21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਬਾਰ ਕੌਂਸਲ ਆਫ ਇੰਡੀਆ ਦੇ ਮੈਂਬਰ ਕਰਨਜੀਤ ਸਿੰਘ ਦਾ ਅੰਮ੍ਰਿਤਸਰ ਪੁੱਜਣ ’ਤੇ ਬਾਰ ਐਸੋਸੀਏਸ਼ਨ ਵਲੋਂ ਨਿੱਘਾ ਸਵਾਗਤ

ਅੰਮ੍ਰਿਤਸਰ, 21 ਅਕਤੂਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਬਾਰ ਐਸੋਸੀਏਸ਼ਨ ਨੇ ਬਾਰ ਕੌਂਸਲ ਆਫ਼ ਇੰਡੀਆ ਦੇ ਮੈਂਬਰ ਵਜੋਂ ਨਿਯੁਕਤ ਹੋਣ ਉਪਰੰਤ ਅੰਮ੍ਰਿਤਸਰ ਪੁੱਜਣ ’ਤੇ ਕਰਨਜੀਤ ਸਿੰਘ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਹ ਜਾਣਕਾਰੀ ਦਿੰਦਿਆਂ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਪਨੇਸਰ ਨੇ ਦੱਸਿਆ ਕਿ ਲਗਭਗ 15 ਸਾਲਾਂ ਬਾਅਦ ਸੂਬੇ ਤੋਂ ਕੋਈ ਵਿਅਕਤੀ ਮੁੜ ਬਾਰ ਕੌਂਸਲ ਆਫ਼ ਇੰਡੀਆ ਦਾ ਮੈਂਬਰ ਬਣਿਆ ਹੈ, ਜਿਸ ਨਾਲ ਕਾਨੂੰਨੀ ਭਾਈਚਾਰੇ ਵਿਚ ਮਾਣ ਅਤੇ ਖ਼ੁਸ਼ੀ ਦੀ ਲਹਿਰ ਹੈ।

Ad Position 21
No active advertisement
ਅਜੀਤ ਡੈਸਕ 22-10-2026
ਅੰਮ੍ਰਿਤਸਰ, 21 ਅਕਤੂਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਬਾਰ ਐਸੋਸੀਏਸ਼ਨ ਨੇ ਬਾਰ ਕੌਂਸਲ ਆਫ਼ ਇੰਡੀਆ ਦੇ ਮੈਂਬਰ ਵਜੋਂ ਨਿਯੁਕਤ ਹੋਣ ਉਪਰੰਤ ਅੰਮ੍ਰਿਤਸਰ ਪੁੱਜਣ ’ਤੇ ਕਰਨਜੀਤ ਸਿੰਘ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਹ ਜਾਣਕਾਰੀ ਦਿੰਦਿਆਂ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਪਨੇਸਰ ਨੇ ਦੱਸਿਆ ਕਿ ਲਗਭਗ 15 ਸਾਲਾਂ ਬਾਅਦ ਸੂਬੇ ਤੋਂ ਕੋਈ ਵਿਅਕਤੀ ਮੁੜ ਬਾਰ ਕੌਂਸਲ ਆਫ਼ ਇੰਡੀਆ ਦਾ ਮੈਂਬਰ ਬਣਿਆ ਹੈ, ਜਿਸ ਨਾਲ ਕਾਨੂੰਨੀ ਭਾਈਚਾਰੇ ਵਿਚ ਮਾਣ ਅਤੇ ਖ਼ੁਸ਼ੀ ਦੀ ਲਹਿਰ ਹੈ। ਇਸ ਮੌਕੇ ਬਾਰ ਕੋਂਸਲ ਮੈਂਬਰ ਕਰਨਜੀਤ ਸਿੰਘ ਨੇ ਸਮੂਹ ਵਕੀਲ ਭਾਈਚਾਰੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਦੇ ਵਕੀਲਾਂ ਦੇ ਚੈਂਬਰਾਂ ਦਾ ਮਸਲਾ ਜਲਦ ਹਲ ਹੋ ਜਾਵੇਗਾ ਤੇ ਭਾਰਤ ਦੇ ਮੁੱਖ ਜੱਜ ਅੰਮ੍ਰਿਤਸਰ ਵਿਖੇ ਚੈਂਬਰ ਸਮੂਹ ਦਾ ਉਦਘਾਟਨ ਕਰਨ ਲਈ ਪੁੱਜ ਸਕਦੇ ਹਨ ਤੇ ਇਹ ਸਮਾਗਮ ਅੰਮ੍ਰਿਤਸਰ ਦੇ ਕਾਨੂੰਨੀ ਭਾਈਚਾਰੇ ਲਈ ਇਕ ਬਹੁਤ ਹੀ ਅਹਿਮ ਮੌਕਾ ਹੋਵੇਗਾ। ਇਸ ਮੌਕੇ ਸਨਪ੍ਰੀਤ ਸਿੰਘ ਮਾਨ ਸੈਕਟਰੀ, ਮੀਤ ਪ੍ਰਧਾਲ ਅੰਮ੍ਰਿਤਪਾਲ ਸਿੰਘ ਮੋਮੀ, ਦਵਿੰਦਰ ਕੋਰ ਬੇਦੀ, ਜੁਆਇੰਟ ਸੈਕਟਰੀ ਸੌਰਵ ਸ਼ਰਮਾ, ਖਜਾਨਚੀ ਕਪਿਲ ਸ਼ਰਮਾ, ਲਾਇਬਰੇਰੀਅਨ ਸੁਨੈਣਾ ਸ਼ਰਮਾ, ਗੀਤਾਂਜਲੀ ਸ਼ਰਮਾ, ਹਰਪ੍ਰੀਤ ਕੌਰ ਗਰੋਵਰ, ਅਵਤਾਰ ਸਿੰਘ, ਗਗਨ ਭਾਟੀਆ ਆਦਿ ਮੈਂਬਰ ਤੇ ਅਹੁਦੇਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੁਲਤਾਨਵਿੰਡ ਪੁਲ ’ਤੇ ਗੰਦ ਸੁੱਟਣ ਕਾਰਨ ਇਲਾਕਾ ਵਾਸੀਆਂ ਤੇ ਰਾਹਗੀਰਾਂ ’ਚ ਭਾਰੀ ਰੋਸ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਅਵਤਾਰ ਪੁਰਬ ਕਮੇਟੀ ਵਲੋਂ ਪ੍ਰਕਾਸ਼ ਪੁਰਬ ਦੇ ਸੰਬੰਧ ’ਚ ਅੰਤਰ-ਸਕੂਲ ਸਮੂਹ ਗਾਣ ਮੁਕਾਬਲੇ ਕਰਵਾਏ
Ad Position 24