26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਪਰਵਿੰਦਰ ਸਿੰਘ ਝੋਟਾ ਦੇ ਕਤਲ ਵਿਰੁੱਧ ਪਿੰਡ ਨੰਗਲੀ ਅੱਡੇ ’ਤੇ ਫੂਕੇ ਝਾੜੂ

ਵੇਰਕਾ, 25 ਅਕਤੂਬਰ (ਲਖਵਿੰਦਰ ਸਿੰਘ)-ਨਸ਼ਿਆਂ ਖ਼ਿਲਾਫ਼ ਡਟ ਕੇ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ (ਝੋਟਾ) ਦੇ ਬੀਤੇ ਦਿਨੀਂ ਹੋਏ ਦੁਖਦਾਈ ਅਤੇ ਮੰਦਭਾਗੇ ਕਤਲ ਅਤੇ ਐਕਸ਼ਨ ਕਮੇਟੀ ਵਲੋਂ ਦਿੱਤੇ ਗਏ ਵਿਰੋਧ ਦੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਅੰਮ੍ਰਿਤਸਰ ਪ੍ਰਧਾਨ ਕਰਮਜੀਤ ਸਿੰਘ ਨੰਗਲੀ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਕਿਸਾਨਾਂ ਨੇ ਪਿੰਡ ਨੰਗਲੀ ਅੱਡੇ ‘ਤੇ ਇਕੱਠੇ ਹੋ ਕੇ ਆਪਣਾ ਗੁੱਸਾ ਜ਼ਾਹਰ ਕੀਤਾ ਅਤੇ ਝਾੜੂ ਸਾੜ ਕੇ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਸਾਨ ਆਗੂ ਕਰਮਜੀਤ ਸਿੰਘ ਨੰਗਲੀ ਨੇ ਆਖਿਆ ਕਿ ਸਮਾਜ ਵਿਚੋਂ ਨਸ਼ੇ ਦੀ ਬੁਰਾਈ ਨੂੰ ਖ਼ਤਮ ਕਰਨ ਲਈ ਆਵਾਜ਼ ਚੁੱਕਣ ਵਾਲੇ ਨੌਜਵਾਨ ਦਾ ਸ਼ਰੇਆਮ ਕਤਲ ਕੀਤਾ ਜਾਣਾ ਪ੍ਰਸ਼ਾਸਨ ਅਤੇ ਕਾਨੂੰਨ ਵਿਵਸਥਾ ’ਤੇ ਵੱਡਾ ਸਵਾਲੀਆ ਨਿਸ਼ਾਨ ਖੜ੍ਹਾ ਕਰਦਾ ਹੈ।

Ad Position 21
No active advertisement
ਨੰਗਲੀ ਅੱਡੇ ’ਤੇ ਝਾੜੂ ਫੂਕਦੇ ਹੋਏ ਕਿਸਾਨ ਆਗੂ ਕਰਮਜੀਤ ਸਿੰਘ ਨੰਗਲੀ ਤੇ ਹੋਰ। ਤਸਵੀਰ: ਲਖਵਿੰਦਰ ਸਿੰਘ 26-10-2026
ਵੇਰਕਾ, 25 ਅਕਤੂਬਰ (ਲਖਵਿੰਦਰ ਸਿੰਘ)-ਨਸ਼ਿਆਂ ਖ਼ਿਲਾਫ਼ ਡਟ ਕੇ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ (ਝੋਟਾ) ਦੇ ਬੀਤੇ ਦਿਨੀਂ ਹੋਏ ਦੁਖਦਾਈ ਅਤੇ ਮੰਦਭਾਗੇ ਕਤਲ ਅਤੇ ਐਕਸ਼ਨ ਕਮੇਟੀ ਵਲੋਂ ਦਿੱਤੇ ਗਏ ਵਿਰੋਧ ਦੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਅੰਮ੍ਰਿਤਸਰ ਪ੍ਰਧਾਨ ਕਰਮਜੀਤ ਸਿੰਘ ਨੰਗਲੀ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਕਿਸਾਨਾਂ ਨੇ ਪਿੰਡ ਨੰਗਲੀ ਅੱਡੇ ‘ਤੇ ਇਕੱਠੇ ਹੋ ਕੇ ਆਪਣਾ ਗੁੱਸਾ ਜ਼ਾਹਰ ਕੀਤਾ ਅਤੇ ਝਾੜੂ ਸਾੜ ਕੇ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਸਾਨ ਆਗੂ ਕਰਮਜੀਤ ਸਿੰਘ ਨੰਗਲੀ ਨੇ ਆਖਿਆ ਕਿ ਸਮਾਜ ਵਿਚੋਂ ਨਸ਼ੇ ਦੀ ਬੁਰਾਈ ਨੂੰ ਖ਼ਤਮ ਕਰਨ ਲਈ ਆਵਾਜ਼ ਚੁੱਕਣ ਵਾਲੇ ਨੌਜਵਾਨ ਦਾ ਸ਼ਰੇਆਮ ਕਤਲ ਕੀਤਾ ਜਾਣਾ ਪ੍ਰਸ਼ਾਸਨ ਅਤੇ ਕਾਨੂੰਨ ਵਿਵਸਥਾ ’ਤੇ ਵੱਡਾ ਸਵਾਲੀਆ ਨਿਸ਼ਾਨ ਖੜ੍ਹਾ ਕਰਦਾ ਹੈ। ਉਨ੍ਹਾਂ ਮੰਗ ਕੀਤੀ ਕਿ ਪੀੜਤ ਪਰਿਵਾਰ ਨੂੰ ਤੁਰੰਤ ਇਨਸਾਫ਼ ਦਵਾਇਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਭਗਵਾਨ ਮਹਾਂਰਿਸ਼ੀ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਮੁੱਖ ਮੰਤਰੀ ਭਗਵੰਤ ਸਿੰ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ੁਤਰਾਣਾ ਦੇ ਇੰਚਾਰਜ ਬਾਬੂ ਕਬੀਰ ਦਾਸ ਵਲੋਂ ਹਲਕਾ ਸ਼ੁਤਰਾਣਾ ਦੇ ਅਕਾਲੀ ਆਗੂਆਂ ਅਤੇ ਵਰਕ...
Ad Position 24