30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਪੰਜਾਬ ਪੁਲਿਸ ਬਹਾਦਰ ਅਤੇ ਸਮਰੱਥ ਫੋਰਸ ਹੈ– ਤਰੁਣ ਚੁੱਘ

ਅੰਮ੍ਰਿਤਸਰ, 29 ਅਕਤੂਬਰ (ਹਰਮਿੰਦਰ ਸਿੰਘ)-ਭਾਜਪਾ ਦੇ ਕੌਮੀ ਦਫ਼ਤਰ ਇੰਚਾਰਜ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ਦੇ ਚਾਰੇ ਡਵੀਜ਼ਨਾਂ ਦੇ ਭਾਜਪਾ ਵਰਕਰਾਂ ਨਾਲ ਆਪਣੇ ਸਥਾਨਕ ਲਾਹੌਰੀ ਗੇਟ ਦਫਤਰ ਵਿਖੇ ਮੀਟਿੰਗ ਕੀਤੀ। ਬੂਥ, ਸ਼ਕਤੀ ਕੇਂਦਰ ਅਤੇ ਡਿਵੀਜ਼ਨ ਪੱਧਰ ਦੇ ਮੁੱਖ ਅਧਿਕਾਰੀਆਂ ਅਤੇ ਵਰਕਰਾਂ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ।

Ad Position 21
No active advertisement
ਅੰਮ੍ਰਿਤਸਰ ਦੇ ਹਲਕਾ ਕੇਂਦਰੀ ਵਿਖੇ ਪਾਰਟੀ ਵਰਕਰਾਂ ਨਾਲ ਬੈਠਕ ਕਰਨ ਉਪਰੰਤ ਉਨ੍ਹਾਂ ਦੇ ਨਾਲ ਖੜ੍ਹੇ ਤਰੁਣ ਚੁੱਘ, ਸਰਬਜੀਤ ਸਿੰਘ ਸ਼ੰਟੀ। ਅਜੀਤ ਤਸਵੀਰ 30-10-2026
ਅੰਮ੍ਰਿਤਸਰ, 29 ਅਕਤੂਬਰ (ਹਰਮਿੰਦਰ ਸਿੰਘ)-ਭਾਜਪਾ ਦੇ ਕੌਮੀ ਦਫ਼ਤਰ ਇੰਚਾਰਜ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ਦੇ ਚਾਰੇ ਡਵੀਜ਼ਨਾਂ ਦੇ ਭਾਜਪਾ ਵਰਕਰਾਂ ਨਾਲ ਆਪਣੇ ਸਥਾਨਕ ਲਾਹੌਰੀ ਗੇਟ ਦਫਤਰ ਵਿਖੇ ਮੀਟਿੰਗ ਕੀਤੀ। ਬੂਥ, ਸ਼ਕਤੀ ਕੇਂਦਰ ਅਤੇ ਡਿਵੀਜ਼ਨ ਪੱਧਰ ਦੇ ਮੁੱਖ ਅਧਿਕਾਰੀਆਂ ਅਤੇ ਵਰਕਰਾਂ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਮੀਟਿੰਗ ਵਿਚ ਪੰਜਾਬ, ਖਾਸ ਕਰਕੇ ਅੰਮ੍ਰਿਤਸਰ ਵਿਚ ਲਗਾਤਾਰ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ, ਅਪਰਾਧਿਕ ਘਟਨਾਵਾਂ ਦੀ ਵਧਦੀ ਗਿਣਤੀ, ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਮੀਨੀ ਪੱਧਰ ’ਤੇ ਭਾਜਪਾ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ’ਤੇ ਵਿਸਥਾਰ ਵਿਚ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਚੁੱਘ ਨੇ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ ਹੋ ਗਈ ਹੈ। ਗੁਰੂ ਨਗਰੀ ਅੰਮ੍ਰਿਤਸਰ ਸਮੇਤ ਸੂਬੇ ਭਰ ਵਿਚ ਅਪਰਾਧੀਆਂ ਦੀ ਵਧਦੀ ਦਲੇਰੀ ਲੋਕਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣ ਗਈ ਹੈ। ਚੁੱਘ ਨੇ ਕਿਹਾ ਕਿ ਪੰਜਾਬ ਪੁਲਿਸ ਦੇਸ਼ ਦੀਆਂ ਸਭ ਤੋਂ ਦਲੇਰ, ਸਮਰੱਥ ਅਤੇ ਵੱਕਾਰੀ ਪੁਲਿਸ ਫੋਰਸਾਂ ਵਿਚੋਂ ਇਕ ਹੈ। ਬਦਕਿਸਮਤੀ ਨਾਲ, ਅੱਜ, ਇਸੇ ਬਹਾਦਰ ਪੁਲਿਸ ਫੋਰਸ ਨੂੰ ਪੰਜਾਬ ਸਰਕਾਰ ਵਲੋਂ ਇਕ ਰਾਜਨੀਤਿਕ ਕਠਪੁਤਲੀ ਬਣਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਯੋਗਤਾ ਅਤੇ ਬਹਾਦਰੀ ’ਤੇ ਕੋਈ ਸਵਾਲ ਨਹੀਂ ਹੈ, ਸਵਾਲ ਸਰਕਾਰ ਦੇ ਇਰਾਦਿਆਂ ਅਤੇ ਕੰਮਕਾਜ ਦਾ ਹੈ। ਇਸ ਮੌਕੇ ’ਤੇ ਚੁੱਘ ਨੇ ਅੰਮ੍ਰਿਤਸਰ ਕੇਂਦਰੀ ਦੇ ਚਾਰੇ ਡਵੀਜ਼ਨਾਂ ਦੇ ਭਾਜਪਾ ਅਧਿਕਾਰੀਆਂ ਅਤੇ ਵਰਕਰਾਂ ਨਾਲ ਸੰਗਠਨਾਤਮਕ ਗਤੀਵਿਧੀਆਂ ਦੀ ਸਮੀਖਿਆ ਕੀਤੀ। ਇਸ ਮੌਕੇ ’ਤੇ ਸਰਬਜੀਤ ਸਿੰਘ ਸ਼ੰਟੀ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਨਾਸ਼ਪਾਤੀ ਦੀ ਕਾਸ਼ਤ, ਗੁਣਵੱਤਾ ਭਰਪੂਰ ਪੈਦਾਵਾਰ ਅਤੇ ਮੰਡੀਕਰਨ ਸੰਬੰਧੀ ਤਕਨੀਕੀ ਸੈਸ਼ਨ ਕਰਵਾਇਆ ਅਗਲੀ ਖ਼ਬਰ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਲੋਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਦਸਤਾਰਾਂ ਦਾ ਲੰ...
Ad Position 24