28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸੀ. ਏ. ਪੀ. ਐੱਫ. ਦੇ ਸੇਵਾ ਮੁਕਤ ਜਵਾਨਾਂ ਅਤੇ ਵੀਰ ਨਾਰੀਆਂ ਦੀ ਤਿਮਾਹੀ ਮੀਟਿੰਗ

ਜਲੰਧਰ, 27 ਅਕਤੂਬਰ (ਅ. ਬ.)

Ad Position 21
No active advertisement
ਅਜੀਤ ਡੈਸਕ 28-10-2026
ਜਲੰਧਰ, 27 ਅਕਤੂਬਰ (ਅ.ਬ.)-ਡੀ.ਆਈ.ਜੀ ਹੈੱਡਕੁਆਰਟਰ, ਬੀ.ਐੱਸ.ਐੱਫ. ਖਾਸਾ ਕੈਂਪ, ਅੰਮ੍ਰਿਤਸਰ ਵਿਖੇ ਸੈਂਟਰਲ ਆਰਮਡ ਪੁਲਿਸ ਫੋਰਸਿਜ਼ ਦੇ ਸੇਵਾ ਮੁਕਤ ਜਵਾਨਾਂ ਅਤੇ ਵੀਰ ਨਾਰੀਆਂ ਦੀ ਤਿਮਾਹੀ ਮੀਟਿੰਗ ਕਰਵਾਈ ਗਈ। ਇਸ ਮੀਟਿੰਗ ’ਚ ਜ਼ਿਲ੍ਹਾ ਅੰਮ੍ਰਿਤਸਰ, ਤਰਨ ਤਾਰਨ ਅਤੇ ਕਪੂਰਥਲਾ ਦੇ ਸੇਵਾ ਮੁਕਤ ਜਵਾਨਾਂ ਅਤੇ ਵੀਰ ਨਾਰੀਆਂ ਨੇ ਹਿੱਸਾ ਲਿਆ।ਐਕਸ-ਸੈਂਟਰਲ ਆਰਮਡ ਪੁਲਿਸ ਫੋਰਸ ਪਰਸਨਲ ਵੈਲਫੇਅਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਸ੍ਰੀ ਪੀ. ਐੱਸ. ਸੰਧੂ ਵੀ ਆਪਣੀ ਟੀਮ ਸਮੇਤ ਮੀਟਿੰਗ ’ਚ ਹਾਜ਼ਰ ਹੋਏ। ਇਸ ਮੌਕੇ ਸ੍ਰੀ ਪੀ. ਐਸ. ਸੰਧੂ ਅਤੇ ਉਨ੍ਹਾਂ ਦੀ ਟੀਮ ਨੇ ਸ੍ਰੀ ਐਸ.ਐਸ. ਚੰਦੇਲ ਡੀ.ਆਈ.ਜੀ. ਬੀ.ਐਸ.ਐਫ ਅੰਮ੍ਰਿਤਸਰ ਦਾ ਸਵਾਗਤ ਕੀਤਾ। ਮੀਟਿੰਗ ਦੌਰਾਨ ਡੀ.ਆਈ.ਜੀ. ਬੀ.ਐੱਸ.ਐੱਫ ਅੰਮ੍ਰਿਤਸਰ ਨੇ ਸੇਵਾ ਮੁਕਤ ਜਵਾਨਾਂ ਅਤੇ ਵੀਰ ਨਾਰੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਭਰੋਸਾ ਦਿੱਤਾ ਕਿ ਇਨ੍ਹਾਂ ਸ਼ਿਕਾਇਤਾਂ ਤੇ ਨਿਯਮਾਂ ਅਨੁਸਾਰ ਜਲਦੀ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਸ੍ਰੀ ਪੀ. ਐੱਸ. ਸੰਧੂ ਨੇ ਹਾਜ਼ਰ ਸੇਵਾਮੁਕਤ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅੱਜ ਕੱਲ੍ਹ ਹੋ ਰਹੀਆਂ ਡਿਜੀਟਲ ਅਰੈਸਟ ਅਤੇ ਸਾਈਬਰ ਠੱਗੀ ਦੀਆਂ ਘਟਨਾਵਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਅੱਠਵੇਂ ਤਨਖ਼ਾਹ ਕਮਿਸ਼ਨ ਦੀ ਕਮੇਟੀ ਦੀ ਕਾਰਵਾਈ ਬਾਰੇ ਤਾਜ਼ਾ ਜਾਣਕਾਰੀ ਵੀ ਸਾਂਝੀ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਸੇਵਾਮੁਕਤ ਜਵਾਨਾਂ ਨੂੰ ਪੈਨਸ਼ਨ, ਭਲਾਈ ਸਹੂਲਤਾਂ ਅਤੇ ਸਰਕਾਰ ਵੱਲੋਂ ਜਾਰੀ ਨਵੇਂ ਨਿਯਮਾਂ ਤੇ ਹਦਾਇਤਾਂ ਬਾਰੇ ਜਾਣੂ ਕਰਵਾਇਆ। ਇਸ ਮੀਟਿੰਗ ਵਿੱਚ ਪੰਜਾਬ ਵੈਲਫੇਅਰ ਐਸੋਸੀਏਸ਼ਨ ਦੇ ਇੰਸਪੈਕਟਰ (ਸੇਵਾਮੁਕਤ) ਸ੍ਰੀ ਕੇ. ਜੀ. ਸ਼ਰਮਾ, ਇੰਸਪੈਕਟਰ (ਸੇਵਾਮੁਕਤ) ਸ੍ਰੀ ਹਰਜੀਤ ਸਿੰਘ, ਇੰਸਪੈਕਟਰ (ਸੇਵਾਮੁਕਤ) ਸ੍ਰੀ ਕੇਵਲ ਕ੍ਰਿਸ਼ਨ, ਸਬ-ਇੰਸਪੈਕਟਰ (ਸੇਵਾਮੁਕਤ) ਸ੍ਰੀ ਓਕਾਰ ਸਿੰਘ, ਹੈੱਡ ਕਾਂਸਟੇਬਲ (ਸੇਵਾਮੁਕਤ) ਸ੍ਰੀ ਸੁਰਿੰਦਰ ਸਿੰਘ ਅਤੇ ਹੈੱਡ ਕਾਂਸਟੇਬਲ (ਸੇਵਾਮੁਕਤ) ਜਗਜੀਤ ਸਿੰਘ ਪ੍ਰਧਾਨ ਤਰਨਤਾਰਨ ਵੈਲਫੇਅਰ ਐਸੋਸੀਏਸ਼ਨ ਸਮੇਤ ਹੋਰ ਮੈਂਬਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੋਲੀਆਂ ਚਲਾ ਕੇ ਨੌਜਵਾਨ ਦੀ ਹੱਤਿਆ ਕਰਨ ਵਾਲੇ ਦੋਸ਼ੀਆਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ : ਐੱਸ.ਐੱਸ.ਪੀ. ਅਗਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਭਾਈ ਵੀਰ ਸਿੰਘ ਨਿਵਾਸ ਲਾਰੈਂਸ ਰੋਡ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਪ੍ਰਭਾਤ ਫੇਰੀ ਸਜਾਈ
Ad Position 24