03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ- ਵਿਧਾਇਕ ਦਲਬੀਰ ਸਿੰਘ ਟੌਂਗ

ਬਾਬਾ ਬਕਾਲਾ ਸਾਹਿਬ, 1 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-‘ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਹੁਣ ਤੱਕ ਮਰੀਜ਼ 6. 5 ਕਰੋੜ ਤੋਂ ਵੱਧ ਵਾਰ ਮੁਫ਼ਤ ਦਵਾਈਆਂ ਅਤੇ ਜਾਂਚ ਸਹੂਲਤਾਂ ਦਾ ਲਾਭ ਲੈ ਚੁੱਕੇ ਹਨ ।

Ad Position 21
No active advertisement
ਪਿੰਡ ਕੰਮੋਕੇ (ਬੁਤਾਲਾ) ਵਿਖੇ ਆਮ ਆਦਮੀ ਪਾਰਟੀ ਦੇ ਸਾਥੀਆਂ ਨਾਲ ਬੈਠਕ ਕਰਨ ਮੌਕੇ ਵਿਧਾਇਕ ਦਲਬੀਰ ਸਿੰਘ ਟੌਂਗ । ਨਾਲ ਹਨ ਤੇਜਵੰਤ ਸਿੰਘ ਬੱਲ, ਸਰਪੰਚ ਕਰਮਜੀਤ ਸਿੰਘ ਫੇਰੂਮਾਨ ਅਤੇ ਹੋਰ । ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ 02-11-2026
ਬਾਬਾ ਬਕਾਲਾ ਸਾਹਿਬ, 1 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-‘ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਹੁਣ ਤੱਕ ਮਰੀਜ਼ 6.5 ਕਰੋੜ ਤੋਂ ਵੱਧ ਵਾਰ ਮੁਫ਼ਤ ਦਵਾਈਆਂ ਅਤੇ ਜਾਂਚ ਸਹੂਲਤਾਂ ਦਾ ਲਾਭ ਲੈ ਚੁੱਕੇ ਹਨ । ਇਨ੍ਹਾਂ ਕਲੀਨਿਕਾਂ ਵਿਚ ਮੁਫ਼ਤ ਡਾਕਟਰੀ ਸਲਾਹ, ਦਵਾਈਆਂ ਅਤੇ ਵੱਖ-ਵੱਖ ਮੈਡੀਕਲ ਜਾਂਚਾਂ ਦੀ ਸਹੂਲਤ ਉਪਲੱਬਧ ਕਰਵਾਈ ਜਾ ਰਹੀ ਹੈ ।’ ਇਹ ਪ੍ਰਗਟਾਵਾ ਹਲਕਾ ਵਿਧਾਇਕ ਸ: ਦਲਬੀਰ ਸਿੰਘ ਟੌਂਗ ਨੇ ਪਿੰਡ ਕੰਮੋਕੇ (ਬੁਤਾਲਾ) ਵਿਖੇ ‘ਆਪ’ ਦੇ ਸਾਥੀਆਂ ਨਾਲ ਬੈਠਕ ਕਰਨ ਮੌਕੇ ਕੀਤਾ । ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ’ਤੇ ਨਵੇਂ ਕਲੀਨਿਕਾਂ ਦਾ ਉਦਘਾਟਨ ਕਰਕੇ ਉਨ੍ਹਾਂ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ । ਇਨ੍ਹਾਂ ਵਿਚ ਮਾਨਾਂਵਾਲਾ ਵਿਖੇ 8, ਰਮਦਾਸ ਵਿਖੇ 12, ਤਰਸਿੱਕਾ ਵਿਖੇ 2, ਵੇਰਕਾ ਵਿਖੇ 5, ਲੋਪੋਕੇ ਵਿਖੇ 7, ਥਰੀਏਵਾਲ ਵਿਖੇ 1 ਅਤੇ ਬਾਬਾ ਬਕਾਲਾ ਵਿਖੇ 1 ਕਲੀਨਿਕ ਸ਼ਾਮਿਲ ਹੈ । ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿਚ ਮੁਫ਼ਤ ਡਾਕਟਰੀ ਸਲਾਹ, ਦਵਾਈਆਂ ਅਤੇ ਵੱਖ-ਵੱਖ ਮੈਡੀਕਲ ਜਾਂਚਾਂ ਦੀ ਸਹੂਲਤ ਉਪਲੱਬਧ ਕਰਵਾਈ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ । ਇਸ ਮੌਕੇ ਉਨ੍ਹਾਂ ਦੇ ਨਾਲ ਸੰਜੀਵ ਭੰਡਾਰੀ ਪ੍ਰਧਾਨ ਨਗਰ ਪੰਚਾਇਤ ਰਈਆ, ਸੀ : ਮੀਤ ਪ੍ਰਧਾਨ ਸਰਬਜੀਤ ਸਿੰਘ ਰਈਆ, ਚੇਅਰਮੈਨ ਯੋਗਰਾਜ ਸਿੰਘ ਜੋਗੀ ਟੌਂਗ, ਤੇਜਵੰਤ ਸਿੰਘ ਬੱਲ, ਜਥੇਦਾਰ ਬਲਦੇਵ ਸਿੰਘ ਬੋਦੇਵਾਲ, ਪਵਨਦੀਪ ਸਿੰਘ ਰੰਧਾਵਾ, ਸਰਪੰਚ ਕਰਮਜੀਤ ਸਿੰਘ ਫੇਰੂਮਾਨ, ਕੌਂਸਲਰ ਵਿਸ਼ਾਲ ਮੰਨਣ ਅਤੇ ਹੋਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਈ. ਟੀ. ਓ. ਮੰਤਰੀ ਨੇ ਪਿੰਡ ਸੈਦਪੁਰ ਤੋਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਅਗਲੀ ਖ਼ਬਰ ਪੱਤੀ ਬਾਬਾ ਬੂੜ ਸਿੰਘ ਜੀ ਧਰਮਸ਼ਾਲਾ ਵਿਖੇ ਮਹਾਨ ਗੁਰਮਤਿ ਸੰਗੀਤ ਸਮਾਗਮ
Ad Position 24