24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪਿੰਡ ਸੁਲਤਾਨਵਿੰਡ ਦੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਅਟਾਰੀ ਸਾਹਿਬ ਵਿਖੇ ਸਾਲਾਨਾ ਸ਼ਹੀਦੀ ਸਮਾਗਮ

ਸੁਲਤਾਨਵਿੰਡ, 24 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਪਿੰਡ ਸੁਲਤਾਨਵਿੰਡ ਦੇ ਸਮੂਹ ਸ਼ਹੀਦ ਸਿੰਘਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਸਮਾਗਮ ਗੁਰਦੁਆਰਾ ਅਟਾਰੀ ਸਾਹਿਬ, ਪਿੰਡ ਸੁਲਤਾਨਵਿੰਡ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਸ਼ਹੀਦ ਸਿੰਘਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਉਨ੍ਹਾਂ ਵਲੋਂ ਧਰਮ, ਕੌਮ ਅਤੇ ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕੀਤਾ।

Ad Position 21
No active advertisement
ਗੁਰਦੁਆਰਾ ਅਟਾਰੀ ਸਾਹਿਬ, ਪਿੰਡ ਸੁਲਤਾਨਵਿੰਡ ਵਿਖੇ ਕਰਵਾਏ ਗਏ ਸਾਲਾਨਾ ਸ਼ਹੀਦੀ ਸਮਾਗਮ ਦੌਰਾਨ ਸ਼ਹੀਦ ਪਰਿਵਾਰਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਮਿਲਾਪ ਸਿੰਘ ਖਜਾਨੇਵਾਲੀਆ, ਜਸਕੀਰਤ ਸਿੰਘ ਸੁਲਤਾਨਵਿੰਡ, ਜਰਮਨਜੀਤ ਸਿੰਘ ਸੁਲਤਾਨਵਿੰਡ, ਹਰਬੰਸ ਸਿੰਘ ਮਾਹਲ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ। ਤਸਵੀਰ : ਗੁਰਨਾਮ ਸਿੰਘ ਬੁੱਟਰ 25-10-2026
ਸੁਲਤਾਨਵਿੰਡ, 24 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਪਿੰਡ ਸੁਲਤਾਨਵਿੰਡ ਦੇ ਸਮੂਹ ਸ਼ਹੀਦ ਸਿੰਘਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਸਮਾਗਮ ਗੁਰਦੁਆਰਾ ਅਟਾਰੀ ਸਾਹਿਬ, ਪਿੰਡ ਸੁਲਤਾਨਵਿੰਡ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਸ਼ਹੀਦ ਸਿੰਘਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਉਨ੍ਹਾਂ ਵਲੋਂ ਧਰਮ, ਕੌਮ ਅਤੇ ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕੀਤਾ। ਸਮਾਗਮ ਸੰਬੰਧੀ ਦੋ ਦਿਨ ਪਹਿਲਾਂ ਆਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਸੁਖਜੀਤ ਸਿੰਘ ਦੇ ਜਥੇ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਸਰਵਣ ਕਰਵਾਇਆ ਗਿਆ, ਜਿਸ ਨੂੰ ਸੁਣ ਕੇ ਪੰਡਾਲ ਵਿਚ ਬੈਠੀਆਂ ਸੰਗਤਾਂ ਨਿਹਾਲ ਹੋ ਗਈਆਂ। ਇਸ ਦੇ ਨਾਲ ਹੀ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਕਥਾਵਾਚਕ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ ’ਤੇ ਚੱਲਣ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲੈਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਕਵੀਸ਼ਰੀ ਜਥੇ ਵਲੋਂ ਸ਼ਹੀਦ ਸਿੰਘਾਂ ਦੀਆਂ ਵਾਰਾਂ ਗਾਇਨ ਕੀਤੀਆਂ ਗਈਆਂ। ਕਵੀਸ਼ਰੀ ਵਾਰਾਂ ਰਾਹੀਂ ਸਿੱਖ ਇਤਿਹਾਸ ਦੇ ਕੁਰਬਾਨੀਆਂ ਭਰੇ ਪੰਨਿਆਂ ਨੂੰ ਯਾਦ ਕਰਵਾਇਆ ਗਿਆ ਅਤੇ ਸੰਗਤਾਂ ਨੂੰ ਸਿੱਖੀ ਸਿਦਕ, ਹੌਸਲੇ ਅਤੇ ਧਰਮ ਪ੍ਰਤੀ ਦ੍ਰਿੜ੍ਹਤਾ ਦੀ ਪ੍ਰੇਰਨਾ ਦਿੱਤੀ ਗਈ। ਸਮਾਗਮ ਦੌਰਾਨ ਪਿੰਡ ਸੁਲਤਾਨਵਿੰਡ ਦੇ ਸ਼ਹੀਦ ਸਿੰਘਾਂ ਦੇ ਕਰੀਬ 40 ਪਰਿਵਾਰਾਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਭੇਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇ: ਹਰਜਾਪ ਸਿੰਘ ਸੁਲਤਾਨਵਿੰਡ, ਕੋਆਪ੍ਰੇਟਿਵ ਬੈਂਕ ਦੇ ਸਾਬਕਾ ਡਾਇਰੈਕਟਰ ਮਿਲਾਪ ਸਿੰਘ ਖਜਾਨੇਵਾਲੀਆ ਅਤੇ ਜਸਕੀਰਤ ਸਿੰਘ ਸੁਲਤਾਨਵਿੰਡ ਵਲੋਂ ਸ਼ਹੀਦ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ। ਸਨਮਾਨਿਤ ਕੀਤੇ ਗਏ ਸ਼ਹੀਦ ਸਿੰਘਾਂ ਵਿਚ ਭਾਈ ਕੰਵਰਜੀਤ ਸਿੰਘ ਸੁਲਤਾਨਵਿੰਡ, ਭਾਈ ਕੁਲਦੀਪ ਸਿੰਘ ਪੱਪੂ, ਭਾਈ ਗੁਰਨਾਮ ਸਿੰਘ ਪਹਿਲਵਾਨ, ਭਾਈ ਬਿਕਰਮਜੀਤ ਸਿੰਘ ਬਿੱਕਾ, ਭਾਈ ਸੁਖਦੇਵ ਸਿੰਘ ਲਿੱਟੇ, ਭਾਈ ਜਰਨੈਲ ਸਿੰਘ ਹੈਪੀ, ਭਾਈ ਹਰਪਾਲ ਸਿੰਘ, ਭਾਈ ਹਰਜਿੰਦਰ ਸਿੰਘ ਪਹਿਲਵਾਨ , ਭਾਈ ਅਵਤਾਰ ਸਿੰਘ, ਨਿਰਮਲ ਸਿੰਘ ਮੀਆਂਵਿੰਡ ਤੇ ਹੋਰ ਸ਼ਹੀਦ ਸਿੰਘਾਂ ਦੇ ਪਰਿਵਾਰਾਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ ਨੇ ਕਿਹਾ ਕਿ ਸ਼ਹੀਦ ਸਿੰਘਾਂ ਦੀਆਂ ਕੁਰਬਾਨੀਆਂ ਸਿੱਖ ਕੌਮ ਦਾ ਅਨਮੋਲ ਸਰਮਾਇਆ ਹਨ। ਇਨ੍ਹਾਂ ਮਹਾਨ ਸ਼ਹੀਦਾਂ ਨੇ ਧਰਮ, ਸੱਚਾਈ ਅਤੇ ਆਪਣੇ ਸਿਧਾਂਤਾਂ ਦੀ ਰਾਖੀ ਲਈ ਆਪਣਾ ਸਭ ਕੁਝ ਕੁਰਬਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਯਾਦ ਵਿਚ ਕਰਵਾਏ ਜਾਂਦੇ ਅਜਿਹੇ ਸਮਾਗਮ ਨਵੀਂ ਪੀੜ੍ਹੀ ਨੂੰ ਸਿੱਖ ਇਤਿਹਾਸ ਨਾਲ ਜੋੜਨ ਅਤੇ ਕੌਮ ਦੇ ਮਹਾਨ ਯੋਧਿਆਂ ਦੀਆ ਂ ਕੁਰਬਾਨੀਆਂ ਤੋਂ ਜਾਣੂ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਪਰਿਵਾਰਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ ਹੈ ਅਤੇ ਇਨ੍ਹਾਂ ਪਰਿਵਾਰਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਸਮਾਗਮ ਦੌਰਾਨ ਸਟੇਜ ਸਕੱਤਰ ਦੀ ਸੇਵਾ ਭਾਈ ਮਲਕੀਤ ਸਿੰਘ ਸਖੀਰਾ ਵਲੋਂ ਨਿਭਾਈ ਗਈ। ਸਮਾਗਮ ਦੇ ਅੰਤ ਵਿਚ ਗੁਰੂ ਘਰ ਵਲੋਂ ਸੰਗਤਾਂ ਲਈ ਅਤੁੱਟ ਲੰਗਰ ਵਰਤਾਇਆ ਗਿਆ। ਸਮੁੱਚਾ ਸਮਾਗਮ ਗੁਰਬਾਣੀ, ਗੁਰਮਤਿ ਵਿਚਾਰਾਂ ਅਤੇ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਰਿਹਾ। ਇਸ ਮੌਕੇ ਅਮਰਪਾਲ ਸਿੰਘ, ਹਰਬੰਸ ਸਿੰਘ ਮਾਹਲ, ਜਰਮਨਜੀਤ ਸਿੰਘ ਸੁਲਤਾਨਵਿੰਡ, ਨੰਬਰਦਾਰ ਕਾਬਲ ਸਿੰਘ, ਨਵਤੇਜ ਸਿੰਘ ਤੇਜੀ, ਮਨਮੋਹਨ ਸਿੰਘ, ਸਿੰਘ ਬੀਰਾ, ਜੋਬਨਜੀਤ ਸਿੰਘ ਸ਼ੰਕਰਪੁਰਾ, ਗੁਰਮੇਜ ਸਿੰਘ, ਜਗਬੀਰ ਸਿੰਘ, ਪ੍ਰਮਜੀਤ ਸਿੰਘ, ਜਸਪਾਲ ਸਿੰਘ ਵਿਰਦੀ ਸਮੇਤ ਇਲਾਕੇ ਦੀਆਂ ਸੰਗਤਾ ਹਾਜ਼ਰ ਸਨ। 20 ਏਐਸਆਰ10
Ad Position 22
No active advertisement
ਪਿਛਲੀ ਖ਼ਬਰ ਨਿਊ ਅੰਮ੍ਰਿਤਸਰ ਵਿਖੇ ਫੁੱਟਪਾਥਾਂ ਤੇ ਮਾਰਕੀਟਾਂ ’ਚ ਲੱਗ ਰਹੀਆਂ ਟਾਈਲਾਂ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਖੋਜ ਵਿਧੀਆਂ ਬਾਰੇ ਛੇ ਰੋਜ਼ਾ ਕੋਰਸ ਸ਼ੁਰੂ
Ad Position 24