ਲਾਰੈਂਸ ਰੋਡ ’ਤੇ ਸ਼ਰਾਬ ਪਰੋਸਣ ਕਾਰਨ ਪੈਦਾ ਹੋਏ ਕਥਿਤ ਹੰਗਾਮੇ ਅਤੇ ਜੀ.ਟੀ. ਰੋਡ ’ਤੇ ਨਾਜਾਇਜ਼ ਕਬਜ਼ਿਆਂ ’ਤੇ ਕੀਤੀ ਕਾਰਵਾਈ
ਅੰਮ੍ਰਿਤਸਰ, 29 ਅਕਤੂਬਰ (ਹਰਮਿੰਦਰ ਸਿੰਘ)-ਸ਼ਹਿਰ ਦੇ ਦੋ ਸਥਾਨਾਂ ’ਤੇ ਜਨਤਕ ਅਵਿਵਸਥਾ ਅਤੇ ਨਾਜਾਇਜ਼ ਕਬਜ਼ਿਆਂ ਨੂੰ ਉਜਾਗਰ ਕਰਨ ਵਾਲੀਆਂ ਵੀਡੀਓਜ਼ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਨਗਰ ਨਿਗਰ ਵਲੋਂ ਤੁਰੰਤ ਕਾਰਵਾਈ ਕੀਤੀ ਗਈ। ਲਾਰੈਂਸ ਰੋਡ ’ਤੇ ਗੰਨੇ ਦੇ ਰਸ ਦੀ ਰੇਹੜੀ ਲਗਾਉਣ ਵਾਲੇ ਇਕ ਵਿਅਕਤੀ ਵਿਰੁੱਧ ਜਨਤਕ ਸੜਕ ’ਤੇ ਕਥਿਤ ਤੌਰ ’ਤੇ ਨਾਜਾਇਜ਼ ਸ਼ਰਾਬ ਪਰੋਸਣ ਅਤੇ ਹੰਗਾਮਾ ਕਰਨ ਦੇ ਮਾਮਲੇ ਵਿਚ ਕਾਰਵਾਈ ਕੀਤੀ ਗਈ।
ਨ
ਨਾਜਾਇਜ਼ ਕਬਜ਼ਿਆਂ ’ਤੇ ਕਾਰਵਾਈ ਦੌਰਾਨ ਲਾਰੈਂਸ ਰੋਡ ਵਿਖੇ ਗੰਨੇ ਦੇ ਰਸ ਵਾਲੀ ਰੇਹੜੀ ਨੂੰ ਹਟਾਉਂਦੇ ਹੋਏ ਨਿਗਮ ਮੁਲਾਜ਼ਮ। ਤਸਵੀਰਾਂ : ਨਿਰਮਲ ਸਟੂਡੀਓ
30-10-2026
ਅੰਮ੍ਰਿਤਸਰ, 29 ਅਕਤੂਬਰ (ਹਰਮਿੰਦਰ ਸਿੰਘ)-ਸ਼ਹਿਰ ਦੇ ਦੋ ਸਥਾਨਾਂ ’ਤੇ ਜਨਤਕ ਅਵਿਵਸਥਾ ਅਤੇ ਨਾਜਾਇਜ਼ ਕਬਜ਼ਿਆਂ ਨੂੰ ਉਜਾਗਰ ਕਰਨ ਵਾਲੀਆਂ ਵੀਡੀਓਜ਼ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਨਗਰ ਨਿਗਰ ਵਲੋਂ ਤੁਰੰਤ ਕਾਰਵਾਈ ਕੀਤੀ ਗਈ। ਲਾਰੈਂਸ ਰੋਡ ’ਤੇ ਗੰਨੇ ਦੇ ਰਸ ਦੀ ਰੇਹੜੀ ਲਗਾਉਣ ਵਾਲੇ ਇਕ ਵਿਅਕਤੀ ਵਿਰੁੱਧ ਜਨਤਕ ਸੜਕ ’ਤੇ ਕਥਿਤ ਤੌਰ ’ਤੇ ਨਾਜਾਇਜ਼ ਸ਼ਰਾਬ ਪਰੋਸਣ ਅਤੇ ਹੰਗਾਮਾ ਕਰਨ ਦੇ ਮਾਮਲੇ ਵਿਚ ਕਾਰਵਾਈ ਕੀਤੀ ਗਈ। ਇਸੇ ਤਰ੍ਹਾਂ ਜੀ.ਟੀ. ਰੋਡ ’ਤੇ ਅਲਫ਼ਾ ਵਨ ਮਾਲ ਦੇ ਨੇੜੇ ਰਿਹਾਇਸ਼ੀ ਇਲਾਕਿਆਂ ਦੇ ਬਾਹਰ ਨਾਜਾਇਜ਼ ਤੌਰ ’ਤੇ ਝੁੱਗੀਆਂ ਬਣਾਉਣ ਦੇ ਮਾਮਲੇ ਵਿਚ ਵੀ ਕਾਰਵਾਈ ਕੀਤੀ ਗਈ। ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਕਮਿਸ਼ਨਰ ਡਾ: ਜੈ ਇੰਦਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ, ਸਕੱਤਰ-ਕਮ-ਅਸਟੇਟ ਅਫ਼ਸਰ ਸੁਸ਼ਾਂਤ ਭਾਟੀਆ ਅਤੇ ਅਸਟੇਟ ਅਫ਼ਸਰ ਧਰਮਿੰਦਰਜੀਤ ਸਿੰਘ ਦੀ ਨਿਗਰਾਨੀ ਹੇਠ ਕੀਤੀ ਗਈ। ਇੰਸਪੈਕਟਰ ਪ੍ਰੀਤੀ ਚੌਹਾਨ ਅਤੇ ਅਮਨ ਕੁਮਾਰ ਦੀ ਅਗਵਾਈ ਹੇਠ ਅਸਟੇਟ ਵਿਭਾਗ ਦੀ ਟੀਮ ਵਲੋਂ ਕਾਰਵਾਈ ਕੀਤੀ। ਇਸ ਮੌਕੇ ’ਤੇ ਨਿਗਮ ਦੀ ਪੁਲਿਸ ਪਾਰਟੀ ਵੀ ਮੌਜੂਦ ਸੀ। ਸੋਸ਼ਲ ਮੀਡੀਆ ’ਤੇ ਵੀਡੀਓਜ਼ ਵਾਇਰਲ ਹੋਣ ਅਤੇ ਸੰਬੰਧਿਤ ਉਲੰਘਣਾਵਾਂ ਲੋਕਾਂ ਦੇ ਧਿਆਨ ’ਚ ਆਉਣ ਤੋਂ ਤੁਰੰਤ ਬਾਅਦ ਨਗਰ ਨਿਗਮ ਵਲੋਂ ਕਾਰਵਾਈ ਕਰਦਿਆਂ ਸਪੱਸ਼ਟ ਕੀਤਾ ਕਿ ਨਾਜਾਇਜ਼ ਸਰਗਰਮੀਆਂ ਸੰਬੰਧੀ ਪ੍ਰਾਪਤ ਸ਼ਿਕਾਇਤਾਂ ਅਤੇ ਸਬੂਤਾਂ ’ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਨਿਗਮ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਸੜਕਾਂ, ਫੁੱਟਪਾਥਾਂ ਅਤੇ ਹੋਰ ਜਨਤਕ ਥਾਵਾਂ ਨੂੰ ਨਾਜਾਇਜ਼ ਕਬਜ਼ਿਆਂ,ਆਵਾਜਾਈ ਵਿਚ ਰੁਕਾਵਟਾਂ ਅਤੇ ਜਨਤਕ ਸ਼ਾਂਤੀ ਭੰਗ ਕਰਨ ਵਾਲੀਆਂ ਸਰਗਰੀਆਂ ਤੋਂ ਮੁਕਤ ਰੱਖਿਆ ਜਾਵੇ। ਨਗਰ ਨਿਗਮ ਵਲੋਂ ਸਾਰੇ ਰੇਹੜੀ-ਫੜ੍ਹੀ ਚਾਲਕਾਂ, ਦੁਕਾਨਦਾਰਾਂ, ਕਬਜ਼ਾਧਾਰੀਆਂ ਅਤੇ ਨਾਜਾਇਜ਼ ਗਤੀਵਿਧੀਆਂ ਵਿਚ ਸ਼ਾਮਿਲ ਵਿਅਕਤੀਆਂ ਨੂੰ ਸਖ਼ਤ ਚੇਤਾਵਨੀ ਦਿੱਤੀ ਗਈ ਹੈ ਕਿ ਕਿਸੇ ਨੂੰ ਵੀ ਜਨਤਕ ਸੜਕਾਂ ਦੀ ਦੁਰਵਰਤੋਂ ਕਰਨ ਜਾਂ ਜਨਤਕ ਥਾਵਾਂ ’ਤੇ ਨਾਜਾਇਜ਼ ਕਬਜ਼ਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸਾਰੇ ਵਿਕਰੇਤਾਵਾਂ ਨੂੰ ਲਾਗੂ ਨਿਯਮਾਂ ਅਤੇ ਲੋੜੀਂਦੀਆਂ ਮਨਜ਼ੂਰੀਆਂ ਅਨੁਸਾਰ ਹੀ ਆਪਣਾ ਕਾਰੋਬਾਰ ਕਰਨਾ ਹੋਵੇਗਾ। ਸ਼ਰਾਬ ਦੀ ਕਥਿਤ ਨਾਜਾਇਜ਼ ਵਿਕਰੀ ਜਾਂ ਪਰੋਸਣ, ਜਨਤਕ ਪਰੇਸ਼ਾਨੀ ਪੈਦਾ ਕਰਨ ਜਾਂ ਸਰਕਾਰੀ ਜ਼ਮੀਨ ’ਤੇ ਨਾਜਾਇਜ਼ ਉਸਾਰੀ ਅਤੇ ਕਬਜ਼ੇ ਦੇ ਮਾਮਲਿਆਂ ਵਿਚ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। 29 ਏਐਸਆਰ33, 34