31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਜਿਹੜੀਆਂ ਕੌਮਾਂ ਆਪਣੇ ਗੌਰਵਮਈ ਇਤਿਹਾਸ ਨੂੰ ਭੁੱਲ ਜਾਂਦੀਆਂ ਹਨ ਉਹ ਖ਼ਤਮ ਹੋ ਜਾਂਦੀਆਂ ਹਨ-ਪ੍ਰਧਾਨ ਸੰਧੂ, ਸਰਕਾਰੀਆ

ਛੇਹਰਟਾ, 31 ਅਕਤੂਬਰ (ਪੱਤਰ ਪ੍ਰੇਰਕ)-ਜੂਨ 1984 ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋਏ ਫ਼ੌਜੀ ਹਮਲੇ ਦੇ ਰੋਸ ਵਜੋਂ ਤਤਕਾਲੀ ਪ੍ਰਧਾਨ ਮੰਤਰੀ ’ਤੇ ਕਾਰਵਾਈ ਕਰਨ ਵਾਲੇ ਕੌਮੀ ਯੋਧੇ ਸ਼ਹੀਦ ਭਾਈ ਬੇਅੰਤ ਸਿੰਘ ਦਾ ਸਲਾਨਾ ਸ਼ਹੀਦੀ ਦਿਹਾੜਾ (ਬਰਸੀ) ਗੁਰਦੁਆਰਾ ਸਰਕਾਰ ਪੱਤੀ ਕੋਟ ਖਾਲਸਾ ਦੇ ਪ੍ਰਧਾਨ ਜਥੇ: ਮੇਜਰ ਸਿੰਘ ਸਰਕਾਰੀਆ ਦੀ ਅਗਵਾਈ ਹੇਠ ਸਮੂਹ ਪੰਥਕ ਜਥੇਬੰਦੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਲਾਲਖਾਂ ਵਾਲਾ ਖੂਹ, ਕੋਟ ਖਾਲਸਾ ਵਿਖੇ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਪਰਸੋਂ ਤੋਂ ਰਖਾਏ ਗਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਅੱਜ ਭੋਗ ਪੈਣ ਉਪਰੰਤ ਜੁਗੋ ਜੁਗ ਅਟੱਲ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸਜੇ ਧਾਰਮਿਕ ਦੀਵਾਨਾਂ ਦੌਰਾਨ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵਿਸ਼ਰੀ ਜਥਿਆਂ ਵਲੋਂ ਸੰਗਤਾਂ ਨੂੰ ਸਿੱਖ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 01-11-2026
ਛੇਹਰਟਾ, 31 ਅਕਤੂਬਰ (ਪੱਤਰ ਪ੍ਰੇਰਕ)-ਜੂਨ 1984 ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋਏ ਫ਼ੌਜੀ ਹਮਲੇ ਦੇ ਰੋਸ ਵਜੋਂ ਤਤਕਾਲੀ ਪ੍ਰਧਾਨ ਮੰਤਰੀ ’ਤੇ ਕਾਰਵਾਈ ਕਰਨ ਵਾਲੇ ਕੌਮੀ ਯੋਧੇ ਸ਼ਹੀਦ ਭਾਈ ਬੇਅੰਤ ਸਿੰਘ ਦਾ ਸਲਾਨਾ ਸ਼ਹੀਦੀ ਦਿਹਾੜਾ (ਬਰਸੀ) ਗੁਰਦੁਆਰਾ ਸਰਕਾਰ ਪੱਤੀ ਕੋਟ ਖਾਲਸਾ ਦੇ ਪ੍ਰਧਾਨ ਜਥੇ: ਮੇਜਰ ਸਿੰਘ ਸਰਕਾਰੀਆ ਦੀ ਅਗਵਾਈ ਹੇਠ ਸਮੂਹ ਪੰਥਕ ਜਥੇਬੰਦੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਲਾਲਖਾਂ ਵਾਲਾ ਖੂਹ, ਕੋਟ ਖਾਲਸਾ ਵਿਖੇ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਪਰਸੋਂ ਤੋਂ ਰਖਾਏ ਗਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਅੱਜ ਭੋਗ ਪੈਣ ਉਪਰੰਤ ਜੁਗੋ ਜੁਗ ਅਟੱਲ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸਜੇ ਧਾਰਮਿਕ ਦੀਵਾਨਾਂ ਦੌਰਾਨ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵਿਸ਼ਰੀ ਜਥਿਆਂ ਵਲੋਂ ਸੰਗਤਾਂ ਨੂੰ ਸਿੱਖ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਗਿਆ। ਅਰਦਾਸ ਤੋਂ ਬਾਅਦ ਦਲ ਪੰਥ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਮਿਸਲ ਸਹੀਦਾਂ ਤਰਨਾ ਦਲ ਖਿਆਲੇ ਵਾਲੇ, ਮਹਾਂਪੁਰਖ ਜਥੇ: ਬਾਬਾ ਰਘਬੀਰ ਸਿੰਘ, ਜਥੇ: ਬਾਬਾ ਮਹਿਤਾਬ ਸਿੰਘ, ਬਾਬਾ ਜੋਗਾ ਸਿੰਘ ਗੁਰਦੁਆਰਾ ਬੋਹੜੀ ਸਾਹਿਬ ਦੇ ਪ੍ਰਧਾਨ ਸਵਿੰਦਰ ਸਿੰਘ ਸੰਧੂ ਕੋਟ ਖਾਲਸਾ, ਪ੍ਰਧਾਨ ਪਰਮਿੰਦਰ ਸਿੰਘ ਸੰਧੂ ਆਦਿ ਪੰਥਕ ਆਗੂਆਂ ਨੇ ਭਾਈ ਬੇਅੰਤ ਸਿੰਘ ਭਾਈ ਸਤਵੰਤ ਸਿੰਘ ਤੇ ਭਾਈ ਕੇਹਰ ਸਿੰਘ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਉਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਤੇ ਕਿਹਾ ਕਿ ਜਿਹੜੀਆ ਕੌਮਾਂ ਆਪਣੇ ਇਤਿਹਾਸ ਨੂੰ ਭੁੱਲ ਜਾਂਦੀਆਂ ਹਨ ਉਹ ਖ਼ਤਮ ਹੋ ਜਾਂਦੀਆਂ ਹਨ। ਪ੍ਰਧਾਨ ਮੇਜਰ ਸਿੰਘ ਸਰਕਾਰੀਆ ਵਲੋਂ ਸਮਾਗਮ ਦੌਰਾਨ ਹਾਜ਼ਰੀ ਭਰਨ ਵਾਲੇ ਜਥੇ ਤੇ ਪੰਥਕ ਸ਼ਖ਼ਸੀਅਤਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਸਵਿੰਦਰ ਸਿੰਘ ਸੰਧੂ, ਮੇਜਰ ਸਿੰਘ ਸਰਕਾਰੀਆ, ਕੁਲਵੰਤ ਸਿੰਘ ਸਰਕਾਰੀਆ, ਭਾਈ ਗੁਰਦੇਵ ਸਿੰਘ ਝਲਕ, ਪਰਮਿੰਦਰ ਸਿੰਘ ਸੰਧੂ, ਮੇਜਰ ਸਿੰਘ ਵਡਾਲੀ, ਰਾਮ ਸਿੰਘ ਝੀਤਾ, ਜਗਤਾਰ ਸਿੰਘ ਮਾਨ ਸਮੇਤ ਵੱਡੀ ਗਿਣਤੀ ਦੇ ਵਿੱਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਧਾਮੀ ਤੇ ਹੋਰਨਾਂ ਵਲੋਂ ਮੈਂਬਰ ਬਲਦੇਵ ਸਿੰਘ ਚੂੰਘਾ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਇਜ਼ਹਾਰ ਸ਼ੋਕ ਵਜੋਂ ਸ਼੍ਰੋਮਣੀ... ਅਗਲੀ ਖ਼ਬਰ ਡਾ. ਸਵਰਾਜ ਗਰੋਵਰ ‘ਭਾਰਤ ਗੌਰਵ ਐਕਸੀਲੈਂਸ ਐਵਾਰਡ 2026’ ਨਾਲ ਸਨਮਾਨਿਤ
Ad Position 24