27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਭਾਈ ਗੁਰਇਕਬਾਲ ਸਿੰਘ ਅਤੇ ਚੀਫ਼ ਖ਼ਾਲਸਾ ਦੀਵਾਨ ਵਲੋਂ ਨਗਰ ਕੀਰਤਨ ਦਾ ਹਾਥੀ ਗੇਟ ਅਤੇ ਭਗਤਾਂ ਵਾਲਾ ਸਕੂਲ ਵਿਖੇ ਨਿੱਘਾ ਸੁਆਗਤ

ਅੰਮ੍ਰਿਤਸਰ, 26 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਕਾਸ਼ ਪੁਰਬ ਸੰਬੰਧੀ ਸਜਾਏ ਗਏ ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ ’ਤੇ ਭਾਈ ਗੁਰਇਕਬਾਲ ਸਿੰਘ ਦੀ ਅਗਵਾਈ ਵਿਚ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਅਤੇ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਜਰ ਦੀ ਅਗਵਾਈ ਵਿਚ ਚੀਫ਼ ਖ਼ਾਲਸਾ ਦੀਵਾਨ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਨਗਰ ਕੀਰਤਨ ਦੇ ਸਥਾਨਕ ਹਾਥੀ ਗੇਟ ਪਹੁੰਚਣ ’ਤੇ ਭਾਈ ਗੁਰਇਕਬਾਲ ਸਿੰਘ ਅਤੇ ਭਲਾਈ ਕੇਂਦਰ ਦੀਆਂ ਸੰਗਤਾਂ ਵਲੋਂ ਜੈਕਾਰਿਆਂ ਦੀ ਗੂੰਜ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਤੇ ਭਾਈ ਗੁਰਇਕਬਾਲ ਸਿੰਘ ਵਲੋਂ ਨਿਸ਼ਾਨਚੀ ਸਿੰਘਾਂ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ’ਤੇ ਫੁੱਲਾਂ ਦੀ ਵਰਖਾ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 27-10-2026
ਅੰਮ੍ਰਿਤਸਰ, 26 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਕਾਸ਼ ਪੁਰਬ ਸੰਬੰਧੀ ਸਜਾਏ ਗਏ ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ ’ਤੇ ਭਾਈ ਗੁਰਇਕਬਾਲ ਸਿੰਘ ਦੀ ਅਗਵਾਈ ਵਿਚ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਅਤੇ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਜਰ ਦੀ ਅਗਵਾਈ ਵਿਚ ਚੀਫ਼ ਖ਼ਾਲਸਾ ਦੀਵਾਨ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਨਗਰ ਕੀਰਤਨ ਦੇ ਸਥਾਨਕ ਹਾਥੀ ਗੇਟ ਪਹੁੰਚਣ ’ਤੇ ਭਾਈ ਗੁਰਇਕਬਾਲ ਸਿੰਘ ਅਤੇ ਭਲਾਈ ਕੇਂਦਰ ਦੀਆਂ ਸੰਗਤਾਂ ਵਲੋਂ ਜੈਕਾਰਿਆਂ ਦੀ ਗੂੰਜ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਤੇ ਭਾਈ ਗੁਰਇਕਬਾਲ ਸਿੰਘ ਵਲੋਂ ਨਿਸ਼ਾਨਚੀ ਸਿੰਘਾਂ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ’ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਸੰਗਤਾਂ ਨੂੰ ਅਤੇ ਫ਼ਲਾਂ ਦਾ ਪ੍ਰਸ਼ਾਦ ਵੀ ਵੰਡਿਆ ਗਿਆ। ਇਸ ਮੌਕੇ ਡਾ. ਸੁਰਜੀਤ ਸਿੰਘ ਦਾਲਮ, ਡਾ. ਜਸ਼ਨਪ੍ਰੀਤ ਸਿੰਘ, ਡਾ. ਜਸਕਰਨ ਸਿੰਘ ਦਾਲਮ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ ਗਿਆ ਤੇ ਸੰਗਤਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ।ਦੀਵਾਨ ਵਲੋਂ ਭਗਤਾਂ ਵਾਲਾ ਸਕੂਲ ਵਿਖੇ ਸਵਾਗਤ : ਨਗਰ ਕੀਰਤਨ ਦਾ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਭਗਤਾਂਵਾਲਾ ਵਿਖੇ ਪੁੱਜਣ ’ਤੇ ਦੀਵਾਨ ਦੇ ਪ੍ਰਧਾਨ ਡਾ: ਨਿੱਜਰ ਦੀ ਅਗਵਾਈ ਵਿਚ ਸਕੂਲ ਦੀ ਬੈਂਡ ਟੀਮ ਨੇ ਬੈਂਡ ਦੀਆਂ ਧੁੰਨਾਂ ਨਾਲ ਸੁਆਗਤ ਕੀਤਾ। ਸੰਗਤਾਂ ਲਈ ਚਾਹ ਪਾਣੀ ਤੇ ਲੰਗਰ ਵਰਤਾਏ ਗਏ। ਇਸ ਮੌਕੇ ਡਾ. ਨਿੱਜਰ ਤੋਂ ਇਲਾਵਾ ਦੀਵਾਨ ਆਗੂ ਤੇ ਮੈਂਬਰ ਸੰਤੋਖ ਸਿੰਘ ਸੇਠੀ, ਰਮਣੀਕ ਸਿੰਘ, ਜਤਿੰਦਰਬੀਰ ਸਿੰਘ ਬਹਿਲ, ਰਾਬਿੰਦਰਬੀਰ ਸਿੰਘ ਭੱਲਾ, ਹਰਜਿੰਦਰ ਸਿੰਘ ਤੁੰਗ, ਡਾ. ਆਤਮਜੀਤ ਸਿੰਘ ਬਸਰਾ, ਏ. ਪੀ. ਐੱਸ. ਮਾਨ, ਤਰਲੋਚਨ ਸਿੰਘ,. ਮਨਪ੍ਰੀਤ ਸਿੰਘ, ਸਰਜੋਤ ਸਿੰਘ ਸਾਹਨੀ, ਕਮਲਜੀਤ ਸਿੰਘ ਕੋਹਲੀ, ਮੋਹਨਜੀਤ ਸਿੰਘ ਭੱਲਾ, ਭਰੂਪਰ ਸਿੰਘ, ਹਰਜੀਤ ਸਿੰਘ ਸਚਦੇਵਾ, ਜਗਜੀਤ ਸਿੰਘ ਵਾਲੀਆ, ਅਮਰਦੀਪ ਸਿੰਘ ਰਾਜੇਵਾਲ, ਪ੍ਰਿੰਸੀਪਲ ਜਸਪਾਲ ਕੌਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਝੀਤਾ ਕਲਾਂ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ‘ ਆਪ’ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਅਤੇ ਗਰੰਟੀਆਂ ਕੀਤੀਆਂ ਪੂਰੀਆਂ’ ਹਰਚੰਦ ਸਿੰਘ ਬਰਸਟ
Ad Position 24