ਭਗਵਾਨ ਮਹਾਂਰਿਸ਼ੀ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਸ਼ਿਰਕਤ
ਰਾਮ ਤੀਰਥ, 25 ਅਕਤੂਬਰ (ਧਰਵਿੰਦਰ ਸਿੰਘ ਔਲਖ)-ਪੰਜਾਬ ਸਰਕਾਰ ਵਲੋਂ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ 26 ਅਕਤੂਬਰ ਨੂੰ ਸ੍ਰੀ ਵਾਲਮੀਕਿ ਤੀਰਥ ਸਥਲ (ਰਾਮ ਤੀਰਥ) ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਮਾਗਮ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸਮੇਤ ਕੈਬਨਿਟ ਮੰਤਰੀਆਂ, ਸੰਤ-ਮਹਾਂਪੁਰਸ਼ਾਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਦੇ ਸ਼ਿਰਕਤ ਕਰਨ ਦੀ ਸੰਭਾਵਨਾ ਹੈ।
ਰਾਮ ਤੀਰਥ, 25 ਅਕਤੂਬਰ (ਧਰਵਿੰਦਰ ਸਿੰਘ ਔਲਖ)-ਪੰਜਾਬ ਸਰਕਾਰ ਵਲੋਂ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ 26 ਅਕਤੂਬਰ ਨੂੰ ਸ੍ਰੀ ਵਾਲਮੀਕਿ ਤੀਰਥ ਸਥਲ (ਰਾਮ ਤੀਰਥ) ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਮਾਗਮ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸਮੇਤ ਕੈਬਨਿਟ ਮੰਤਰੀਆਂ, ਸੰਤ-ਮਹਾਂਪੁਰਸ਼ਾਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਦੇ ਸ਼ਿਰਕਤ ਕਰਨ ਦੀ ਸੰਭਾਵਨਾ ਹੈ। ਇਸ ਮੌਕੇ ਸ੍ਰੀ ਵਾਲਮੀਕਿ ਤੀਰਥ ਸਥਲ ਦੇ ਨਵੀਨੀਕਰਨ ਅਤੇ ਸੁੰਦਰੀਕਰਨ ਨਾਲ ਸੰਬੰਧਿਤ ਪ੍ਰੋਜੈਕਟਾਂ ਦਾ ਉਦਘਾਟਨ ਵੀ ਕੀਤਾ ਜਾਵੇਗਾ। ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਸ੍ਰੀ ਵਾਲਮੀਕਿ ਤੀਰਥ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਵਿਚ ਸ਼ਾਮਿਲ ਹੋਣ ਵਾਲੀਆਂ ਸੰਗਤਾਂ ਦੀ ਸਹੂਲਤ, ਸੁਰੱਖਿਆ ਅਤੇ ਆਵਾਜਾਈ ਦੇ ਸੁਚੱਜੇ ਪ੍ਰਬੰਧ ਯਕੀਨੀ ਬਣਾਏ ਜਾਣ। ਇਸ ਪਵਿੱਤਰ ਦਿਹਾੜੇ ਦੀ ਸ਼ੁਰੂਆਤ ਸੰਤ-ਮਹਾਂਪੁਰਸ਼ਾਂ ਦੀ ਹਾਜ਼ਰੀ ਵਿਚ ਨਿਸ਼ਾਨ ਸਾਹਿਬ ਚੜ੍ਹਾਉਣ ਦੀ ਰਸਮ ਨਾਲ ਹੋਵੇਗੀ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ 26 ਅਕਤੂਬਰ ਨੂੰ ਸ੍ਰੀ ਵਾਲਮੀਕਿ ਤੀਰਥ ਸਥਲ, ਰਾਮ ਤੀਰਥ ਵਿਖੇ ਪਹੁੰਚ ਕੇ ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਦੇ ਚਰਨਾਂ ਵਿਚ ਨਤਮਸਤਕ ਹੋਣ ਅਤੇ ਪਵਿੱਤਰ ਸਮਾਗਮ ਦੀ ਸ਼ੋਭਾ ਵਧਾਉਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੱਲਵੀ ਮਿਸ਼ਰਾ, ਐੱਸ.ਡੀ.ਐੱਮ. ਲੋਪੋਕੇ ਮਨਬੀਰ ਸਿੰਘ, ਐੱਸ.ਡੀ.ਐੱਮ. ਅੰਮ੍ਰਿਤਸਰ-1 ਅਲਕਾ ਕਾਲੀਆ, ਐੱਸ.ਡੀ.ਐੱਮ. ਅੰਮ੍ਰਿਤਸਰ-2 ਗੁਰਮੰਦਰ ਸਿੰਘ, ਐੱਸ.ਡੀ.ਐੱਮ. ਬਾਬਾ ਬਕਾਲਾ ਸਾਹਿਬ ਜਸ਼ਨਜੀਤ ਸਿੰਘ, ਜੀ.ਐੱਮ. ਮਧੁਰ ਭਾਟੀਆ, ਲੋਕ ਨਿਰਮਾਣ ਵਿਭਾਗ ਦੇ ਐਕਸੀਅਨ ਦਿਲਬਾਗ ਸਿੰਘ ਅਤੇ ਰਜੀਵ ਸ਼ਰਮਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। 25 ਏਐਸਆਰ36