25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਕੁੱਤੇ ਦੇ 6 ਮਾਸੂਮ ਬੱਚਿਆਂ ਦੀ ਬੇਰਹਿਮੀ ਨਾਲ ਹੱਤਿਆ ਕਰਨ ’ਤੇ ਮਾਮਲਾ ਦਰਜ

ਅੰਮ੍ਰਿਤਸਰ, 24 ਅਕਤੂਬਰ (ਹਰਮਿੰਦਰ ਸਿੰਘ)-ਹੈਲਪ ਫਾਰ ਐਨੀਮਲਸ ਵਲੋਂ ਪਾਪੜਾ ਵਾਲਾ ਬਾਜ਼ਾਰ ਦੇ ਸਾਹਮਣੇ ਇਕ ਪਾਰਕ ਵਿਚ ਕੁੱਤੇ ਦੇ ਛੇ ਮਸੂਮ ਬੱਚਿਆਂ ਨੂੰ ਬੇਰਹਿਮੀ ਨਾਲ ਮਾਰੇ ਜਾਣ ’ਤੇ ਪੁਲਿਸ ਨੂੰ ਸ਼ਿਕਾਇਤ ਕੀਤੀ ਜਿਸ ’ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਅਤੇ ਸ਼ੱਕ ਦੇ ਆਧਾਰ ’ਤੇ ਇਕ ਵਿਅਕਤੀ ਨੂੰ ਕਾਬੂ ਵੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹੈਲਪ ਫਾਰ ਐਨੀਮਲਸ ਦੇ ਪ੍ਰਧਾਨ ਮਨੀ ਸਿੰਘ ਨੇ ਦੱਸਿਆ ਕਿ ਉਪਰੋਕਤ ਸਥਾਨ ’ਤੇ ਕਿਸੇ ਅਣਪਛਾਤੇ ਵਿਅਕਤੀ ਵਲੋਂ ਕੁੱਤੇ ਦੇ 6 ਮਸੂਮ ਬੱਚਿਆਂ ਨੂੰ ਜ਼ਹਿਰ ਦੇ ਅਤੇ ਉਨ੍ਹਾਂ ਦੀ ਬੇਰਹਿਮੀ ਨਾਲ ਕੁਟਮਾਰ ਕਰਕੇ ਹੱਤਿਆ ਕਰ ਦਿੱਤੀ ਗਈ ਸੀ।

Ad Position 21
No active advertisement
ਅਜੀਤ ਡੈਸਕ 25-10-2026

ਅੰਮ੍ਰਿਤਸਰ, 24 ਅਕਤੂਬਰ (ਹਰਮਿੰਦਰ ਸਿੰਘ)-ਹੈਲਪ ਫਾਰ ਐਨੀਮਲਸ ਵਲੋਂ ਪਾਪੜਾ ਵਾਲਾ ਬਾਜ਼ਾਰ ਦੇ ਸਾਹਮਣੇ ਇਕ ਪਾਰਕ ਵਿਚ ਕੁੱਤੇ ਦੇ ਛੇ ਮਸੂਮ ਬੱਚਿਆਂ ਨੂੰ ਬੇਰਹਿਮੀ ਨਾਲ ਮਾਰੇ ਜਾਣ ’ਤੇ ਪੁਲਿਸ ਨੂੰ ਸ਼ਿਕਾਇਤ ਕੀਤੀ ਜਿਸ ’ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਅਤੇ ਸ਼ੱਕ ਦੇ ਆਧਾਰ ’ਤੇ ਇਕ ਵਿਅਕਤੀ ਨੂੰ ਕਾਬੂ ਵੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹੈਲਪ ਫਾਰ ਐਨੀਮਲਸ ਦੇ ਪ੍ਰਧਾਨ ਮਨੀ ਸਿੰਘ ਨੇ ਦੱਸਿਆ ਕਿ ਉਪਰੋਕਤ ਸਥਾਨ ’ਤੇ ਕਿਸੇ ਅਣਪਛਾਤੇ ਵਿਅਕਤੀ ਵਲੋਂ ਕੁੱਤੇ ਦੇ 6 ਮਸੂਮ ਬੱਚਿਆਂ ਨੂੰ ਜ਼ਹਿਰ ਦੇ ਅਤੇ ਉਨ੍ਹਾਂ ਦੀ ਬੇਰਹਿਮੀ ਨਾਲ ਕੁਟਮਾਰ ਕਰਕੇ ਹੱਤਿਆ ਕਰ ਦਿੱਤੀ ਗਈ ਸੀ। ਉਨ੍ਹਾਂ ਵਲੋਂ ਇਸ ਸਬੰਧ ਵਿਚ ਥਾਣਾ ਕੋਤਵਾਲੀ ਦੀ ਪੁਲਿਸ ਨੂੰ ਸ਼ਿਕਾਇਤ ਕੀਤੀ ਜਿਸ ’ਤੇ ਪੁਲਿਸ ਨੇ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਪਰਚਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਇਲਾਕੇ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਮਦਦ ਨਾਲ ਅਪਰਾਧੀ ਦੀ ਤਲਾਸ਼ ਕੀਤੀ ਗਈ ਹੈ। ਇਸ ਮਾਮਲੇ ਦੀ ਤਫ਼ਤੀਸ਼ ਕਰ ਰਹੇ ਏ. ਐੱਸ. ਆਈ. ਵਰਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ’ਚ ਸ਼ੱਕ ਦੇ ਆਧਾਰ ’ਤੇ ਇਕ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਜਿਸ ਤੋਂ ਪੁਛਗਿੱਛ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਦਾ ਸਰੋਤ – ਓ.ਪੀ. ਸੋਨੀ ਅਗਲੀ ਖ਼ਬਰ ਗੋਇੰਦਵਾਲ ਜੇਲ੍ਹ ’ਚੋਂ ਹਵਾਲਾਤੀ ਪਾਸੋਂ ਮੋਬਾਈਲ ਫੋਨ ਬਰਾਮਦ
Ad Position 24