ਝੀਤਾ ਕਲਾਂ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਮਾਨਾਂਵਾਲਾ, 26 ਅਕਤੂਬਰ (ਗੁਰਦੀਪ ਸਿੰਘ ਨਾਗੀ)-ਪਿੰਡ ਝੀਤਾ ਕਲਾਂ ਵਿਖੇ ਚੌਥੀ ਪਾਤਿਸ਼ਾਹੀ ਦਸਮ ਪਿਤਾ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸਮੂਹ ਨਗਰ ਨਿਵਾਸੀਆਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਭਾਈ ਜਵੇਰ, ਝੀਤਾ ਕਲਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜੋ ਗੁਰਦੁਆਰਾ ਪੱਤੀ ਗਾਜੀ ਕੀ ਤੋਂ ਆਰੰਭ ਹੋਇਆ।
ਮਾਨਾਂਵਾਲਾ, 26 ਅਕਤੂਬਰ (ਗੁਰਦੀਪ ਸਿੰਘ ਨਾਗੀ)-ਪਿੰਡ ਝੀਤਾ ਕਲਾਂ ਵਿਖੇ ਚੌਥੀ ਪਾਤਿਸ਼ਾਹੀ ਦਸਮ ਪਿਤਾ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸਮੂਹ ਨਗਰ ਨਿਵਾਸੀਆਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਭਾਈ ਜਵੇਰ, ਝੀਤਾ ਕਲਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜੋ ਗੁਰਦੁਆਰਾ ਪੱਤੀ ਗਾਜੀ ਕੀ ਤੋਂ ਆਰੰਭ ਹੋਇਆ। ਇਸ ਦੌਰਾਨ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ, ਨਿਸ਼ਾਨਚੀਆਂ ਅਤੇ ਪ੍ਰਬੰਧਕਾਂ ਨੂੰ ਸਨਮਾਨਿਤ ਕੀਤਾ ਗਿਆ। ਨਗਰ ਕੀਰਤਨ ਦੋਰਾਨ ਸਰਪੰਚ ਸੁਖਵਿੰਦਰ ਕੌਰ ਪਤਨੀ ਮੱਸਾ ਸਿੰਘ, ਜਤਿੰਦਰ ਸਿੰਘ ਰਾਜੂ, ਬਲਾਕ ਪ੍ਰਧਾਨ ਹਰਦੇਵ ਸਿੰਘ ਝੀਤਾ, ਹਰਪਾਲ ਸਿੰਘ, ਅਮਰੀਕ ਸਿੰਘ, ਕੁਲਦੀਪ ਸਿੰਘ, ਮੁਖਤਾਰ ਸਿੰਘ, ਰਣਜੀਤ ਸਿੰਘ ਰਾਣਾ, ਪਰਮਜੀਤ ਸਿੰਘ, ਸੁਰਿੰਦਰ ਸਿੰਘ ਬਾਊ, ਗੁਰਵਿੰਦਰ ਸਿੰਘ ਬੱਬੂ, ਹਰਜਿੰਦਰ ਸਿੰਘ ਪ੍ਰਧਾਨ, ਕੁਲਬੀਰ ਸਿੰਘ ਸਾਬਕਾ ਸਰਪੰਚ, ਗੁਰਪੰਥ ਸਿੰਘ, ਸਰਵਨ ਸਿੰਘ, ਡਾ. ਸੁਖਵਿੰਦਰ ਸਿੰਘ, ਸੈਕਟਰੀ ਗਹਿਲ ਸਿੰਘ, ਬਲਵਿੰਦਰ ਸਿੰਘ, ਹਰਨਾਮ ਸਿੰਘ, ਗੁਰਵਿੰਦਰ ਸਿੰਘ ਬਾਬਾ ਆਦਿ ਨੇ ਵੱਖ-ਵੱਖ ਸੇਵਾਵਾਂ ਨਿਭਾਈਆਂ।