ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪੁਤਲਾ ਫੂਕ ਮੁਜ਼ਾਹਰਾ
ਚੱਬਾ, 25 ਅਕਤੂਬਰ (ਜੱਸਾ ਅਨਜਾਣ)-ਪਿੰਡ ਚੱਬਾ ਵਿਖੇ ਪਰਮਿੰਦਰ ਸਿੰਘ ਝੋਟਾ ਇਨਸਾਫ਼ ਮੋਰਚੇ ਦੇ ਸੱਦੇ ’ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਬਾਬਾ ਨੌਧ ਸਿੰਘ ਜੀ ਦੇ ਜੋਨ ਪ੍ਰਧਾਨ ਕੰਵਲਜੀਤ ਸਿੰਘ ਵੰਨਚੜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਿਸ਼ਾਨ ਸਿੰਘ ਚੱਬਾ ਦੀ ਅਗਵਾਈ ਹੇਠ ਪਿੰਡ ਚੱਬਾ ਵਿਖੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਝਾੜੂ ਦਾ ਪੁਤਲਾ ਫੂਕ ਕੇ ਪਰਮਿੰਦਰ ਸਿੰਘ ਝੋਟਾ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ ਗਈ।
ਚੱਬਾ, 25 ਅਕਤੂਬਰ (ਜੱਸਾ ਅਨਜਾਣ)-ਪਿੰਡ ਚੱਬਾ ਵਿਖੇ ਪਰਮਿੰਦਰ ਸਿੰਘ ਝੋਟਾ ਇਨਸਾਫ਼ ਮੋਰਚੇ ਦੇ ਸੱਦੇ ’ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਬਾਬਾ ਨੌਧ ਸਿੰਘ ਜੀ ਦੇ ਜੋਨ ਪ੍ਰਧਾਨ ਕੰਵਲਜੀਤ ਸਿੰਘ ਵੰਨਚੜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਿਸ਼ਾਨ ਸਿੰਘ ਚੱਬਾ ਦੀ ਅਗਵਾਈ ਹੇਠ ਪਿੰਡ ਚੱਬਾ ਵਿਖੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਝਾੜੂ ਦਾ ਪੁਤਲਾ ਫੂਕ ਕੇ ਪਰਮਿੰਦਰ ਸਿੰਘ ਝੋਟਾ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਇਨਸਾਫ਼ ਦੀ ਮੰਗ ਪੂਰੀ ਨਹੀਂ ਹੁੰਦੀ, ਉਦੋਂ ਤੱਕ ਸੰਘਰਸ਼ ਨੂੰ ਜਥੇਬੰਦਕ ਢੰਗ ਨਾਲ ਅੱਗੇ ਵਧਾਇਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਵਤਾਰ ਸਿੰਘ , ਭੁਪਿੰਦਰ ਸਿੰਘ ਭਿੰਦਾ , ਬੂਟਾ ਸਿੰਘ, ਦਲਬੀਰ ਸਿੰਘ ਬਿੱਲਾ, ਹਰਮਨ ਸਿੰਘ, ਮੁਲਤਾਨ ਸਿੰਘ, ਲਾਡੀ ਸਿੰਘ, ਪੱਪੂ ਫੌਜੀ , ਹਰਭਾਲ ਸਿੰਘ ਚੱਬਾ , ਜਗਮੋਹਨ ਸਿੰਘ, ਅਰਜਨ ਸਿੰਘ ਮੰਡਿਆਲਾ ਆਦਿ ਆਗੂ ਹਾਜ਼ਰ ਸਨ ।