26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਖ਼ਾਲਸਾ ਯੂਨੀਵਰਸਿਟੀ ਵਲੋਂ ਸਹੁੰ ਚੁੱਕ ਸਮਾਗਮ

ਅੰਮ੍ਰਿਤਸਰ, 25 ਅਕਤੂਬਰ (ਹਰਮਿੰਦਰ ਸਿੰਘ)-ਲੀਡਰਸ਼ਿਪ ਸਿਰਫ਼ ਕਿਸੇ ਅਹੁੱਦੇ ਨੂੰ ਹਾਸਿਲ ਕਰਨ ਤੱਕ ਸੀਮਤ ਨਹੀਂ ਹੁੰਦੀ, ਸਗੋਂ ਇਹ ਜ਼ਿੰਮੇਵਾਰੀ ਸਵੀਕਾਰ ਕਰਨ, ਦੂਜਿਆਂ ਦਾ ਸਤਿਕਾਰ ਕਰਨ ਅਤੇ ਸੰਸਥਾ ਦੀ ਬੇਹਤਰੀ ਲਈ ਉਸਾਰੂ ਯੋਗਦਾਨ ਪਾਉਣ ਦਾ ਨਾਮ ਹੈ। ਇਹ ਪ੍ਰਗਟਾਵਾ ਖਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ: ਮਹਿਲ ਸਿੰਘ ਦੇ ਨਿਰਦੇਸ਼ਾਂ ’ਤੇ ਕਰਵਾਏ ਗਏ ਸਹੁੰ ਚੁੱਕ ਸਮਾਗਮ ਮੌਕੇ ਅਕਾਦਮਿਕ ਮਾਮਲੇ ਡੀਨ ਡਾ: ਸੁਰਿੰਦਰ ਕੌਰ ਨੇ ਕੀਤਾ।

Ad Position 21
No active advertisement
ਅਜੀਤ ਡੈਸਕ 26-10-2026
ਅੰਮ੍ਰਿਤਸਰ, 25 ਅਕਤੂਬਰ (ਹਰਮਿੰਦਰ ਸਿੰਘ)-ਲੀਡਰਸ਼ਿਪ ਸਿਰਫ਼ ਕਿਸੇ ਅਹੁੱਦੇ ਨੂੰ ਹਾਸਿਲ ਕਰਨ ਤੱਕ ਸੀਮਤ ਨਹੀਂ ਹੁੰਦੀ, ਸਗੋਂ ਇਹ ਜ਼ਿੰਮੇਵਾਰੀ ਸਵੀਕਾਰ ਕਰਨ, ਦੂਜਿਆਂ ਦਾ ਸਤਿਕਾਰ ਕਰਨ ਅਤੇ ਸੰਸਥਾ ਦੀ ਬੇਹਤਰੀ ਲਈ ਉਸਾਰੂ ਯੋਗਦਾਨ ਪਾਉਣ ਦਾ ਨਾਮ ਹੈ। ਇਹ ਪ੍ਰਗਟਾਵਾ ਖਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ: ਮਹਿਲ ਸਿੰਘ ਦੇ ਨਿਰਦੇਸ਼ਾਂ ’ਤੇ ਕਰਵਾਏ ਗਏ ਸਹੁੰ ਚੁੱਕ ਸਮਾਗਮ ਮੌਕੇ ਅਕਾਦਮਿਕ ਮਾਮਲੇ ਡੀਨ ਡਾ: ਸੁਰਿੰਦਰ ਕੌਰ ਨੇ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਅਨੁਸ਼ਾਸਨ ਬਣਾਈ ਰੱਖਣ, ਏਕਤਾ ਨੂੰ ਉਤਸ਼ਾਹਿਤ ਕਰਨ ਅਤੇ ਸਹਿਯੋਗੀ ਅਕਾਦਮਿਕ ਮਾਹੌਲ ਸਿਰਜਣ ਦੀ ਮਹੱਤਤਾ ਬਾਰੇ ਵੀ ਜਾਣੂ ਕਰਵਾਇਆ। ਇਸ ਮੌਕੇ ਡਾ: ਸੁਰਿੰਦਰ ਕੌਰ ਨੇ ਨਵ-ਨਿਯੁਕਤ ਕੌਂਸਲ ਮੈਂਬਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਆਪਣੇ ਆਚਰਨ ਰਾਹੀਂ ਦੂਜਿਆਂ ਲਈ ਮਿਸਾਲ ਬਣਨ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਆਰਟਸ ਐਂਡ ਸੋਸ਼ਲ ਸਾਇੰਸਿਜ਼ ਵਲੋਂ ਅਕਾਦਮਿਕ ਸੈਸ਼ਨ 2026-27 ਲਈ ਵਿਦਿਆਰਥੀ ਕੌਂਸਲ ਦੇ ਰਸਮੀ ਗਠਨ ਸੰਬੰਧੀ ਸਹੁੰ ਚੁੱਕ ਸਮਾਗਮ ਦੌਰਾਨ ਨਵਗਠਿਤ ਵਿਦਿਆਰਥੀ ਕੌਂਸਲ ’ਚ ਪ੍ਰਧਾਨ, ਮੀਤ ਪ੍ਰਧਾਨ, ਜਨਰਲ ਸਕੱਤਰ, ਸੱਭਿਆਚਾਰਕ ਸਕੱਤਰ, ਖੇਡ ਸਕੱਤਰ, ਮੁੱਖ ਜਮਾਤ ਪ੍ਰਤੀਨਿਧ (ਲੜਕੇ ਅਤੇ ਲੜਕੀਆਂ), ਅਨੁਸ਼ਾਸਨ ਕਮੇਟੀ ਦੇ ਮੁਖੀ (ਲੜਕੇ ਅਤੇ ਲੜਕੀਆਂ), ਜਮਾਤ ਪ੍ਰਤੀਨਿਧਾਂ ਅਤੇ ਵੱਖ-ਵੱਖ ਵਿਦਿਆਰਥੀ ਕਮੇਟੀਆਂ ਦੇ ਮੈਂਬਰਾਂ ਨੂੰ ਸ਼ਾਮਿਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੌਂਸਲ ਦੇ ਗਠਨ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਅਕਾਦਮਿਕ, ਸੱਭਿਆਚਾਰਕ, ਖੇਡਾਂ ਅਤੇ ਹੋਰ ਸੰਸਥਾਗਤ ਗਤੀਵਿਧੀਆਂ ’ਚ ਸਰਗਰਮ ਭਾਗੀਦਾਰੀ ਲਈ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ’ਚ ਲੀਡਰਸ਼ਿਪ ਦੇ ਗੁਣਾਂ ਦੇ ਨਾਲ-ਨਾਲ ਜ਼ਿੰਮੇਵਾਰੀ ਦੀ ਭਾਵਨਾ ਵਿਕਸਿਤ ਕਰਨਾ ਹੈ। ਇਹ ਸਮਾਗਮ ਕੋਆਰਡੀਨੇਟਰ ਅਤੇ ਇੰਚਾਰਜ ਡਾ: ਦੀਪਿਕਾ ਕੋਹਲੀ ਦੇ ਯਤਨਾਂ ਨਾਲ ਕਰਵਾਇਆ ਗਿਆ, ਜਿਸ ’ਚ ਸਮਾਜਿਕ ਵਿਗਿਆਨ ਵਿਭਾਗ ਦੇ ਮੁਖੀ ਡਾ: ਜਸਵਿੰਦਰ ਸਿੰਘ ਅਤੇ ਫੈਸ਼ਨ ਡਿਜ਼ਾਈਨਿੰਗ ਐਂਡ ਕਾਸਮੈਟੋਲੋਜੀ ਵਿਭਾਗ ਦੀ ਮੁਖੀ ਡਾ: ਸ਼ਰੀਨਾ ਨੇ ਵੀ ਸਹਿਯੋਗ ਦਿੱਤਾ। ਸਮਾਗਮ ਦੀ ਸ਼ੁਰੂਆਤ ’ਚ ਨਵਂਨਿਯੁਕਤ ਕੌਂਸਲ ਮੈਂਬਰਾਂ ਵਲੋਂ ਸਹੁੰ ਚੁੱਕਦਿਆਂ ਆਪਣੀਆਂ ਜ਼ਿੰਮੇਵਾਰੀਆਂ ਨੂੰ ਇਮਾਨਦਾਰੀ, ਸਮਰਪਣ ਅਤੇ ਨਿਸ਼ਠਾ ਨਾਲ ਨਿਭਾਉਣ ਦਾ ਪ੍ਰਣ ਲਿਆ ਗਿਆ। ਇਸ ਮੌਕੇ ਡਾ: ਕੋਹਲੀ ਨੇ ਵਿਦਿਆਰਥੀਆਂ ਨੂੰ ਸੌਂਪੀਆਂ ਗਈਆਂ ਭੂਮਿਕਾਵਾਂ ਅਤੇ ਜ਼ਿੰਮੇਵਾਰੀਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਡਾ. ਜਸਵਿੰਦਰ ਸਿੰਘ ਅਤੇ ਡਾ. ਸ਼ਰੀਨਾ ਨੇ ਵੀ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਦੀਆਂ ਵੱਖ-ਵੱਖ ਗਤੀਵਿਧੀਆਂ ’ਚ ਉਤਸ਼ਾਹ ਨਾਲ ਭਾਗ ਲੈਣ ਅਤੇ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਪੂਰੀ ਲਗਨ ਤੇ ਸਹਿਯੋਗ ਦੀ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।3
Ad Position 22
No active advertisement
ਪਿਛਲੀ ਖ਼ਬਰ ਸੰਗਮ ਮਿਊਜ਼ੀਕਲ ਗਰੁੱਪ ਵਲੋਂ ਸੰਗੀਤਕ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੇ ਤੈਰਾਕੀ ਮੁਕਾਬਲਿਆਂ ’ਚ ਬਲਾਕ ਵੇਰਕਾ ਦੇ ਖਿਡਾਰੀ ਛਾਏ
Ad Position 24