ਕਿਰਤੀ ਕਿਸਾਨ ਯੂਨੀਅਨ ਨੇ ‘ਆਪ’ ਦੇ ਚੋਣ ਨਿਸ਼ਾਨ ਝਾੜੂ ਨੂੰ ਫੂਕ ਕੇ ਕੀਤੀ ਨਾਅਰੇਬਾਜੀ
ਰਾਜਾਸਾਂਸੀ, 25 ਅਕਤੂਬਰ (ਹਰਦੀਪ ਸਿੰਘ ਖੀਵਾ)-ਕਿਰਤੀ ਕਿਸਾਨ ਯੂਨੀਅਨ ਦੇ ਵਰਕਰਾਂ ਵਲੋਂ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੇ ਨਸ਼ਿਆਂ ਵਿਰੁੱਧ ਬਣੀ ਐਕਸ਼ਨ ਕਮੇਟੀ ਮਾਨਸਾ ਦੇ ਸੱਦੇ ’ਤੇ ਚੌਂਕ ਅੱਡਾ ਕੁੱਕੜਾਂ ਵਾਲਾ ਵਿਖੇ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਝਾੜੂ ਨੂੰ ਸਾੜਦੇ ਹੋਏ ਪੰਜਾਬ ਸਰਕਾਰ ਖਿਲਾਫ ਜੰਮ੍ਹ ਕੇ ਨਾਅਰੇਬਾਜੀ ਕੀਤੀ ਗਈ। ਉਕਤ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਜਤਿੰਦਰ ਸਿੰਘ ਛੀਨਾ ਅਤੇ ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਛੀਨਾਂ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਲਈ ਸਾਰੀਆਂ ਕੇਂਦਰੀ ਅਤੇ ਪੰਜਾਬ ਸਰਕਾਰਾਂ ਜਿੰਮੇਵਾਰ ਹਨ।
ਰਾਜਾਸਾਂਸੀ, 25 ਅਕਤੂਬਰ (ਹਰਦੀਪ ਸਿੰਘ ਖੀਵਾ)-ਕਿਰਤੀ ਕਿਸਾਨ ਯੂਨੀਅਨ ਦੇ ਵਰਕਰਾਂ ਵਲੋਂ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੇ ਨਸ਼ਿਆਂ ਵਿਰੁੱਧ ਬਣੀ ਐਕਸ਼ਨ ਕਮੇਟੀ ਮਾਨਸਾ ਦੇ ਸੱਦੇ ’ਤੇ ਚੌਂਕ ਅੱਡਾ ਕੁੱਕੜਾਂ ਵਾਲਾ ਵਿਖੇ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਝਾੜੂ ਨੂੰ ਸਾੜਦੇ ਹੋਏ ਪੰਜਾਬ ਸਰਕਾਰ ਖਿਲਾਫ ਜੰਮ੍ਹ ਕੇ ਨਾਅਰੇਬਾਜੀ ਕੀਤੀ ਗਈ। ਉਕਤ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਜਤਿੰਦਰ ਸਿੰਘ ਛੀਨਾ ਅਤੇ ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਛੀਨਾਂ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਲਈ ਸਾਰੀਆਂ ਕੇਂਦਰੀ ਅਤੇ ਪੰਜਾਬ ਸਰਕਾਰਾਂ ਜਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਜਥੇਬੰਦੀ ਵਲੋਂ ਰਾਜਾਸਾਂਸੀ ਤੇ ਗੁਰੂ ਕਾ ਬਾਗ ਦੇ ਦਰਜ਼ਨਾਂ ਪਿੰਡਾਂ ਵਿਚ ਆਮ ਆਦਮੀ ਪਾਰਟੀ ਦੇ ਨਿਸ਼ਾਨ ਝਾੜੂ ਅਤੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਗਏ ਹਨ । ਇਸ ਮੌਕੇ ਕਿਸਾਨ ਆਗੂ ਕਾਬਲ ਸਿੰਘ ਛੀਨਾ, ਗੁਰਮੀਤ ਸਿੰਘ ਭਲਾ ਪਿੰਡ, ਅਵਤਾਰ ਸਿੰਘ ਛੀਨਾ, ਸੁਖਜੀਤ ਸਿੰਘ ਲੱਲਾ ਅਫਗਾਨਾ, ਹਰਿੰਦਰ ਸਿੰਘ ਛੀਨਾ, ਗੁਰਦੀਪ ਸਿੰਘ ਛੀਨਾ , ਰਣਜੀਤ ਸਿੰਘ ਛੀਨਾ, ਸੁਖਦੀਪ ਸਿੰਘ ਲਾਲੀ ਆਦਿ ਹਾਜ਼ਰ ਸਨ।