ਬੀ.ਬੀ.ਕੇ. ਡੀ.ਏ.ਵੀ. ਕਾਲਜ ਵਿਖੇ ਗੁਰੂ ਵਿਰਜਾਨੰਦ ਦੀ ਬਰਸੀ ਨੂੰ ਸਮਰਪਿਤ ਵਿਸ਼ੇਸ਼ ਸਮਾਗਮ
ਅੰਮ੍ਰਿਤਸਰ 21 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)- ਬੀ. ਬੀ.
ਅੰਮ੍ਰਿਤਸਰ 21 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)- ਬੀ.ਬੀ.ਕੇ. ਡੀ.ਏ.ਵੀ. ਕਾਲਜ ਫਾਰ ਵੂਮੈਨ ਅੰਮ੍ਰਿਤਸਰ ਵਿਖੇ ਗੁਰੂ ਵਿਰਜਾਨੰਦ ਜੀ ਦੇ ਜੀਵਨ, ਸ਼ਖ਼ਸੀਅਤ ਅਤੇ ਗੁਰੂ-ਸ਼ਿਸ਼ ਪਰੰਪਰਾ ‘ਤੇ ਆਧਾਰਿਤ ਪੋਸਟਰ ਮੇਕਿੰਗ ਮੁਕਾਬਲੇ ਅਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਇਹ ਸਮਾਗਮ ‘ਆਰਿਆ ਰਤਨ’ ਪਦਮਸ੍ਰੀ ਡਾ. ਪੂਨਮ ਸੂਰੀ, ਪ੍ਰਧਾਨ, ਡੀ.ਏ.ਵੀ. ਪ੍ਰਬੰਧਕ ਕਮੇਟੀ ਅਤੇ ਆਰਿਆ ਪ੍ਰਾਦੇਸ਼ਿਕ ਪ੍ਰਤੀਨਿਧ ਸਭਾ, ਨਵੀਂ ਦਿੱਲੀ ਦੇ ਆਸ਼ੀਰਵਾਦ ਅਤੇ ਆਰਿਆ ਪ੍ਰਾਦੇਸ਼ਿਕ ਪ੍ਰਤੀਨਿਧ ਉਪਸਭਾ, ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਕਾਲਜ ਦੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਦੇ ਸੁਚੱਜੇ ਮਾਰਗਦਰਸ਼ਨ ਹੇਠ ਕਰਵਾਇਆ ਗਿਆ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਗੁਰੂ ਵਿਰਜਾਨੰਦ ਜੀ ਨੂੰ ਯਾਦ ਕਰਦਿਆਂ ਵਿਦਿਆਰਥਣਾਂ ਨੂੰ ਦੱਸਿਆ ਕਿ ਉਹ ਇਕ ਮਹਾਨ ਵਿਦਵਾਨ, ਤਪੱਸਵੀ ਅਤੇ ਸੰਸਕ੍ਰਿਤ ਦੇ ਮਹਾਨ ਆਚਾਰਿਆ ਸਨ। ਉਨ੍ਹਾਂ ਕਿਹਾ ਕਿ ਗੁਰੂ ਵਿਰਜਾਨੰਦ ਜੀ ਅਤੇ ਉਨ੍ਹਾਂ ਦੇ ਸ਼ਿਸ਼ ਸਵਾਮੀ ਦਯਾਨੰਦ ਸਰਸਵਤੀ ਦਾ ਸੰਬੰਧ ਭਾਰਤੀ ਗੁਰੂ-ਸ਼ਿਸ਼ ਪਰੰਪਰਾ ਦੀ ਇਕ ਪ੍ਰੇਰਣਾਦਾਇਕ ਮਿਸਾਲ ਹੈ। ਸਮਾਗਮ ਦੇ ਅੰਤਰਗਤ ਗੁਰੂ ਵਿਰਜਾਨੰਦ ਜੀ ਦੇ ਜੀਵਨ ਅਤੇ ਸਿੱਖਿਆਵਾਂ ‘ਤੇ ਆਧਾਰਿਤ ਪੋਸਟਰ ਮੇਕਿੰਗ ਮੁਕਾਬਲਾ ਵੀ ਕਰਵਾਇਆ ਗਿਆ। ਵਿਦਿਆਰਥਣਾਂ ਨੇ ਵੱਖ-ਵੱਖ ਰਚਨਾਤਮਕ ਪੋਸਟਰਾਂ ਰਾਹੀਂ ਗੁਰੂ ਵਿਰਜਾਨੰਦ ਜੀ ਦੇ ਜੀਵਨ, ਸ਼ਖ਼ਸੀਅਤ, ਸਿੱਖਿਆਵਾਂ ਅਤੇ ਗੁਰੂ-ਸ਼ਿਸ਼ ਪਰੰਪਰਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਇਸ ਮੌਕੇ ਕਾਲਜ ਦੀ ਆਰਿਆ ਯੁਵਤੀ ਸਭਾ ਦੇ ਮੈਂਬਰਂਡਾ. ਅਨੀਤਾ ਨਰਿੰਦਰ, ਡਾ. ਰਸ਼ਮੀ ਕਾਲੀਆ, ਡਾ. ਸੁਰਭੀ, ਡਾ. ਸਪਨਾ ਗੁਪਤਾ, ਰਵਿੰਦਰ ਕੌਰ, ਡਾ. ਸਵਾਤੀ ਦੱਤਾ, ਡਾ. ਗੌਰੀ ਚਾਵਲਾ ਅਤੇ ਵਿਦਿਆਰਥਣਾਂ ਵੀ ਹਾਜ਼ਰ ਸਨ।