ਅਜੀਤ ਵਿਦਿਆਲਿਆ ਸਕੂਲ ਦੇ ਵਿਦਿਆਰਥੀਆਂ ਦਾ ਵਿੱਦਿਅਕ ਦੌਰਾ ਕਰਵਾਇਆ
ਅੰਮ੍ਰਿਤਸਰ, 24 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅਜੀਤ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ, ਅਜੀਤ ਨਗਰ ਦੀ ਪ੍ਰਿੰਸੀਪਲ ਰਮਾ ਮਹਾਜਨ ਦੀ ਪ੍ਰਧਾਨਗੀ ਹੇਠ ਨਰਸਰੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਇਕ ਰੋਜਾ ਵਿਦਿਅਕ ਦੌਰਾਨ ਕਰਵਾਇਆ ਗਿਆ। ਯਾਤਰਾ ਦੌਰਾਨ ਵਿਦਿਆਰਥੀਆਂ ਨੂੰ “ਹੋਪ ਅੱਪ” ਲਿਜਾਇਆ ਗਿਆ, ਜਿਥੇ ਉਨ੍ਹਾਂ ਨੇ ਵੱਖ-ਵੱਖ ਖੇਡ ਗਤੀਵਿਧੀਆਂ ਅਤੇ ਖੇਡਾਂ ਦਾ ਪੂਰਾ ਆਨੰਦ ਮਾਣਿਆ।
ਅੰਮ੍ਰਿਤਸਰ, 24 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅਜੀਤ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ, ਅਜੀਤ ਨਗਰ ਦੀ ਪ੍ਰਿੰਸੀਪਲ ਰਮਾ ਮਹਾਜਨ ਦੀ ਪ੍ਰਧਾਨਗੀ ਹੇਠ ਨਰਸਰੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਇਕ ਰੋਜਾ ਵਿਦਿਅਕ ਦੌਰਾਨ ਕਰਵਾਇਆ ਗਿਆ। ਯਾਤਰਾ ਦੌਰਾਨ ਵਿਦਿਆਰਥੀਆਂ ਨੂੰ “ਹੋਪ ਅੱਪ” ਲਿਜਾਇਆ ਗਿਆ, ਜਿਥੇ ਉਨ੍ਹਾਂ ਨੇ ਵੱਖ-ਵੱਖ ਖੇਡ ਗਤੀਵਿਧੀਆਂ ਅਤੇ ਖੇਡਾਂ ਦਾ ਪੂਰਾ ਆਨੰਦ ਮਾਣਿਆ। ਪ੍ਰਿੰ: ਰਮਾ ਮਹਾਜਨ ਨੇ ਕਿਹਾ ਕਿ ਇਸ ਯਾਤਰਾ ਦਾ ਮੁੱਖ ਉਦੇਸ਼ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਮਨੋਰੰਜਨ ਦੇ ਮੌਕੇ ਪ੍ਰਦਾਨ ਕਰਨਾ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨਾ ਸੀ। ਵਿਦਿਆਰਥੀਆਂ ਨੇ ਆਪਣੇ ਸਹਿਪਾਠੀਆਂ ਦੇ ਨਾਲ-ਨਾਲ ਵੱਖ-ਵੱਖ ਖੇਡਾਂ ਦਾ ਆਨੰਦ ਮਾਣਿਆ, ਯਾਦਗਾਰੀ ਪਲ ਸਾਂਝੇ ਕੀਤੇ ਅਤੇ ਇਕੱਠੇ ਭੋਜਨ ਦਾ ਆਨੰਦ ਮਾਣਿਆ। ਪ੍ਰਿੰ: ਰਮਾ ਮਹਾਜਨ ਨੇ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਖੇਡਾਂ ਅਤੇ ਮਨੋਰੰਜਨ ਬੱਚਿਆਂ ਦੇ ਸਮੁੱਚੇ ਵਿਕਾਸ ਲਈ ਜ਼ਰੂਰੀ ਹਨ ।