21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸ੍ਰੀ ਗੁਰੂ ਰਾਮਦਾਸ ਜੀ ਅਵਤਾਰ ਪੁਰਬ ਕਮੇਟੀ ਵਲੋਂ ਪ੍ਰਕਾਸ਼ ਪੁਰਬ ਦੇ ਸੰਬੰਧ ’ਚ ਅੰਤਰ-ਸਕੂਲ ਸਮੂਹ ਗਾਣ ਮੁਕਾਬਲੇ ਕਰਵਾਏ

ਅੰਮ੍ਰਿਤਸਰ, 21 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਰਾਮ ਦਾਸ ਜੀ ਅਵਤਾਰ ਪੁਰਬ ਕਮੇਟੀ ਵਲੋਂ ਸਥਾਨਕ ਗੁਰੂ ਨਗਰੀ ਦੇ ਬਾਨੀ ਚੌਥੇ ਪਾਤਿਸ਼ਾਹ ਦੇ 492ਵੇਂ ਅਵਤਾਰ ਪੁਰਬ ਦੇ ਸੰਬੰਧ ਵਿਚ ਕਰਵਾਏ ਜਾ ਰਹੇ ਅੰਤਰ ਸਕੂਲ ਧਾਰਮਿਕ ਮੁਕਾਬਲਿਆਂ ਦੀ ਲੜੀ ਦੌਰਾਨ ਸਮੂਹ ਗਾਇਨ ਮੁਕਾਬਲੇ ਅੱਜ ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਕਰਵਾਏ ਗਏ, ਜਿਸ ਵਿਚ 11 ਵੱਖ-ਵੱਖ ਸਕੂਲਾਂ ਤੋਂ 66 ਵਿਦਿਆਰਥੀਆਂ ਨੇ ਉਤਸ਼ਾਹ ਸਹਿਤ ਸ਼ਿਰਕਤ ਕੀਤੀ। ਸਕੂਲ ਪ੍ਰਿੰ: ਦਪਿੰਦਰ ਕੌਰ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ ਅਤੇ ਮਾਲਾ ਸ਼ਰਮਾ ਅਤੇ ਮਨਪ੍ਰੀਤ ਕੌਰ ਨੇ ਜੱਜ਼ਾਂ, ਰਵਿੰਦਰ ਕੌਰ ਰੰਧਾਵਾ, ਤੇਜਿੰਦਰ ਸਿੰਘ ਅਤੇ ਸੁਖਦੇਵ ਸਿੰਘ ਸੰਧਾਵਾਲੀਆ ਨੇ ਮੁਕਾਬਲੇ ਦੇ ਕਨਵੀਨਰਾਂ ਦੀ ਜ਼ਿੰਮੇਵਾਰੀ ਨਿਭਾਈ ਅਤੇ ਇੰਜੀ.

Ad Position 21
No active advertisement
ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਦੀ ਟੀਮ ਰਹੀ ਅੱਵਲ 22-10-2026
ਅੰਮ੍ਰਿਤਸਰ, 21 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਰਾਮ ਦਾਸ ਜੀ ਅਵਤਾਰ ਪੁਰਬ ਕਮੇਟੀ ਵਲੋਂ ਸਥਾਨਕ ਗੁਰੂ ਨਗਰੀ ਦੇ ਬਾਨੀ ਚੌਥੇ ਪਾਤਿਸ਼ਾਹ ਦੇ 492ਵੇਂ ਅਵਤਾਰ ਪੁਰਬ ਦੇ ਸੰਬੰਧ ਵਿਚ ਕਰਵਾਏ ਜਾ ਰਹੇ ਅੰਤਰ ਸਕੂਲ ਧਾਰਮਿਕ ਮੁਕਾਬਲਿਆਂ ਦੀ ਲੜੀ ਦੌਰਾਨ ਸਮੂਹ ਗਾਇਨ ਮੁਕਾਬਲੇ ਅੱਜ ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਕਰਵਾਏ ਗਏ, ਜਿਸ ਵਿਚ 11 ਵੱਖ-ਵੱਖ ਸਕੂਲਾਂ ਤੋਂ 66 ਵਿਦਿਆਰਥੀਆਂ ਨੇ ਉਤਸ਼ਾਹ ਸਹਿਤ ਸ਼ਿਰਕਤ ਕੀਤੀ। ਸਕੂਲ ਪ੍ਰਿੰ: ਦਪਿੰਦਰ ਕੌਰ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ ਅਤੇ ਮਾਲਾ ਸ਼ਰਮਾ ਅਤੇ ਮਨਪ੍ਰੀਤ ਕੌਰ ਨੇ ਜੱਜ਼ਾਂ, ਰਵਿੰਦਰ ਕੌਰ ਰੰਧਾਵਾ, ਤੇਜਿੰਦਰ ਸਿੰਘ ਅਤੇ ਸੁਖਦੇਵ ਸਿੰਘ ਸੰਧਾਵਾਲੀਆ ਨੇ ਮੁਕਾਬਲੇ ਦੇ ਕਨਵੀਨਰਾਂ ਦੀ ਜ਼ਿੰਮੇਵਾਰੀ ਨਿਭਾਈ ਅਤੇ ਇੰਜੀ. ਰਜਿੰਦਰ ਸਿੰਘ ਰਾਹੀ ਨੇ ਇਨਾਮਾਂ ਦੀ ਸੇਵਾ ਕੀਤੀ। ਇਨਾਂ ਮੁਕਾਬਲਿਆਂ ਵਿਚ ਪਹਿਲਾ ਸਥਾਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਨੇ ਪ੍ਰਾਪਤ ਕੀਤਾ, ਜਦੋਂ ਕਿ ਦੂਸਰਾ ਖ਼ਾਲਸਾ ਕਾਲਜ ਗਰ ਲਜ਼ ਸ. ਸ. ਸਕੂਲ ਅਤੇ ਤੀਜਾ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ. ਟੀ. ਰੋਡ ਦੇ ਵਿਦਿਆਰਥੀਆਂ ਨੇ ਪ੍ਰਾਪਤ ਕੀਤਾ। ਹੌਸਲਾ ਵਧਾਊ ਇਨਾਮ ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਰਣਜੀਤ ਐਵੀਨਿਊ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਨੇ ਪ੍ਰਾਪਤ ਕੀਤੇ। ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਪ੍ਰਬੰਧਕਾਂ ਨੇ ਇਨਾਮ ਅਤੇ ਮੁਕਾਬਲੇ ’ਚ ਹਿੱਸਾ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ ਗਏ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਡਾ: ਆਤਮਜੀਤ ਸਿੰਘ ਬਸਰਾ, ਜੋਗਿੰਦਰ ਸਿੰਘ ਭਾਰਤੀ, ਦਰਸ਼ਨ ਸਿੰਘ ਸੰਧੂ, ਜੋਗਿੰਦਰ ਸਿੰਘ ਟੰਡਨ, ਕੰਵਲਜੀਤ ਸਿੰਘ ਕੋਹਲੀ, ਜਤਿੰਦਰਬੀਰ ਸਿੰਘ, ਭਾਈ ਗੁਰਬਖ਼ਸ਼ ਸਿੰਘ ਬੱਗਾ, ਸੁਰਿੰਦਰ ਸਿੰਘ ਸੋਹਲ, ਹਰਜਿੰਦਰ ਸਿੰਘ, ਗੁਰਿੰਦਰਜੀਤ ਸਿੰਘ, ਸਤਬੀਰ ਸਿੰਘ ਤੇ ਹਰਵਿੰਦਰਪਾਲ ਸਿੰਘ ਚੁੱਘ ਆਦਿ ਸ਼ਖ਼ਸੀਅਤਾਂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਰ ਕੌਂਸਲ ਆਫ ਇੰਡੀਆ ਦੇ ਮੈਂਬਰ ਕਰਨਜੀਤ ਸਿੰਘ ਦਾ ਅੰਮ੍ਰਿਤਸਰ ਪੁੱਜਣ ’ਤੇ ਬਾਰ ਐਸੋਸੀਏਸ਼ਨ ਵਲੋਂ ਨਿੱਘਾ ਸਵਾਗਤ ਅਗਲੀ ਖ਼ਬਰ ਗ੍ਰੇਟ ਐਵੇਨਿਊ ਸੁਲਤਾਨਵਿੰਡ ਵਿਖੇ ਨਰੇਸ਼ ਕਾਲੀਆ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋਣ ’ਤੇ ਪਹਿਲਵਾਨ ਵਲੋਂ ਸਨਮਾਨਿਤ
Ad Position 24