ਦਾਣਾ ਮੰਡੀ ਭਗਤਾਂ ਵਾਲਾ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 26 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹੇ ਦੀ ਪ੍ਰਮੁੱਖ ਦਾਣਾ ਮੰਡੀ ਭਗਤਾਂ ਵਾਲਾ ਮੰਡੀ ਵਿਖੇ ਹਰਪ੍ਰੀਤ ਸਿੰਘ ਦੀ ਦੁਕਾਨ ਨੰਬਰ 297 ’ਤੇ ਆੜ੍ਹਤੀ ਐਸੋਸੀਏਸ਼ਨ ਵਲੋਂ ਅੱਜ ਅੰਮ੍ਰਿਤਸਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅਦਬ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਸਜਾਏ ਗਏ ਧਾਰਮਿਕ ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ ਉਪਰੰਤ ਇਲਾਹੀ ਬਾਣੀ ਦਾ ਰਸ ਭਿੰਨਾ ਕੀਰਤਨ ਹੋਇਆ।
ਅੰਮ੍ਰਿਤਸਰ, 26 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹੇ ਦੀ ਪ੍ਰਮੁੱਖ ਦਾਣਾ ਮੰਡੀ ਭਗਤਾਂ ਵਾਲਾ ਮੰਡੀ ਵਿਖੇ ਹਰਪ੍ਰੀਤ ਸਿੰਘ ਦੀ ਦੁਕਾਨ ਨੰਬਰ 297 ’ਤੇ ਆੜ੍ਹਤੀ ਐਸੋਸੀਏਸ਼ਨ ਵਲੋਂ ਅੱਜ ਅੰਮ੍ਰਿਤਸਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅਦਬ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਸਜਾਏ ਗਏ ਧਾਰਮਿਕ ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ ਉਪਰੰਤ ਇਲਾਹੀ ਬਾਣੀ ਦਾ ਰਸ ਭਿੰਨਾ ਕੀਰਤਨ ਹੋਇਆ। ਇਸ ਮੌਕੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਗੱਲਾ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਅਮਨਦੀਪ ਸਿੰਘ ਛੀਨਾ, ਜਨਰਲ ਸਕੱਤਰ ਕੁਲਬੀਰ ਸਿੰਘ ਰੰਧਾਵਾ, ਹਰਪਾਲ ਸਿੰਘ ਖਾਲਸਾ, ਚੇਅਰਮੈਨ ਗੁਰਭਿੰਦਰ ਸਿੰਘ ਮੰਮਣਕੇ, ਮਿੰਟੂ ਪੰਜਾਬੀ ਬਾਗ, ਸ਼ੁਬੇਗ ਸਿੰਘ, ਸਤਨਾਮ ਸਿੰਘ ਧੌਲ, ਵੀਨੂ ਅਰੋੜਾ, ਜਗਤਾਰ ਸਿੰਘ ਮੌੜੇ, ਸਾਬੀ ਅਵਾਣ ਤੋਂ ਇਲਾਵਾ ਵੱਡੀ ਗਿਣਤੀ ‘ਚ ਆੜ੍ਹਤੀਆਂ, ਖਰੀਦਦਾਰਾਂ ਅਤੇ ਦਲਾਲ ਸਾਥੀਆ ਨੇ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ।