24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਵੇਰਕਾ ਵੈਟਰਨਰੀ ਪੌਲੀਕਲੀਨਿਕ ’ਚ ਪੀਣ ਵਾਲੇ ਪਾਣੀ ਦੀ ਭਾਰੀ ਕਿੱਲਤ

ਵੇਰਕਾ, 24 ਅਕਤੂਬਰ (ਲਖਵਿੰਦਰ ਸਿੰਘ)-ਜ਼ਿਲ੍ਹਾ ਪੱਧਰੀ ਵੇਰਕਾ ਵੈਟਰਨਰੀ ਪੌਲੀਕਲੀਨਿਕ ਵਿਖੇ ਪੀਣ ਵਾਲੇ ਪਾਣੀ ਦੀ ਯੋਗ ਵਿਵਸਥਾ ਨਾ ਹੋਣ ਕਾਰਨ ਇੱਥੇ ਤਾਇਨਾਤ ਸਟਾਫ਼ ਅਤੇ ਦੂਰ-ਦੂਰ ਤੋਂ ਆਪਣੇ ਜਾਨਵਰਾਂ ਦਾ ਇਲਾਜ ਕਰਵਾਉਣ ਆਉਂਦੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਹਸਪਤਾਲ ਵਿਚ ਰੋਜ਼ਾਨਾ ਵੱਡੀ ਗਿਣਤੀ ਵਿਚ ਲੋਕ ਆਪਣੇ ਬੀਮਾਰ ਜਾਨਵਰਾਂ ਨੂੰ ਲੈ ਕੇ ਪਹੁੰਚਦੇ ਹਨ, ਪਰ ਇਥੇ ਪੀਣ ਵਾਲਾ ਸਾਫ਼ ਪਾਣੀ ਨਾ ਮਿਲਣ ਕਾਰਨ ਉਨ੍ਹਾਂ ਨੂੰ ਦਰ-ਦਰ ਭਟਕਣ ਲਈ ਮਜਬੂਰ ਹੋਣਾ ਪੈਂਦਾ ਹੈ।

Ad Position 21
No active advertisement
ਅਜੀਤ ਡੈਸਕ 25-10-2026
ਵੇਰਕਾ, 24 ਅਕਤੂਬਰ (ਲਖਵਿੰਦਰ ਸਿੰਘ)-ਜ਼ਿਲ੍ਹਾ ਪੱਧਰੀ ਵੇਰਕਾ ਵੈਟਰਨਰੀ ਪੌਲੀਕਲੀਨਿਕ ਵਿਖੇ ਪੀਣ ਵਾਲੇ ਪਾਣੀ ਦੀ ਯੋਗ ਵਿਵਸਥਾ ਨਾ ਹੋਣ ਕਾਰਨ ਇੱਥੇ ਤਾਇਨਾਤ ਸਟਾਫ਼ ਅਤੇ ਦੂਰ-ਦੂਰ ਤੋਂ ਆਪਣੇ ਜਾਨਵਰਾਂ ਦਾ ਇਲਾਜ ਕਰਵਾਉਣ ਆਉਂਦੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਹਸਪਤਾਲ ਵਿਚ ਰੋਜ਼ਾਨਾ ਵੱਡੀ ਗਿਣਤੀ ਵਿਚ ਲੋਕ ਆਪਣੇ ਬੀਮਾਰ ਜਾਨਵਰਾਂ ਨੂੰ ਲੈ ਕੇ ਪਹੁੰਚਦੇ ਹਨ, ਪਰ ਇਥੇ ਪੀਣ ਵਾਲਾ ਸਾਫ਼ ਪਾਣੀ ਨਾ ਮਿਲਣ ਕਾਰਨ ਉਨ੍ਹਾਂ ਨੂੰ ਦਰ-ਦਰ ਭਟਕਣ ਲਈ ਮਜਬੂਰ ਹੋਣਾ ਪੈਂਦਾ ਹੈ। ਹਸਪਤਾਲ ਦੇ ਸਟਾਫ਼ ਵਲੋਂ ਪੀਣ ਵਾਲੇ ਪਾਣੀ ਦੇ ਸੁਚੱਜੇ ਪ੍ਰਬੰਧ ਲਈ ਇਕ ਆਰ.ਓ. ਅਤੇ ਕੈਂਡੀ ਲਗਾਉਣ ਦੀ ਮੰਗ ਨੂੰ ਲੈ ਕੇ ਹਲਕਾ ਪੂਰਬੀ ਦੀ ਆਪ ਪਾਰਟੀ ਦੀ ਵਿਧਾਇਕਾ ਨੂੰ ਇਕ ਮਹੀਨਾ ਪਹਿਲਾਂ ਪੱਤਰ ਡਾਇਰੀ ਨੰਬਰ 69 ਭੇਜਿਆ ਗਿਆ ਸੀ। ਹਾਲਾਂਕਿ, ਇਕ ਮਹੀਨਾ ਬੀਤ ਜਾਣ ਦੇ ਬਾਵਜੂਦ ਵੀ ਇਸ ਸਮੱਸਿਆ ਦਾ ਕੋਈ ਠੋਸ ਹੱਲ ਨਹੀਂ ਨਿਕਲਿਆ। ਹਸਪਤਾਲ ਅਮਲੇ ਅਤੇ ਆਏ ਹੋਏ ਲੋਕਾਂ ਨੇ ਪ੍ਰਸ਼ਾਸਨ ਅਤੇ ਸਬੰਧਤ ਵਿਧਾਇਕਾ ਤੋਂ ਮੰਗ ਕੀਤੀ ਹੈ ਕਿ ਹਸਪਤਾਲ ਵਿਚ ਜਲਦ ਤੋਂ ਜਲਦ ਪੀਣ ਵਾਲੇ ਸਾਫ਼ ਪਾਣੀ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਆ ਰਹੀ ਖੱਜਲ-ਖੁਆਰੀ ਤੋਂ ਰਾਹਤ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਚੋਗਾਵਾਂ ਵਿਖੇ ਵਿਸ਼ਾਲ ਪੰਥਕ ਇਕੱਤਰਤਾ ਅਗਲੀ ਖ਼ਬਰ ਨਿਊ ਅੰਮ੍ਰਿਤਸਰ ਵਿਖੇ ਫੁੱਟਪਾਥਾਂ ਤੇ ਮਾਰਕੀਟਾਂ ’ਚ ਲੱਗ ਰਹੀਆਂ ਟਾਈਲਾਂ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ
Ad Position 24