31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਜਾਗਰੂਕਤਾ ਮੁਹਿੰਮ ਸੰਬੰਧੀ ਸੈਮੀਨਾਰ

ਅੰਮ੍ਰਿਤਸਰ, 30ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਸ੍ਰੀ ਗੁਰੂ ਰਾਮਦਾਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਰਾਮਸਰ ਰੋਡ ਵਿਖੇ ਸਕੂਲ ਦੇ ਪ੍ਰਿੰਸੀਪਲ ਮਮਤਾ ਕੌਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮਾਰਗ ਦਰਸ਼ਨ ਅਧੀਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵਲੋਂ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਬੱਚਿਆਂ ਦੀ ਸੁਰੱਖਿਆ ਅਤੇ ਪੋਕਸੋ ਐਕਟ 2012 ਬਾਰੇ ਸਕੂਲੀ ਬੱਚਿਆਂ ਵਿਚ ਜਾਗਰੂਕਤਾ ਮੁਹਿੰਮ ਦੇ ਵਿਸ਼ੇ ’ਤੇ ਇਕ ਸੈਮੀਨਾਰ ਕਰਵਾਇਆ ਗਿਆ। ਪ੍ਰਿੰਸੀਪਲ ਵਲੋਂ ਸੈਮੀਨਾਰ ਦੇ ਮੁੱਖ ਬੁਲਾਰੇ ਅਤੇ ਬਤੌਰ ਮੁੱਖ ਮਹਿਮਾਨ ਸਪਰਸ਼ ਪੁਰੀ ਸਿਵਲ ਜੱਜ ਕਮ ਜੂਡੀਸ਼ੀਅਲ ਮੈਜਿਸਟ੍ਰੇਟ ਦਾ ਸਕੂਲ ਪਹੁੰਚਣ ’ਤੇ ਫੁੱਲਾਂ ਦੇ ਗੁਲਦਸਤੇ ਨਾਲ ਜੀ ਆਇਆਂ ਕਹਿੰਦੇ ਹੋਏ ਸਵਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 31-10-2026
ਅੰਮ੍ਰਿਤਸਰ, 30ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਸ੍ਰੀ ਗੁਰੂ ਰਾਮਦਾਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਰਾਮਸਰ ਰੋਡ ਵਿਖੇ ਸਕੂਲ ਦੇ ਪ੍ਰਿੰਸੀਪਲ ਮਮਤਾ ਕੌਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮਾਰਗ ਦਰਸ਼ਨ ਅਧੀਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵਲੋਂ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਬੱਚਿਆਂ ਦੀ ਸੁਰੱਖਿਆ ਅਤੇ ਪੋਕਸੋ ਐਕਟ 2012 ਬਾਰੇ ਸਕੂਲੀ ਬੱਚਿਆਂ ਵਿਚ ਜਾਗਰੂਕਤਾ ਮੁਹਿੰਮ ਦੇ ਵਿਸ਼ੇ ’ਤੇ ਇਕ ਸੈਮੀਨਾਰ ਕਰਵਾਇਆ ਗਿਆ।ਪ੍ਰਿੰਸੀਪਲ ਵਲੋਂ ਸੈਮੀਨਾਰ ਦੇ ਮੁੱਖ ਬੁਲਾਰੇ ਅਤੇ ਬਤੌਰ ਮੁੱਖ ਮਹਿਮਾਨ ਸਪਰਸ਼ ਪੁਰੀ ਸਿਵਲ ਜੱਜ ਕਮ ਜੂਡੀਸ਼ੀਅਲ ਮੈਜਿਸਟ੍ਰੇਟ ਦਾ ਸਕੂਲ ਪਹੁੰਚਣ ’ਤੇ ਫੁੱਲਾਂ ਦੇ ਗੁਲਦਸਤੇ ਨਾਲ ਜੀ ਆਇਆਂ ਕਹਿੰਦੇ ਹੋਏ ਸਵਾਗਤ ਕੀਤਾ ਗਿਆ। ਇਸ ਦੌਰਾਨ ਸਪਰਸ਼ ਪੁਰੀ ਨੇ ਵਿਦਿਆਰਥੀਆਂ ਨੂੰ ਬਹੁਤ ਹੀ ਸਰਲ ਅਤੇ ਸਪਸ਼ਟ ਭਾਸ਼ਾ ਵਿਚ ਪੋਕਸੋ ਐਕਟ 2012 ਦੀਆਂ ਧਾਰਾਵਾਂ ਅਤੇ ਬੱਚਿਆਂ ਦੇ ਸੰਵਿਧਾਨਿਕ ਅਧਿਕਾਰਾਂ ਬਾਰੇ ਜਾਣਕਾਰੀ ਦਿੱਤੀ। ਸੈਮੀਨਾਰ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਦਿੱਤੀਆਂ ਜਾਂਦੀਆਂ ਮੁਫਤ ਕਾਨੂੰਨੀ ਸੇਵਾਵਾਂ ਅਤੇ ਚਾਇਲਡ ਹੈਲਪਲਾਈਨ ਨੰਬਰ 1098 ਬਾਰੇ ਸਮਝਾਇਆ ਗਿਆ । ਇਸ ਮੌਕੇ ਪ੍ਰਿੰ: ਮਮਤਾ ਕੌਰ ਨੇ ਸਪਰਸ਼ ਪੁਰੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦਾ ਇਸ ਵਡਮੁੱਲੇ ਉਪਰਾਲੇ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ । ਇਸ ਮੌਕੇ ਸਮੂਹ ਅਧਿਆਪਕ ਸਾਹਿਬਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਡਾ. ਅਜੇ ਗੁਪਤਾ ਵਲੋਂ ‘ਮੇਰੀ ਦੁਕਾਨ-ਮੇਰੇ ਨਾਮ’ ਯੋਜਨਾ ਤਹਿਤ ਅਧਿਕਾਰੀਆਂ ਤੇ ਦੁਕਾਨਦਾਰਾਂ ਨਾਲ ਮੀਟਿੰਗ ਅਗਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਉਪ ਮੁੱਖ ਇੰਜੀਨੀਅਰ ਨਾਲ ਕੀਤੀ ਮੀਟਿੰਗ
Ad Position 24