30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਸਰੂਪ ਰਾਣੀ ਸਰਕਾਰੀ ਕਾਲਜ (ਇਸਤਰੀਆਂ) ਵਿਖੇ ਮੁਢਲੀ ਜੀਵਨ ਰੱਖਿਆ ਸੰਬੰਧੀ ਜਾਗਰੂਕਤਾ ਪ੍ਰੋਗਰਾਮ

ਅੰਮ੍ਰਿਤਸਰ, 30 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਸਰੂਪ ਰਾਣੀ ਸਰਕਾਰੀ ਕਾਲਜ (ਇਸਤਰੀਆਂ), ਅੰਮ੍ਰਿਤਸਰ ਦੀ ਰੈੱਡ ਕਰਾਸ ਯੂਨਿਟ ਵਲੋਂ ਰੋਟਰੀ ਕਲੱਬ ਅੰਮ੍ਰਿਤਸਰ ਸੈਂਟਰਲ ਦੇ ਸਹਿਯੋਗ ਨਾਲ ਕਾਲਜ ਦੇ ਆਡੀਟੋਰੀਅਮ ਵਿਖੇ ਮੁੱਢਲੀ ਜੀਵਨ ਰੱਖਿਆ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਮੁੱਢਲੀਆਂ ਜੀਵਨ ਰੱਖਿਆ ਤਕਨੀਕਾਂ ਅਤੇ ਐਮਰਜੈਂਸੀ ਸਥਿਤੀਆਂ ’ਚ ਤੁਰੰਤ ਡਾਕਟਰੀ ਸਹਾਇਤਾ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਸੀ।

Ad Position 21
No active advertisement
ਅਜੀਤ ਡੈਸਕ 31-10-2026
ਅੰਮ੍ਰਿਤਸਰ, 30 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਸਰੂਪ ਰਾਣੀ ਸਰਕਾਰੀ ਕਾਲਜ (ਇਸਤਰੀਆਂ), ਅੰਮ੍ਰਿਤਸਰ ਦੀ ਰੈੱਡ ਕਰਾਸ ਯੂਨਿਟ ਵਲੋਂ ਰੋਟਰੀ ਕਲੱਬ ਅੰਮ੍ਰਿਤਸਰ ਸੈਂਟਰਲ ਦੇ ਸਹਿਯੋਗ ਨਾਲ ਕਾਲਜ ਦੇ ਆਡੀਟੋਰੀਅਮ ਵਿਖੇ ਮੁੱਢਲੀ ਜੀਵਨ ਰੱਖਿਆ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਮੁੱਢਲੀਆਂ ਜੀਵਨ ਰੱਖਿਆ ਤਕਨੀਕਾਂ ਅਤੇ ਐਮਰਜੈਂਸੀ ਸਥਿਤੀਆਂ ’ਚ ਤੁਰੰਤ ਡਾਕਟਰੀ ਸਹਾਇਤਾ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਸੀ। ਇਸ ਮੌਕੇ ਮੁੱਖ ਮਹਿਮਾਨ ਵਜੋਂ ਰੋਟਰੀ ਜ਼ਿਲ੍ਹਾ ਗਵਰਨਰ ਰੋਟੇਰੀਅਨ ਅਨਿਲ ਸਿੰਗਲ ਨੇ ਸ਼ਿਰਕਤ ਕੀਤੀ। ਉਨ੍ਹਾਂ ਦੀ ਵਿਸ਼ੇਸ਼ ਮੌਜੂਦਗੀ ਨੇ ਪ੍ਰੋਗਰਾਮ ਦੀ ਮਹੱਤਤਾ ਨੂੰ ਹੋਰ ਵਧਾਇਆ। ਮੁੱਖ ਬੁਲਾਰੇ ਵਜੋਂ ਡਾ. ਮਨਮੀਤ ਕੌਰ ਸੋਢੀ, ਐਮ.ਡੀ., ਐਫ.ਆਈ.ਏ.ਪੀ., ਪ੍ਰੋਫ਼ੈਸਰ ਅਤੇ ਮੁਖੀ, ਬਾਲ ਰੋਗ ਵਿਭਾਗ, ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਮੁੱਢਲੀ ਜੀਵਨ ਰੱਖਿਆ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਅਤੇ ਦੱਸਿਆ ਕਿ ਐਮਰਜੈਂਸੀ ਸਥਿਤੀਆਂ ’ਚ ਸਮੇਂ ਸਿਰ ਕੀਤੀ ਗਈ ਸਹਾਇਤਾ ਕਿਸੇ ਵਿਅਕਤੀ ਦੀ ਜਾਨ ਬਚਾਉਣ ਵਿਚ ਅਹਿਮ ਭੂਮਿਕਾ ਨਿਭਾ ਸਕਦੀ ਹੈ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਜੀਵਨ ਰੱਖਿਆ ਸੰਬੰਧੀ ਮੁੱਢਲੇ ਹੁਨਰਾਂ ਦੀ ਜਾਣਕਾਰੀ ਹਾਸਲ ਕਰਨ ਅਤੇ ਐਮਰਜੈਂਸੀ ਦੌਰਾਨ ਸਹੀ ਢੰਗ ਨਾਲ ਪ੍ਰਤੀਕਿਰਿਆ ਕਰਨ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ’ਚ ਡਾ. ਗੁਰਪ੍ਰੀਤ ਸਿੰਘ ਛਾਬੜਾ, ਐਮ.ਡੀ., ਐਮ.ਆਈ.ਏ.ਪੀ., ਪ੍ਰੋਫੈਸਰ, ਬਾਲ ਰੋਗ ਵਿਭਾਗ, ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਅੰਮ੍ਰਿਤਸਰ ਅਤੇ ਪ੍ਰਧਾਨ, ਰੋਟਰੀ ਕਲੱਬ ਅੰਮ੍ਰਿਤਸਰ ਸੈਂਟਰਲ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਰੋਟੇਰੀਅਨ ਭੁਪਿੰਦਰ ਸਿੰਘ, ਜੁਆਇੰਟ ਸਕੱਤਰ ਅਤੇ ਪ੍ਰੋਜੈਕਟ ਚੇਅਰਮੈਨ ਸਮੇਤ ਰੋਟਰੀ ਕਲੱਬ ਦੇ ਹੋਰ ਅਹੁਦੇਦਾਰ ਅਤੇ ਮੈਂਬਰ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਕਾਲਜ ਦੀ ਪ੍ਰਿੰਸੀਪਲ ਕਿਰਨਜੀਤ ਬੱਲ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥਣਾਂ ਨੂੰ ਜੀਵਨ ਰੱਖਿਆ ਸੰਬੰਧੀ ਜ਼ਰੂਰੀ ਜਾਣਕਾਰੀ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ’ਚ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਵੀ ਪੈਦਾ ਕਰਦੇ ਹਨ। ਉਨ੍ਹਾਂ ਨੇ ਸਿਹਤ ਅਤੇ ਸਮਾਜ ਭਲਾਈ ਨਾਲ ਸੰਬੰਧਿਤ ਅਜਿਹੇ ਉਪਰਾਲਿਆਂ ਨੂੰ ਸਮੇਂ ਦੀ ਅਹਿਮ ਲੋੜ ਦੱਸਿਆ। ਪ੍ਰੋਗਰਾਮ ’ਚ ਕਾਲਜ ਕੌਂਸਲ ਦੇ ਮੈਂਬਰਾਂ ਅਤੇ ਸਮੂਹ ਸਟਾਫ਼ ਮੈਂਬਰਾਂ ਨੇ ਵੀ ਸ਼ਿਰਕਤ ਕੀਤੀ। ਉਨ੍ਹਾਂ ਦੇ ਸਾਂਝੇ ਸਹਿਯੋਗ, ਆਪਸੀ ਤਾਲਮੇਲ ਅਤੇ ਸਮੂਹਿਕ ਯਤਨਾਂ ਸਦਕਾ ਪ੍ਰੋਗਰਾਮ ਦਾ ਆਯੋਜਨ ਸੁਚੱਜੇ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜਿਆ ਗਿਆ। ਇਹ ਪ੍ਰੋਗਰਾਮ ਵਿਦਿਆਰਥਣਾਂ ਵਿਚ ਸਿਹਤ ਸੰਬੰਧੀ ਜਾਗਰੂਕਤਾ ਪੈਦਾ ਕਰਨ ਅਤੇ ਉਨ੍ਹਾਂ ਨੂੰ ਐਮਰਜੈਂਸੀ ਸਥਿਤੀਆਂ ’ਚ ਜ਼ਿੰਮੇਵਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਨ ਵੱਲ ਇਕ ਮਹੱਤਵਪੂਰਨ ਕਦਮ ਸਾਬਤ ਹੋਇਆ। ਕਾਲਜ ਦੀ ਰੈੱਡ ਕਰਾਸ ਯੂਨਿਟ ਅਤੇ ਰੋਟਰੀ ਕਲੱਬ ਅੰਮ੍ਰਿਤਸਰ ਸੈਂਟਰਲ ਦਾ ਇਹ ਸਾਂਝਾ ਉਪਰਾਲਾ ਸਮਾਜ ਸੇਵਾ, ਮਨੁੱਖੀ ਭਲਾਈ ਅਤੇ ਜਨਤਕ ਸਿਹਤ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਨ ਵਾਲਾ ਸਾਬਤ ਹੋਇਆ। 30 ਏਐਸਆਰ54
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਓ. ਬੀ. ਸੀ. ਕਾਂਗਰਸ ਬਣਨ ’ਤੇ ਭੁਪਿੰਦਰ ਸਿੰਘ ਦਿਹਾਣਾ ਦਾ ਸਨਮਾਨ ਕਰਦੇ ਹੋਏ ਐਡਵੋਕੇਟ ਰਣਜੀਤ ਕੁਮਾਰ ਤੇ... ਅਗਲੀ ਖ਼ਬਰ ਜਲੰਧਰ ’ਚ ਕਾਂਗਰਸੀਆਂ ਦੇ ਇਕੱਠ ਨੇ ਰੈਲੀ ਦੀ ਸਫਲਤਾ ਦਾ ਮੁੱਢ ਬੰਨ੍ਹਿਆ- ਓ. ਪੀ. ਸੋਨੀ
Ad Position 24