ਵਿਧਾਇਕ ਜਸਵਿੰਦਰ ਸਿੰਘ ਰਮਦਾਸ ਵਲੋਂ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤਮਿਸ਼ਨ 2027 ਤਹਿਤ ਚੋਣਾਂ ਦੀਆਂ ਤਿਆਰੀਆਂ ਵਿੱਢਣ ਦਾ ਦਿੱਤਾ ਸੰਦੇਸ਼
ਅੰਮ੍ਰਿਤਸਰ, 29 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਹਲਕਾ ਅਟਾਰੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਦਿੱਲੀ ਵਿਖੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਇਕ ਅਹਿਮ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਦੇ ਸਪੁੱਤਰ ਜੇ.
ਅੰਮ੍ਰਿਤਸਰ, 29 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਹਲਕਾ ਅਟਾਰੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਦਿੱਲੀ ਵਿਖੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਇਕ ਅਹਿਮ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਦੇ ਸਪੁੱਤਰ ਜੇ.ਪੀ. ਸਿੰਘ, ਅਤੇ ਜੇ.ਕੇ . ਸਿੰਘ ਵੀ ਹਾਜ਼ਰ ਸਨ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਵਿਧਾਇਕ ਰਮਦਾਸ ਨੇ ਦੱਸਿਆ ਕਿ ਉਕਤ ਮੁਲਾਕਾਤ ਅਰਵਿੰਦ ਕੇਜਰੀਵਾਲ ਵਲੋਂ ਦਿੱਤੇ ਗਏ ਵਿਸ਼ੇਸ਼ ਸੱਦੇ ’ਤੇ ਹੋਈ ਹੈ, ਜਿਸ ’ਚ ਪੰਜਾਬ ਦੀ ਸਿਆਸਤ ਅਤੇ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਅਹਿਮ ਰਣਨੀਤੀਆਂ ’ਤੇ ਚਰਚਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪਾਰਟੀ ਸੁਪਰੀਮੋ ਨੇ ਉਨ੍ਹਾਂ ਨੂੰ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਹੁਣ ਤੋਂ ਹੀ ਪੂਰੇ ਜੋਸ਼, ਮਿਹਨਤ ਅਤੇ ਸਮਰਪਣ ਭਾਵਨਾ ਨਾਲ ਸ਼ੁਰੂ ਕਰਨ ਦਾ ਸੰਦੇਸ਼ ਦਿੱਤਾ ਹੈ। ਵਿਧਾਇਕ ਰਮਦਾਸ ਨੇ ਕਿਹਾ ਕਿ ਲੋਕਾਂ ਦੀ ਸੇਵਾ, ਪਾਰਟੀ ਦੀ ਮਜ਼ਬੂਤੀ ਅਤੇ ਪੰਜਾਬ ਦੀ ਪ੍ਰਗਤੀ ਲਈ ਸਾਡਾ ਸੰਕਲਪ ਹਮੇਸ਼ਾ ਅਟੱਲ ਹੈ ਅਤੇ ਜਨਤਾ ਦੇ ਵਿਸ਼ਵਾਸ ’ਤੇ ਪੂਰਾ ਉਤਰਨ ਲਈ ਦਿਨ-ਰਾਤ ਮਿਹਨਤ ਕਰਾਂਗੇ।