਼ ਆ ਸਕਦੀ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਸੀਜ਼ਨ ਲਈ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2, 461 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ। ਉਨ੍ਹਾਂ ਖੇਤੀਬਾੜੀ ਤੇ ਮੰਡੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਿੰਡਾਂ ਵਿਚ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾ ਕੇ ਕਿਸਾਨਾਂ ਨੂੰ ਝੋਨੇ ਦੀ ਸਹੀ ਪਕਾਈ, ਨਮੀ ਦੇ ਨਿਰਧਾਰਿਤ ਮਾਪਦੰਡਾਂ ਅਤੇ ਮੰਡੀਆਂ ਵਿਚ ਸੁੱਕਾ ਝੋਨਾ ਲਿਆਉਣ ਸੰਬੰਧੀ ਜਾਗਰੂਕ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਬੀ.ਬੀ.ਕੇ. ਡੀ.ਏ.ਵੀ. ਕਾਲਜ ਵਿਖੇ ਗੁਰੂ ਵਿਰਜਾਨੰਦ ਦੀ ਬਰਸੀ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਅਗਲੀ ਖ਼ਬਰ ਰਣਜੀਤ ਐਵੇਨਿਊ ਗਰਾਊਂਂਡ ‘ਚ ਲੱਗਣ ਵਾਲੇ ਸਵਦੇਸ਼ੀ ਦੀਵਾਲੀ ਮੇਲੇ ਦੀਆਂ ਤਿਆਰੀਆਂ ਜ਼ੋਰਾ ’ਤੇ ਸਵਦੇਸ਼ੀ ਹੱਥ-ਕਲਾ ਦੀਆਂ ਵਸਤੂ...
Ad Position 24