31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਆਬਕਾਰੀ ਵਿਭਾਗ ਵਲੋਂ ਨਾਕਾਬੰਦੀ ਦੌਰਾਨ ‘ਐਕਸਟਰਾ ਨਿਊਟਰਲ ਅਲਕੋਹਲ’ ਸਮੇਤ ਦੋ ਕਾਬੂ

ਅੰਮ੍ਰਿਤਸਰ, 30ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਆਬਕਾਰੀ ਕਮਿਸ਼ਨਰ ਪੰਜਾਬ ਜਤਿੰਦਰਾ ਜੋਰਵਾਲ ਦੇ ਹੁਕਮਾਂ ਅਤੇ ਸਹਾਇਕ ਕਮਿਸ਼ਨਰ ਅੰਮ੍ਰਿਤਸਰ ਡੀ. ਐੱਸ.

Ad Position 21
No active advertisement
ਅਜੀਤ ਡੈਸਕ 31-10-2026
ਅੰਮ੍ਰਿਤਸਰ, 30ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਆਬਕਾਰੀ ਕਮਿਸ਼ਨਰ ਪੰਜਾਬ ਜਤਿੰਦਰਾ ਜੋਰਵਾਲ ਦੇ ਹੁਕਮਾਂ ਅਤੇ ਸਹਾਇਕ ਕਮਿਸ਼ਨਰ ਅੰਮ੍ਰਿਤਸਰ ਡੀ. ਐੱਸ. ਚੀਮਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਆਬਕਾਰੀ ਵਿਭਾਗ ਅੰਮ੍ਰਿਤਸਰ ਦੀ ਟੀਮ ਨੇ ਕਰਵਾਈ ਕਰਦਿਆਂ ਨਾਕਾਬੰਦੀ ਦੌਰਾਨ ਇਕ ਟਰੱਕ ’ਚੋਂ ਭਾਰੀ ਮਾਤਰਾ ‘ਐਕਸਟਰਾ ਨਿਊਟਰਲ ਅਲਕੋਹਲ (ਈ. ਐੱਨ. ਏ.) ਬਰਾਮਦ ਕੀਤੀ ਹੈ। ਜਾਣਕਾਰੀ ਮੁਤਾਬਕ ਆਬਕਾਰੀ ਵਿਭਾਗ ਦੇ ਇੰਸਪੈਕਟਰ ਰਣਬਹਾਦਰ ਸਿੰਘ ਅਤੇ ਹਰਜੀਤ ਸਿੰਘ ਅਤੇ ਥਾਣਾ ਬਿਆਸ ਦੇ ਮੁਖੀ ਮੁਖਤਿਆਰ ਸਿੰਘ ਨੇ ਇਕ ਸਾਂਝੀ ਕਾਰਵਾਈ ਦੌਰਾਨ ਦੋ ਵਿਅਕਤੀਆਂ ਨੂੰ ਕਾਬੂ ਕੀਤਾ, ਜਿਨ੍ਹਾਂ ਦੀ ਪਛਾਣ ਰਾਜਵਿੰਦਰ ਸਿੰਘ ਵਾਸੀ ਸਾਧਪੁਰ ਚੋਗਾਵਾਂ ਅਤੇ ਦਿਲਪ੍ਰੀਤ ਸਿੰਘ ਵਾਸੀ ਦੂਧ ਥਾਣਾ ਮਹਿਤਾ ਵਜੋਂ ਹੋਈ ਹੈ। ਉਨ੍ਹਾਂ ਦੇ ਟਰੱਕ ਨੰਬਰ ਪੀ. ਬੀ.65 ਏ. ਯੂ. 3421 ਦੀ ਤਲਾਸ਼ੀ ਲੈਣ ’ਤੇ ਪੁਲਿਸ ਨੇ ‘ਐਕਸਟਰਾ ਨਿਊਟਰਲ ਅਲਕੋਹਲ’ ਦੇ 88 ਕੈਨ ਬਰਾਮਦ ਕੀਤੇ। ਹਰੇਕ ਕੈਨ ’ਚ 35 ਲੀਟਰ ਅਲਕੋਹਲ ਸੀ, ਜਿਸ ਦੀ ਕੁੱਲ ਮਾਤਰਾ ਲਗਭਗ 3080 ਲੀਟਰ ਬਣਦੀ ਹੈ। ਮੁੱਢਲੀ ਪੁੱਛਗਿੱਛ ਦੌਰਾਨ ਵਿਅਕਤੀਆਂ ਨੇ ਖੁਲਾਸਾ ਕੀਤਾ ਕਿ ਉਹ ਪਿੰਡ ਤਨੇਲ ਦੇ ਰਹਿਣ ਵਾਲੇ ਜਤਿੰਦਰ ਦੇ ਕਹਿਣ ’ਤੇ ਇਹ ਅਲਕੋਹਲ ਲਿਜਾ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਤਸਕਰੀ ਦੀਆਂ ਗਤੀਵਿਧੀਆਂ ’ਚ ਸ਼ਾਮਿਲ ਹੈ। ਇਨ੍ਹਾਂ ਖ਼ਿਲਾਫ਼ ਥਾਣਾ ਬਿਆਸ ਵਿਖੇ ਐੱਫ.ਆਈ.ਆਰ. ਦਰਜ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਉਪ ਮੁੱਖ ਇੰਜੀਨੀਅਰ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਪਿੰਡ ਪੰਡੋਰੀ ਵੜੈਚ ਵਿਖੇ ਭਾਈ ਸਾਲ੍ਹੋ ਜੀ ਦਾ ਜਨਮ ਦਿਹਾੜਾ ਮਨਾਇਆ
Ad Position 24