ਖ਼ਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਵਲੋਂ ‘ਮੁਕਾਬਲਾ ਪ੍ਰੀਖਿਆ ਅਧਿਐਨ ਕੇਂਦਰ’ ਦਾ ਉਦਘਾਟਨ
ਅੰਮ੍ਰਿਤਸਰ, 29 ਅਕਤੂਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਯੂਨੀਵਰਸਿਟੀ ਵਲੋਂ ਅਕਾਦਮਿਕ ਉੱਤਮਤਾ, ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਅਤੇ ਵਿਦਿਆਰਥੀਆਂ ਨੂੰ ਭਵਿੱਖ ਦੇ ਰੋਜ਼ਗਾਰ ਸੰਬੰਧੀ ਤਿਆਰ ਕਰਨ ਦੇ ਮਕਸਦ ਨਾਲ ਆਰਟਸ ਐਂਡ ਸੋਸ਼ਲ ਸਾਇੰਸਿਜ਼ ਅਧੀਨ ਮੁਕਾਬਲਾ ਪ੍ਰੀਖਿਆ ਅਧਿਐਨ ਕੇਂਦਰ (ਕੰਪੀਟੀਟਿਵ ਸਟੱਡੀਜ਼ ਸੈਂਟਰ) ਦੀ ਸ਼ੁਰੂਆਤ ਕਰਦਿਆਂ ਇਸ ਦਾ ਰਸਮੀਂ ਉਦਘਾਟਨ ’ਵਰਸਿਟੀ ਦੇ ਉਪ ਕੁਲਪਤੀ ਪ੍ਰੋ. (ਡਾ.)
ਅੰਮ੍ਰਿਤਸਰ, 29 ਅਕਤੂਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਯੂਨੀਵਰਸਿਟੀ ਵਲੋਂ ਅਕਾਦਮਿਕ ਉੱਤਮਤਾ, ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਅਤੇ ਵਿਦਿਆਰਥੀਆਂ ਨੂੰ ਭਵਿੱਖ ਦੇ ਰੋਜ਼ਗਾਰ ਸੰਬੰਧੀ ਤਿਆਰ ਕਰਨ ਦੇ ਮਕਸਦ ਨਾਲ ਆਰਟਸ ਐਂਡ ਸੋਸ਼ਲ ਸਾਇੰਸਿਜ਼ ਅਧੀਨ ਮੁਕਾਬਲਾ ਪ੍ਰੀਖਿਆ ਅਧਿਐਨ ਕੇਂਦਰ (ਕੰਪੀਟੀਟਿਵ ਸਟੱਡੀਜ਼ ਸੈਂਟਰ) ਦੀ ਸ਼ੁਰੂਆਤ ਕਰਦਿਆਂ ਇਸ ਦਾ ਰਸਮੀਂ ਉਦਘਾਟਨ ’ਵਰਸਿਟੀ ਦੇ ਉਪ ਕੁਲਪਤੀ ਪ੍ਰੋ. (ਡਾ.) ਮਹਿਲ ਸਿੰਘ ਵਲੋਂ ਕੀਤਾ ਗਿਆ। ਉਨ੍ਹਾਂ ਉਦਘਾਟਨ ਤੋਂ ਇਲਾਵਾ ਕੇਂਦਰ ਦੇ ਮਾਸਿਕ ਬੁਲੇਟਿਨ ‘ਦ ਕੰਪੀਟੀਟਿਵ ਐੱਜ’ ਦੇ ਪਲੇਠੇ ਅੰਕ ਦਾ ਵਿਮੋਚਨ ਚੁਕਾਈ ਵੀ ਕੀਤਾ। ਉਨ੍ਹਾਂ ਉਕਤ ਕੇਂਦਰ ਅਤੇ ਪਹਿਲੇ ਅੰਕ ਦੇ ਪ੍ਰਕਾਸ਼ਨ ਸੰਬੰਧੀ ਆਰਟਸ ਐਂਡ ਸੋਸ਼ਲ ਸਾਇੰਸਿਜ਼ ਦੀ ਡੀਨ ਡਾ. ਸੁਰਿੰਦਰ ਕੌਰ, ਡਾ. ਦੀਪਿਕਾ ਕੋਹਲੀ, ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਇਸ ਪਹਿਲ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਨੂੰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ’ਚ ਆਤਮ-ਵਿਸ਼ਵਾਸ, ਅਨੁਸ਼ਾਸਨ ਤੇ ਲੋੜੀਂਦੇ ਹੁਨਰ ਵਿਕਸਿਤ ਕਰਨ ਵੱਲ ਇਕ ਮਹੱਤਵਪੂਰਨ ਕਦਮ ਦੱਸਿਆ। ਇਸ ਮੌਕੇ ਧਰਮ ਅਧਿਐਨ ਵਿਭਾਗ ਦੇ ਮੁਖੀ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਵਿਦਿਆਰਥੀਆਂ ਨੂੰ ਅਕਾਦਮਿਕ ਗਿਆਨ ਦੇ ਨਾਲ-ਨਾਲ ਅਨੁਸ਼ਾਸਨ, ਨੈਤਿਕ ਕਦਰਾਂਂ-ਕੀਮਤਾਂ ਅਤੇ ਜੀਵਨ ਭਰ ਸਿੱਖਦੇ ਰਹਿਣ ਦੀ ਭਾਵਨਾ ਅਪਣਾਉਣ ਲਈ ਉਤਸ਼ਾਹਿਤ ਕੀਤਾ। ਜਦਕਿ ਡਾ. ਸੁਰਿੰਦਰ ਕੌਰ ਨੇ ਸਮੁੱਚੀ ਕਿਹਾ ਕਿ ਰਵਾਇਤੀ ਜਮਾਤੀ ਸਿੱਖਿਆ ਤੋਂ ਅੱਗੇ ਵੱਧ ਕੇ ਵਿਦਿਆਰਥੀਆਂ ਨੂੰ ਵਾਧੂ ਅਕਾਦਮਿਕ ਮੌਕੇ ਪ੍ਰਦਾਨ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ, ਕਰੀਅਰ ਮਾਰਗ ਦਰਸ਼ਨ, ਆਮ ਗਿਆਨ, ਵਿਸ਼ਲੇਸ਼ਣਾਤਮਕ ਸੋਚ ਅਤੇ ਸ਼ਖ਼ਸੀਅਤ ਦੇ ਵਿਕਾਸ ਲਈ ਇਕ ਸਮਰਪਿਤ ਮੰਚ ਪ੍ਰਦਾਨ ਕਰਨਾ ਹੈ। ਇਸ ਮੌਕੇ ਪ੍ਰਕਾਸ਼ਨ ਦੇ ਕਾਰਜਕਾਰੀ ਸੰਪਾਦਕ ਡਾ. ਕੋਹਲੀ, ਡਾ. ਜਸਵਿੰਦਰ ਸਿੰਘ ਅਤੇ ਡਾ. ਸ਼ਰਮਾ ਮਹਾਜਨ ਸਮੇਤ ਹੋਰ ਫੈਕਲਟੀ ਮੈਂਬਰ ਅਤੇ ਵਿਦਿਆਰਥੀ ਵੀ ਮੌਜੂਦ ਸਨ।