ਕਿਸੇ ਰਾਜਨੇਤਾ ਨੂੰ ਡਿਊਟੀ ’ਤੇ ਮੌਜੂਦ ਪੁਲਿਸ ਕਰਮਚਾਰੀਆਂ ਨੂੰ ਧਮਕਾਉਣ ਦਾ ਹੱਕ ਨਹੀਂ : ਅੰਗਦ ਦੀਪ ਸਿੰਘ ਸੋਹਲ
‘ਆਪ’ ਵਲੋਂ ਥਾਣੇ ’ਚ ਹੰਗਾਮਾ ਕਰਨ ਲਈ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੀ ਸਖ਼ਤ ਅਲ਼ੋਚਨਾ
ਅੰਮ੍ਰਿਤਸਰ, 30 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅੰਗਦਦੀਪ ਸਿੰਘ ਸੋਹਲ ਨੇ ਬੀਤੇ ਦਿਨੀ ਥਾਣੇ ’ਚ ਕਾਂਗਰਸ ਦੇ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਹੰਗਾਮਾ ਕਰਨ ਅਤੇ ਪੁਲਿਸ ਕਰਮਚਾਰੀਆਂ ਨਾਲ ਕਥਿਤ ਬਦਸਲੂਕੀ ਕਰਨ ਲਈ ਦੀ ਸਖ਼ਤ ਆਲੋਚਨਾ ਕਰਦਿਆ ਕਿਹਾ ਕਿ ਕਾਂਗਰਸੀ ਆਗੂ ਸ਼ਾਇਦ ਆਪਣੇ ਆਪ ਨੂੰ ਕਾਨੂੰਨ ਤੋਂ ਉੱਪਰ ਸਮਝਦੇ ਹਨ, ਪਰ ਉਨ੍ਹਾਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਥਾਣੇ ਆਮ ਨਾਗਰਿਕਾਂ ਦੀ ਸੇਵਾ ਲਈ ਹਨ, ਨਾ ਕਿ ਸਿਆਸੀ ‘ਗੁੰਡਾਗਰਦੀ’ ਦੇ ਕੇਂਦਰ ਬਣਨ ਲਈ। ‘ਆਪ’ ਆਗੂ ਅੰਗਦ ਦੀਪ ਸਿੰਘ ਸੋਹਲ ਨੇ ਕਿਹਾ ਕਿ ਕਿਸੇ ਵੀ ਰਾਜਨੇਤਾ ਨੂੰ ਆਪਣੀ ਸਰਕਾਰੀ ਡਿਊਟੀ ਨਿਭਾ ਰਹੇ ਪੁਲਿਸ ਕਰਮਚਾਰੀਆਂ ਨੂੰ ਧਮਕਾਉਣ ਦਾ ਕੋਈ ਹੱਕ ਨਹੀਂ ਹੈ ਅਤੇ ਅਜਿਹਾ ਕਰਨ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਯੋਗ ਕਾਰਵਾਈ ਕੀਤੀ ਜਾਵੇਗੀ।
ਅੰਮ੍ਰਿਤਸਰ, 30 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅੰਗਦਦੀਪ ਸਿੰਘ ਸੋਹਲ ਨੇ ਬੀਤੇ ਦਿਨੀ ਥਾਣੇ ’ਚ ਕਾਂਗਰਸ ਦੇ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਹੰਗਾਮਾ ਕਰਨ ਅਤੇ ਪੁਲਿਸ ਕਰਮਚਾਰੀਆਂ ਨਾਲ ਕਥਿਤ ਬਦਸਲੂਕੀ ਕਰਨ ਲਈ ਦੀ ਸਖ਼ਤ ਆਲੋਚਨਾ ਕਰਦਿਆ ਕਿਹਾ ਕਿ ਕਾਂਗਰਸੀ ਆਗੂ ਸ਼ਾਇਦ ਆਪਣੇ ਆਪ ਨੂੰ ਕਾਨੂੰਨ ਤੋਂ ਉੱਪਰ ਸਮਝਦੇ ਹਨ, ਪਰ ਉਨ੍ਹਾਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਥਾਣੇ ਆਮ ਨਾਗਰਿਕਾਂ ਦੀ ਸੇਵਾ ਲਈ ਹਨ, ਨਾ ਕਿ ਸਿਆਸੀ ‘ਗੁੰਡਾਗਰਦੀ’ ਦੇ ਕੇਂਦਰ ਬਣਨ ਲਈ। ‘ਆਪ’ ਆਗੂ ਅੰਗਦ ਦੀਪ ਸਿੰਘ ਸੋਹਲ ਨੇ ਕਿਹਾ ਕਿ ਕਿਸੇ ਵੀ ਰਾਜਨੇਤਾ ਨੂੰ ਆਪਣੀ ਸਰਕਾਰੀ ਡਿਊਟੀ ਨਿਭਾ ਰਹੇ ਪੁਲਿਸ ਕਰਮਚਾਰੀਆਂ ਨੂੰ ਧਮਕਾਉਣ ਦਾ ਕੋਈ ਹੱਕ ਨਹੀਂ ਹੈ ਅਤੇ ਅਜਿਹਾ ਕਰਨ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਯੋਗ ਕਾਰਵਾਈ ਕੀਤੀ ਜਾਵੇਗੀ। ਸੋਹਲ ਨੇ ਪੰਜਾਬ ਪੁਲਿਸ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਾਂਗਰਸ ਕੋਲ ਜਨਤਾ ਲਈ ਕੋਈ ਵਿਜ਼ਨ ਜਾਂ ਚੁੱਕਣ ਲਈ ਸਾਰਥਕ ਮੁੱਦੇ ਨਹੀਂ ਹਨ, ਇਸੇ ਲਈ ਉਹ ਅਜਿਹੀਆਂ ਡਰਾਮੇਬਾਜ਼ੀਆਂ ਦਾ ਸਹਾਰਾ ਲੈ ਰਹੀ ਹੈ। ਸੋਹਲ ਨੇ ਅੱਗੇ ਕਿਹਾ ਕਿ ‘ਰਾਹੁਲ ਗਾਂਧੀ’ ਬਾਰ-ਬਾਰ ’ਵੋਟ ਚੋਰੀ’ ਦੇ ਦੋਸ਼ ਲਗਾਉਂਦੇ ਹਨ, ਪਰ ਜਦੋਂ ਇਹ ਮੁੱਦਾ ਪੰਜਾਬ ਵਿਧਾਨ ਸਭਾ ਵਿਚ ਉੱਠਿਆ ਤਾਂ ਕਾਂਗਰਸੀ ਆਗੂ ਗਾਇਬ ਸਨ। ਉਨ੍ਹਾਂ ਕਿਹਾ ਕਿ ਕਾਨੂੰਨ ਸਭ ਲਈ ਬਰਾਬਰ ਹੈ ਅਤੇ ਭਗਵੰਤ ਮਾਨ ਸਰਕਾਰ ਹਰ ਉਸ ਪੁਲਿਸ ਅਧਿਕਾਰੀ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ ਜੋ ਇਮਾਨਦਾਰੀ ਅਤੇ ਨਿਡਰਤਾ ਨਾਲ ਆਪਣੀ ਡਿਊਟੀ ਨਿਭਾਉਂਦਾ ਹੈ। ਨਸ਼ਿਆਂ ਵਿਰੁੱਧ ਚੱਲ ਰਹੇ ‘ਯੁੱਧ ਨਸ਼ਿਆਂ ਵਿਰੁੱਧ’ ਤੋਂ ਲੈ ਕੇ ‘ਗੈਂਗਸਟਰਾਂ ’ਤੇ ਵਾਰ’ ਤੱਕ, ਪੰਜਾਬ ਪੁਲਿਸ ਨੇ ਸਰਕਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕੀਤਾ ਹੈ ਅਤੇ ਸੂਬੇ ਵਿਚ ਅਮਨ-ਸ਼ਾਂਤੀ ਤੇ ਸੁਰੱਖਿਆ ਬਣਾਏ ਰੱਖਣ ਵਿਚ ਮਦਦ ਕੀਤੀ ਹੈ।