30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਸ਼ਰਧਾ ਪੂਰਵਕ ਮਨਾਇਆ ਜਾਵੇਗਾ-ਪ੍ਰਧਾਨ ਸਰਕਾਰੀਆ

ਛੇਹਰਟਾ, 29 ਅਕਤੂਬਰ (ਪੱਤਰ ਪ੍ਰੇਰਕ)-ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋਏ ਫ਼ੌਜੀ ਹਮਲੇ ਦੇ ਰੋਸ ਵਜੋਂ ਤਤਕਾਲੀ ਪ੍ਰਧਾਨ ਮੰਤਰੀ ’ਤੇ ਕਾਰਵਾਈ ਕਰਨ ਵਾਲੇ ਕੌਮੀ ਯੋਧੇ ਸ਼ਹੀਦ ਭਾਈ ਬੇਅੰਤ ਸਿੰਘ ਦਾ ਸਲਾਨਾ ਸ਼ਹੀਦੀ ਦਿਹਾੜਾ (ਬਰਸੀ) ਗੁਰਦੁਆਰਾ ਸਰਕਾਰ ਪੱਤੀ ਕੋਟ ਖਾਲਸਾ ਦੇ ਪ੍ਰਧਾਨ ਜਥੇਦਾਰ ਮੇਜਰ ਸਿੰਘ ਸਰਕਾਰੀਆ ਦੀ ਅਗਵਾਈ ਹੇਠ ਸਮੂਹ ਪੰਥਕ ਜਥੇਬੰਦੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਲਾਲਖਾਂ ਵਾਲਾ ਖੂਹ, ਕੋਟ ਖ਼ਾਲਸਾ ਵਿਖੇ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨਾਂ ਦੇ ਭੋਗ 31 ਅਕਤੂਬਰ ਦਿਨ ਸ਼ਨੀਵਾਰ ਨੂੰ ਪੈਣਗੇ।

Ad Position 21
No active advertisement
ਅਜੀਤ ਡੈਸਕ 30-10-2026
ਛੇਹਰਟਾ, 29 ਅਕਤੂਬਰ (ਪੱਤਰ ਪ੍ਰੇਰਕ)-ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋਏ ਫ਼ੌਜੀ ਹਮਲੇ ਦੇ ਰੋਸ ਵਜੋਂ ਤਤਕਾਲੀ ਪ੍ਰਧਾਨ ਮੰਤਰੀ ’ਤੇ ਕਾਰਵਾਈ ਕਰਨ ਵਾਲੇ ਕੌਮੀ ਯੋਧੇ ਸ਼ਹੀਦ ਭਾਈ ਬੇਅੰਤ ਸਿੰਘ ਦਾ ਸਲਾਨਾ ਸ਼ਹੀਦੀ ਦਿਹਾੜਾ (ਬਰਸੀ) ਗੁਰਦੁਆਰਾ ਸਰਕਾਰ ਪੱਤੀ ਕੋਟ ਖਾਲਸਾ ਦੇ ਪ੍ਰਧਾਨ ਜਥੇਦਾਰ ਮੇਜਰ ਸਿੰਘ ਸਰਕਾਰੀਆ ਦੀ ਅਗਵਾਈ ਹੇਠ ਸਮੂਹ ਪੰਥਕ ਜਥੇਬੰਦੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਲਾਲਖਾਂ ਵਾਲਾ ਖੂਹ, ਕੋਟ ਖ਼ਾਲਸਾ ਵਿਖੇ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨਾਂ ਦੇ ਭੋਗ 31 ਅਕਤੂਬਰ ਦਿਨ ਸ਼ਨੀਵਾਰ ਨੂੰ ਪੈਣਗੇ। ਇਨਾਂ ਸਮਾਗਮਾਂ ਨੂੰ ਮਨਾਉਣ ਸਬੰਧੀ ਦਲ ਪੰਥ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਮਿਸਲ ਸ਼ਹੀਦਾਂ ਤਰਨਾ ਦਲ ਖਿਆਲੇ ਵਾਲੇ ਮਹਾਂਪੁਰਖ ਜਥੇ: ਬਾਬਾ ਰਘਬੀਰ ਸਿੰਘ ਜੀ, ਜਥੇ: ਬਾਬਾ ਮਹਿਤਾਬ ਸਿੰਘ ਦੀ ਅਗਵਾਈ ਹੇਠ ਨਿਹੰਗ ਸਿੰਘਾਂ ਦਾ ਦਲ ਪ੍ਰਧਾਨ ਮੇਜਰ ਸਿੰਘ ਸਰਕਾਰੀਆ ਦੇ ਲਾਲਖਾਂ ਵਾਲਾ ਖੂਹ, ਇਤਿਹਾਸਿਕ ਗੁਰਦੁਆਰਾ ਬੋਹੜੀ ਸਾਹਿਬ ਰੋਡ ਕੋਟ ਖਾਲਸਾ ਵਿਖੇ ਪੁੱਜ ਗਿਆ ਹੈ। ਸਮਾਗਮਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਮੇਜਰ ਸਿੰਘ ਸਰਕਾਰੀਆ ਨੇ ਕਿਹਾ ਕਿ ਕੌਮੀ ਸ਼ਹੀਦ ਭਾਈ ਬੇਅੰਤ ਸਿੰਘ ਦੀ ਸਾਲਾਨਾ ਬਰਸੀ ਦੇ ਸਮਾਗਮਾਂ ਸਬੰਧੀ ਅੱਜ 29 ਅਕਤੂਬਰ ਦਿਨ ਸ਼ੁਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ, ਜਿਨਾਂ ਦੇ ਭੋਗ 31 ਅਕਤੂਬਰ ਦਿਨ ਸ਼ਨਿਚਰਵਾਰ ਨੂੰ ਪੈਣ ਉਪਰੰਤ ਉਪਰੰਤ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵਿਸ਼ਰੀ ਜਥਿਆਂ ਵੱਲੋਂ ਸੰਗਤਾਂ ਨੂੰ ਸਿੱਖ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਜਾਵੇਗਾ। ਇਸ ਮੌਕੇ ਗੁਰਦੁਆਰਾ ਬੂੜੀ ਸਾਹਿਬ ਦੇ ਪ੍ਰਧਾਨ ਸੁਵਿੰਦਰ ਸਿੰਘ ਸੰਧੂ ਕੋਟ ਖਾਲਸਾ ਭਾਈ ਗੁਰਦੇਵ ਸਿੰਘ ਝਲਕ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਫਲਾਈਓਵਰ ਦਾ ਨਿਰਮਾਣ ਕਾਰਜ ਅਧੂਰਾ ਹੋਣ ਕਾਰਨ ਟ੍ਰੈਫਿਕ ਦੀ ਸਮੱਸਿਆ ਅਗਲੀ ਖ਼ਬਰ ਇਕ ਕਲਰਕ ਅਤੇ ਇਕ ਸੇਵਾਦਾਰ ਦੇ ਸਹਾਰੇ ਚੱਲ ਰਿਹਾ ਹੈ ਅੰਮ੍ਰਿਤਸਰ ਦਾ ਭਾਸ਼ਾ ਵਿਭਾਗ ਦਫ਼ਤਰ
Ad Position 24