ਸੰਗਮ ਮਿਊਜ਼ੀਕਲ ਗਰੁੱਪ ਵਲੋਂ ਸੰਗੀਤਕ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 25 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਸੰਗਮ ਮਿਊਜ਼ੀਕਲ ਗਰੁੱਪ ਵਲੋਂ ਮਾਧਵ ਵਿਦਿਆ ਨਿਕੇਤਨ ਸਕੂਲ ਰਣਜੀਤ ਐਵੀਨਿਊ ਵਿਖੇ ਇਕ ਸੰਗੀਤਕ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਆਗਾਜ਼ ਵਿਸ਼ੇਸ਼ ਮਹਿਮਾਨ ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਦੇ ਚੇਅਰਮੈਨ ਬਾਲਕ੍ਰਿਸ਼ਨ ਸ਼ਰਮਾ, ਪ੍ਰਬੰਧਕ ਯਸ਼ਪਾਲ, ਐਂਕਰ ਸੰਜੀਵ ਪੁਰੀ ਵਲੋਂ ਸ਼ਮਾਂ ਰੌਸ਼ਨ ਕਰਕੇ ਕੀਤਾ ਗਿਆ।
ਅੰਮ੍ਰਿਤਸਰ, 25 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਸੰਗਮ ਮਿਊਜ਼ੀਕਲ ਗਰੁੱਪ ਵਲੋਂ ਮਾਧਵ ਵਿਦਿਆ ਨਿਕੇਤਨ ਸਕੂਲ ਰਣਜੀਤ ਐਵੀਨਿਊ ਵਿਖੇ ਇਕ ਸੰਗੀਤਕ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਆਗਾਜ਼ ਵਿਸ਼ੇਸ਼ ਮਹਿਮਾਨ ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਦੇ ਚੇਅਰਮੈਨ ਬਾਲਕ੍ਰਿਸ਼ਨ ਸ਼ਰਮਾ, ਪ੍ਰਬੰਧਕ ਯਸ਼ਪਾਲ, ਐਂਕਰ ਸੰਜੀਵ ਪੁਰੀ ਵਲੋਂ ਸ਼ਮਾਂ ਰੌਸ਼ਨ ਕਰਕੇ ਕੀਤਾ ਗਿਆ। ਇਸ ਮੌਕੇ ਬਾਲਕ੍ਰਿਸ਼ਨ ਸ਼ਰਮਾ ਨੇ ਪ੍ਰੋਗਰਾਮ ਕਰਵਾਉਣ ਲਈ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਮੌਜੂਦਾ ਸਮੇਂ ‘ਚ ਨਸ਼ਿਆਂ ਨੂੰ ਲੈ ਕੇ ਬਹੁਤ ਸਾਰੇ ਲੋਕਾਂ ਵਿਚ ਗੁੱਸਾ ਪੈਦਾ ਹੋ ਰਿਹਾ ਹੈ। ਸਥਿਤੀ ਦਿਨੋ-ਦਿਨ ਵਿਗੜਦੀ ਜਾ ਰਹੀ ਹੈ। ਭ੍ਰਿਸ਼ਟਾਚਾਰ ਆਪਣੀਆਂ ਹੱਦਾਂ ਪਾਰ ਕਰ ਗਿਆ ਹੈ। ਸਰਕਾਰ ਇਹ ਪਤਾ ਨਹੀਂ ਲਗਾ ਸਕੀ ਕਿ ਨਸ਼ੇ ਦੇ ਸੌਦਾਗਰ ਕਿੱਥੇ ਹਨ। ਜੇਕਰ ਦੇਖਿਆ ਜਾਵੇ ਤਾਂ ਨਸ਼ਾ ਸੰਤਾਲੀ ਨਾਲੋਂ ਵੀ ਖ਼ਤਰਨਾਕ ਸਾਬਤ ਹੋ ਰਿਹਾ ਹੈ। ਉਨ੍ਹਾਂ ਇਸ ਲਈ ਸਮੇਂ ਦੀਆਂ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਇਸ ਲਈ ਸਖ਼ਤ ਕਦਮ ਚੁੱਕਣ ਦੀ ਮੰਗ ਕੀਤੀ। ਇਸ ਮੌਕੇ ਇੰਸਪੈਕਟਰ ਗੁਰਲਾਲ ਸਿੰਘ, ਪ੍ਰੀਤਮ ਸਿੰਘ, ਵਿਕਰਮ, ਟੋਨੀ, ਪ੍ਰੇਮ, ਵਿੱਕੀ, ਅਨੂ, ਕਪਿਲ ਸਮੇਤ ਵੱਡੀ ਗਿਣਤੀ ‘ਚ ਸੰਗੀਤ ਪ੍ਰੇਮੀ ਹਾਜ਼ਰ ਸਨ।