ਵਿਸ਼ਵ ਵਾਲਮੀਕਿ ਕੌਮੀ ਏਕਤਾ ਧਰਮ ਸਮਾਜ ਨੇ ਚੇਅਰਮੈਨ ਬਾਲਕ੍ਰਿਸ਼ਨ ਸ਼ਰਮਾ ਨੂੰ ਦਿੱਤਾ ਸੱਦਾ ਪੱਤਰ
ਅੰਮ੍ਰਿਤਸਰ, 21 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਵਿਸ਼ਵ ਵਾਲਮੀਕਿ ਕੌਮੀ ਏਕਤਾ ਧਰਮ ਸਮਾਜ ਨੇ ਨੁਮਾਇੰਦਿਆਂ ਵਲੋਂ ਅੱਜ ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਦੇ ਚੇਅਰਮੈਨ ਬਾਲਕ੍ਰਿਸ਼ਨ ਸ਼ਰਮਾ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਕਰਵਾਏ ਜਾਣ ਵਾਲੇ ਪ੍ਰੋਗਰਾਮ ਸੰਬੰਧੀ ਸੱਦਾ ਪੱਤਰ ਦਿੱਤਾ ਗਿਆ। ਇਸ ਮੌਕੇ ਵਿਸ਼ਵ ਵਾਲਮੀਕਿ ਕੌਮੀ ਏਕਤਾ ਧਰਮ ਸਮਾਜ ਦੇ ਪ੍ਰਮੁੱਖ ਬਾਬਾ ਬਲਬੀਰ ਸਿੰਘ ਗੁਮਟਾਲਾ ਨੇ ਦੱਸਿਆ ਕਿ ਮਿਤੀ 26 ਅਕਤੂਬਰ ਦਿਨ ਸੋਮਵਾਰ ਦੁਪਹਿਰ 12 ਵਜੇ ਤੋਂ ਲੈ ਕੇ 4 ਵਜੇ ਤੱਕ ਗੋਲਬਾਗ ਸਾਹਮਣੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਸਮਾਗਮ ਕਰਵਾਇਆ ਜਾ ਰਿਹਾ ਹੈ।
ਅੰਮ੍ਰਿਤਸਰ, 21 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਵਿਸ਼ਵ ਵਾਲਮੀਕਿ ਕੌਮੀ ਏਕਤਾ ਧਰਮ ਸਮਾਜ ਨੇ ਨੁਮਾਇੰਦਿਆਂ ਵਲੋਂ ਅੱਜ ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਦੇ ਚੇਅਰਮੈਨ ਬਾਲਕ੍ਰਿਸ਼ਨ ਸ਼ਰਮਾ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਕਰਵਾਏ ਜਾਣ ਵਾਲੇ ਪ੍ਰੋਗਰਾਮ ਸੰਬੰਧੀ ਸੱਦਾ ਪੱਤਰ ਦਿੱਤਾ ਗਿਆ। ਇਸ ਮੌਕੇ ਵਿਸ਼ਵ ਵਾਲਮੀਕਿ ਕੌਮੀ ਏਕਤਾ ਧਰਮ ਸਮਾਜ ਦੇ ਪ੍ਰਮੁੱਖ ਬਾਬਾ ਬਲਬੀਰ ਸਿੰਘ ਗੁਮਟਾਲਾ ਨੇ ਦੱਸਿਆ ਕਿ ਮਿਤੀ 26 ਅਕਤੂਬਰ ਦਿਨ ਸੋਮਵਾਰ ਦੁਪਹਿਰ 12 ਵਜੇ ਤੋਂ ਲੈ ਕੇ 4 ਵਜੇ ਤੱਕ ਗੋਲਬਾਗ ਸਾਹਮਣੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਾਲਕ੍ਰਿਸ਼ਨ ਸ਼ਰਮਾ ਸਮਾਜ ’ਚ ਚੰਗੀਆਂ ਸੇਵਾਵਾਂ ਨਿਭਾ ਰਹੇ ਹਨ ਜਿਸ ਨੂੰ ਮੱਦੇਨਜ਼ਰ ਰੱਖਦੇ ਹੋਏ ਸਮੂਹ ਟੀਮ ਵਲੋਂ ਉਨ੍ਹਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਵੀ ਕੀਤਾ ਜਾਵੇਗਾ । ਇਸ ਮੌਕੇ ਸਰਬਜੀਤ ਸਿੰਘ, ਸਤਨਾਮ ਸਿੰਘ, ਮਿੰਟੂ ਅਟਵਾਲ, ਸੰਨੀ ਵੈਦ ਹਰਿਆਣਾ, ਮਨਜੀਤ ਸਿੰਘ, ਹਰਪਾਲ ਸਿੰਘ ਪਾਲਾ, ਰਾਮ ਜੀ, ਮਨਪ੍ਰੀਤ ਸਿੰਘ ਅਤੇ ਹੋਰ ਸਾਥੀ ਹਾਜ਼ਰ ਸਨ।