ਗੁਰਦਾਸਪੁਰ ’ਚ ਹੋਣ ਵਾਲੀ ਪੈਦਲ ਯਾਤਰਾ ਰੈਲੀ ਸੰਬੰਧੀ ਭਾਜਪਾ ਦੀ ਬੈਠਕ
ਅੰਮ੍ਰਿਤਸਰ, 30 ਅਕਤੂਬਰ (ਹਰਮਿੰਦਰ ਸਿੰਘ)-‘ਲੋਕਤੰਤਰ ਬਚਾਓ, ਭੀੜਤੰਤਰ ਹਟਾਓ’ ਮੁਹਿੰਮ ਤਹਿਤ ਪੰਜਾਬ ਵਿਚ ਹੋਣ ਵਾਲੀ ਤੀਜੀ ਪੈਦਲ ਯਾਤਰਾ ਰੈਲੀ ਦੀਆਂ ਤਿਆਰੀਆਂ ਸੰਬੰਧੀ ਭਾਜਪਾ ਜ਼ਿਲ੍ਹਾ (ਸ਼ਹਿਰੀ) ਪ੍ਰਧਾਨ ਸਲਿਲ ਕਪੂਰ ਦੀ ਪ੍ਰਧਾਨਗੀ ਹੇਠ ਪਾਰਟੀ ਦੇ ਜ਼ਿਲ੍ਹਾ ਦਫ਼ਤਰ ਵਿਖੇ ਮੀਟਿੰਗ ਹੋਈ। ਜਿਸ ’ਚ ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਤੇ ਅੰਮ੍ਰਿਤਸਰ ਇੰਚਾਰਜ ਰਾਕੇਸ਼ ਰਾਠੌਰ ਅਤੇ ਸੂਬਾ ਸਕੱਤਰ ਅਤੇ ਪ੍ਰੋਗਰਾਮ ਇੰਚਾਰਜ ਰਾਕੇਸ਼ ਸ਼ਰਮਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ ।
ਬੈਠਕ ਦੌਰਾਨ ਸੰਬੋਧਨ ਕਰਦੇ ਹੋਏ ਸਲਿਲ ਕਪੂਰ ਅਤੇ ਨਾਲ ਬੈਠੇ ਰਾਕੇਸ਼ ਸ਼ਰਮਾ, ਹਰਜਿੰਦਰ ਸਿੰਘ ਠੇਕੇਦਾਰ, ਸਰਬਜੀਤ ਸਿੰਘ ਸ਼ੰਟੀ, ਗੁਰਪ੍ਰਤਾਪ ਸਿੰਘ ਟਿੱਕਾ, ਅਜੈਬੀਰਪਾਲ ਸਿੰਘ ਰੰਧਾਵਾ, ਡਾ: ਰਾਮ ਚਾਵਲਾ, ਸੁਖਮਿੰਦਰ ਸਿੰਘ ਪਿੰਟੂ ਅਤੇ ਹੋਰ। ਅਜੀਤ ਤਸਵੀਰ
31-10-2026