ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਖੋਜ ਵਿਧੀਆਂ ਬਾਰੇ ਛੇ ਰੋਜ਼ਾ ਕੋਰਸ ਸ਼ੁਰੂ
ਅੰਮ੍ਰਿਤਸਰ, 24 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.)
ਅੰਮ੍ਰਿਤਸਰ, 24 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਅਗਵਾਈ ਹੇਠ ਯੂ. ਜੀ. ਸੀ.-ਮਾਲਵੀਆ ਮਿਸ਼ਨ ਅਧਿਆਪਕ ਸਿਖਲਾਈ ਕੇਂਦਰ ਵਿਖੇ ‘ਡਿਜੀਟਲ ਯੁੱਗ ਵਿੱਚ ਖੋਜ ਵਿਧੀਆਂ: ਤਕਨਾਲੋਜੀ, ਆਰਟਫੀਸ਼ੀਅਲ ਇੰਟੈਲੀਜੈਂਸ ਅਤੇ ਨੈਤਿਕ ਅਭਿਆਸਾਂ ਦਾ ਏਕੀਕਰਨ’ ਵਿਸ਼ੇ ’ਤੇ ਛੇ ਰੋਜ਼ਾ ਕੋਰਸ ਸ਼ੁਰੂ ਹੋ ਗਿਆ। ਇਹ ਕੋਰਸ ਅੰਮ੍ਰਿਤਸਰ ਦੀ 450ਵੀਂ ਵਰ੍ਹੇਗੰਢ ਨੂੰ ਸਮਰਪਿਤ ਹੈ। ਉਦਘਾਟਨੀ ਸਮਾਗਮ ਵਿਚ ਡਾ. ਸੁਰਿੰਦਰ ਸਿੰਘ ਕੁਕਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ਜਦਕਿ ਅਕਾਦਮਿਕ ਮਾਮਲਿਆਂ ਦੇ ਡੀਨ ਪ੍ਰੋ. (ਡਾ.) ਹਰਵਿੰਦਰ ਸਿੰਘ ਸੈਣੀ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਐੱਮ. ਐੱਮ. ਟੀ. ਟੀ. ਸੀ. ਦੇ ਡਾਇਰੈਕਟਰ ਪ੍ਰੋ. (ਡਾ.) ਬਲਵਿੰਦਰ ਸਿੰਘ, ਡਿਪਟੀ ਡਾਇਰੈਕਟਰ ਡਾ. ਰੇਖਾ ਹਾਂਡਾ ਅਤੇ ਕੋਰਸ ਕੋਆਰਡੀਨੇਟਰ ਪ੍ਰੋ. ਸਨੇਹਦੀਪ ਕੌਰ ਵੀ ਮੌਜੂਦ ਸਨ। ਆਪਣੇ ਪ੍ਰਧਾਨਗੀ ਭਾਸ਼ਣ ਵਿਚ ਪ੍ਰੋ. (ਡਾ.) ਹਰਵਿੰਦਰ ਸਿੰਘ ਸੈਣੀ ਨੇ ਕਿਹਾ ਕਿ ਆਰਟਫੀਸ਼ੀਅਲ ਇੰਟੈਲੀਜੈਂਸ ਦੇ ਲਾਭਾਂ ਨੂੰ ਸਹੀ ਢੰਗ ਨਾਲ ਹਾਸਿਲ ਕਰਨ ਲਈ ਮਨੁੱਖੀ ਬੁੱਧੀ, ਸੋਚਣ-ਸਮਝਣ ਦੀ ਸਮਰੱਥਾ ਅਤੇ ਵਿਸ਼ਲੇਸ਼ਣਾਤਮਕ ਯੋਗਤਾ ਨੂੰ ਹੋਰ ਮਜ਼ਬੂਤ ਕਰਨਾ ਬੇਹੱਦ ਜ਼ਰੂਰੀ ਹੈ। ਪ੍ਰੋ. (ਡਾ.) ਬਲਵਿੰਦਰ ਸਿੰਘ ਨੇ ਕਿਹਾ ਕਿ ਮੌਜੂਦਾ ਦੌਰ ਵਿਚ ਤਕਨਾਲੋਜੀ ਦੀ ਸਹੀ ਵਰਤੋਂ ਦੇ ਨਾਲ-ਨਾਲ ਖੋਜਾਰਥੀ ਦੀ ਆਪਣੀ ਸੋਚ, ਵਿਸ਼ਲੇਸ਼ਣ ਕਰਨ ਦੀ ਸਮਰੱਥਾ ਅਤੇ ਵਿਸ਼ੇ ਦੀ ਡੂੰਘੀ ਸਮਝ ਵੀ ਬਹੁਤ ਮਹੱਤਵਪੂਰਨ ਹੈ। ਕੋਰਸ ਕੋਆਰਡੀਨੇਟਰ ਪ੍ਰੋ. ਸਨੇਹਦੀਪ ਕੌਰ ਨੇ ਕਿਹਾ ਕਿ ਇਸ ਬਹੁ-ਅਨੁਸ਼ਾਸਨੀ ਕੋਰਸ ਦਾ ਮੁੱਖ ਉਦੇਸ਼ ਤਕਨਾਲੋਜੀ ਅਤੇ ਆਧੁਨਿਕ ਖੋਜ ਤਕਨੀਕਾਂ ਨੂੰ ਅਕਾਦਮਿਕ ਅਤੇ ਪੇਸ਼ੇਵਰ ਕਾਰਜਾਂ ਨਾਲ ਜੋੜਨਾ ਹੈ।