ਰਾਹੁਲ ਗਾਂਧੀ ਦੀ ਇਨਸਾਫ਼ ਰੈਲੀ ਲਈ ਹਲਕਾ ਪੂਰਬੀ ਤੋਂ ਵੱਡੇ ਇਕੱਠ ਨਾਲ ਰਵਾਨਾ ਹੋਵਾਂਗਾ-ਬੱਸੀ
ਅੰਮ੍ਰਿਤਸਰ, 31 ਅਕਤੂਬਰ (ਰੇਸ਼ਮ ਸਿੰਘ)-ਸੀਨੀਅਰ ਕਾਂਗਰਸੀ ਆਗੂ ਅਤੇ ਪੂਰਬੀ ਹਲਕੇ ਨਾਲ ਸਬੰਧਤ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੇ ਕਿਹਾ ਕਿ ਪੰਜਾਬ ਅੱਜ ਨਸ਼ਿਆਂ, ਗੈਂਗਸਟਰਵਾਦ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਵਰਗੀਆਂ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਸੂਬੇ ਵਿਚ ਵਧ ਰਹੀਆਂ ਅਪਰਾਧਿਕ ਘਟਨਾਵਾਂ ਅਤੇ ਅਸੁਰੱਖਿਆ ਦੇ ਮਾਹੌਲ ਨੇ ਆਮ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ।
ਅੰਮ੍ਰਿਤਸਰ, 31 ਅਕਤੂਬਰ (ਰੇਸ਼ਮ ਸਿੰਘ)-ਸੀਨੀਅਰ ਕਾਂਗਰਸੀ ਆਗੂ ਅਤੇ ਪੂਰਬੀ ਹਲਕੇ ਨਾਲ ਸਬੰਧਤ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੇ ਕਿਹਾ ਕਿ ਪੰਜਾਬ ਅੱਜ ਨਸ਼ਿਆਂ, ਗੈਂਗਸਟਰਵਾਦ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਵਰਗੀਆਂ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਸੂਬੇ ਵਿਚ ਵਧ ਰਹੀਆਂ ਅਪਰਾਧਿਕ ਘਟਨਾਵਾਂ ਅਤੇ ਅਸੁਰੱਖਿਆ ਦੇ ਮਾਹੌਲ ਨੇ ਆਮ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨਸ਼ਿਆਂ ਦੀ ਸਮੱਸਿਆ ਤੋਂ ਪ੍ਰਭਾਵਿਤ ਹੋ ਰਹੀ ਹੈ ਅਤੇ ਪੰਜਾਬ ਦੇ ਲੋਕ ਇਕ ਸੁਰੱਖਿਅਤ, ਸ਼ਾਂਤੀਪੂਰਨ ਅਤੇ ਖੁਸ਼ਹਾਲ ਮਾਹੌਲ ਦੀ ਉਮੀਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਸੰਗਰੂਰ ਵਿਖੇ ਹੋਣ ਵਾਲੀ ਇਨਸਾਫ਼ ਰੈਲੀ ਪੰਜਾਬ ਦੇ ਲੋਕਾਂ ਦੀ ਆਵਾਜ਼ ਬੁਲੰਦ ਕਰਨ ਦਾ ਮੰਚ ਬਣੇਗੀ। ਇਸ ਰੈਲੀ ਵਿਚ ਨਸ਼ਿਸਾਂ, ਗੈਂਗਸਟਰਵਾਦ, ਬੇਰੁਜ਼ਗਾਰੀ ਅਤੇ ਕਾਨੂੰਨ ਵਿਵਸਥਾ ਵਰਗੇ ਅਹਿਮ ਮੁੱਦੇ ਉਠਾਏ ਜਾਣਗੇ। ਸ੍ਰੀ ਬੱਸੀ ਨੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਰਾਹੁਲ ਗਾਂਧੀ ਦੀ ਇਨਸਾਫ਼ ਰੈਲੀ ਵਿਚ ਵੱਡੀ ਗਿਣਤੀ ਵਿਚ ਪਹੁੰਚ ਕੇ ਆਪਣੀ ਸ਼ਮੂਲੀਅਤ ਦਰਜ ਕਰਵਾਉਣ। ਉਨ੍ਹਾਂ ਕਿਹਾ ਕਿ ਪੰਜਾਬ ਦੀ ਖੁਸ਼ਹਾਲੀ, ਨੌਜਵਾਨਾਂ ਦੇ ਬਿਹਤਰ ਭਵਿੱਖ ਅਤੇ ਆਮ ਲੋਕਾਂ ਦੀ ਸੁਰੱਖਿਆ ਲਈ ਇਕਜੁੱਟ ਹੋ ਕੇ ਯਤਨ ਕਰਨ ਦੀ ਲੋੜ ਹੈ।